ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ
ਚਵਿੰਡਾ ਦੇਵੀ, 18 ਅਗਸਤ (ਸਤਪਾਲ ਸਿੰਘ ਢੱਡੇ)- ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਭਾਰਤ ਦੇ ਸੁਤੰਤਰਤਾ ਦਿਵਸ ਸਮਾਰੋਹ ’ਤੇ 15 ਅਗਸਤ ਦੇ ਮੌਕੇ ਉੱਪ ਮੰਡਲ ਪੱਧਰ ਮਜੀਠਾ ਵਿਖੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਰਜਨੀਸ਼ ਅਰੋੜਾ ਨੇ ਅਧਿਆਪਕ ਰਮਨਦੀਪ ਕੌਰ, ਵਿਦਿਆਰਥੀ ਏਕਮ ਪ੍ਰੀਤ ਕੌਰ, ਹੇਮਨਜੋਤ ਸਿੰਘ ਅਤੇ ਪਰਮੀਤ ਕੌਰ ਨੂੰ ਸਨਮਾਨਿਤ ਕੀਤਾ ।
ਚਵਿੰਡਾ ਦੇਵੀ, 18 ਅਗਸਤ (ਸਤਪਾਲ ਸਿੰਘ ਢੱਡੇ)- ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਭਾਰਤ ਦੇ ਸੁਤੰਤਰਤਾ ਦਿਵਸ ਸਮਾਰੋਹ ’ਤੇ 15 ਅਗਸਤ ਦੇ ਮੌਕੇ ਉੱਪ ਮੰਡਲ ਪੱਧਰ ਮਜੀਠਾ ਵਿਖੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਰਜਨੀਸ਼ ਅਰੋੜਾ ਨੇ ਅਧਿਆਪਕ ਰਮਨਦੀਪ ਕੌਰ, ਵਿਦਿਆਰਥੀ ਏਕਮ ਪ੍ਰੀਤ ਕੌਰ, ਹੇਮਨਜੋਤ ਸਿੰਘ ਅਤੇ ਪਰਮੀਤ ਕੌਰ ਨੂੰ ਸਨਮਾਨਿਤ ਕੀਤਾ । ਇਨ੍ਹਾਂ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ- ਨਾਲ ਖੇਡਾਂ ਵਿਚ ਵੀ ਮੱਲਾਂ ਮਾਰੀਆਂ ਹਨ । ਇਸ ਦੇ ਨਾਲ ਹੀ ਸਕੂਲ ਨੂੰ ਐਪਰੀਸੀਏਸ਼ਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰ: ਨਿਤਿਕਾ ਸੇਠੀ ਨੇ ਗੱਲਬਾਤ ਕਰਦਿਆਂ ਹੋਇਆਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ -ਪਿਤਾ ਨੂੰ ਵਧਾਈ ਦਿੰਦੇ ਹੋਇਆ ਭਵਿੱਖ ਵਿਚ ਹੋਰ ਤਰੱਕੀ ਕਰਨ ਦੀ ਹੱਲਾਸ਼ੇਰੀ ਦਿੱਤੀ। ਇਸ ਮੌਕੇ ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।