ਪਿੰਡ ਭੰਗਵਾਂ ਵਿਖੇ ਗੁਰਮਤਿ ਸਮਾਗਮ ਤੇ ਕਬੱਡੀ ਟੂਰਨਾਮੈਂਟ ਕਰਵਾਇਆ
ਚੋਗਾਵਾਂ, 18 ਅਗਸਤ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਪਿੰਡ ਭੰਗਵਾਂ ਵਿਖੇ ਬ੍ਰਹਮ ਗਿਆਨੀ ਬਾਬਾ ਗੰਗਾ ਦਾਸ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ‘ਤੇ ਕਬੱਡੀ ਟੂਰਨਾਮੈਂਟ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ।
ਚੋਗਾਵਾਂ, 18 ਅਗਸਤ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਪਿੰਡ ਭੰਗਵਾਂ ਵਿਖੇ ਬ੍ਰਹਮ ਗਿਆਨੀ ਬਾਬਾ ਗੰਗਾ ਦਾਸ ਦੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ‘ਤੇ ਕਬੱਡੀ ਟੂਰਨਾਮੈਂਟ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪਰੰਤ ਸਜੇ ਦੀਵਾਨ ’ਚ ਬੀਬੀ ਸੁਮਨਪ੍ਰੀਤ ਕੌਰ ਸਾਰੰਗੜਾ ਦਾ ਢਾਡੀ ਜਥਾ, ਕਸ਼ਮੀਰ ਸਿੰਘ ਰਡਾਲਾ ਦਾ ਕਵੀਸ਼ਰੀ ਜਥਾ, ਸਤਨਾਮ ਸਿੰਘ ਬੋਪਾਰਾਏ ਦਾ ਜਥਾ, ਬਾਬਾ ਨਿਰਵੈਲ ਸਿੰਘ ਨੇ ਕਥਾ ਕਰਦਿਆਂ ਜੁੜ ਬੈਠੀ ਸੰਗਤ ਨੂੰ ਸੂਰਬੀਰ ਯੋਧਿਆਂ ਦਾ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ । ਗੁਰਮਤਿ ਸਮਾਗਮ ਵਿਚ ਹਲਕਾ ਇੰਚਾਰਜ ਸੋਨੀਆ ਮਾਨ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰੀ। ਆਏ ਹੋਏ ਜਥੇ ਤੇ ਸੋਨੀਆ ਮਾਨ ਨੂੰ ਸਨਮਾਨਿਤ ਕੀਤਾ ਗਿਆ । ਸ਼ਾਮ ਨੂੰ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ । ਜਿਸ ’ਚ ਉਡਰ, ਸਾਰੰਗੜਾ, ਨਵਾਂ ਪਿੰਡ ਆਦਿ ਟੀਮਾਂ ਦੇ ਸਖਤ ਮੁਕਾਬਲੇ ਹੋਏ । ਪ੍ਰਬੰਧਕਾਂ ਵਲੋਂ ਜੇਤੂ ਟੀਮਾਂ ਨੂੰ ਹਜ਼ਾਰਾਂ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਰਪੰਚ ਮੁਖਤਾਰ ਸਿੰਘ ਭੰਗੂ, ਮਨਪ੍ਰੀਤ ਸਿੰਘ ਭੰਗੂ, ਨਰਿੰਦਰ ਸਿੰਘ ਭੰਗੂ, ਸਤਨਾਮ ਸਿੰਘ ਭੰਗੂ, ਪਰਗਟ ਸਿੰਘ, ਪਰਮਜੀਤ ਸਿੰਘ ਭੰਗੂ, ਰਣਜੀਤ ਸਿੰਘ ਭੰਗੂ, ਸਕੱਤਰ ਸਿੰਘ ਭੰਗੂ, ਸਕੱਤਰ ਸਿੰਘ ਭੰਗੂ, ਬਲਬੀਰ ਸਿੰਘ ਭੰਗੂ, ਸੁਖ ਦਿਆਲ ਸਿੰਘ ਭੰਗੂ, ਭਾਗ ਸਿੰਘ, ਵਿਸਾਖਾ ਸਿੰਘ, ਬਲਵਿੰਦਰ ਸਿੰਘ ਭੰਗੂ, ਸਵਰਨ ਸਿੰਘ ਭੰਗੂ, ਅਮਰੀਕ ਸਿੰਘ, ਹਰਜਿੰਦਰ ਸਿੰਘ ਨੰਬਰਦਾਰ, ਹਰਪਾਲ ਸਿੰਘ ਮੈਂਬਰ ਆਦਿ ਹਾਜ਼ਰ ਸਨ ।