ਪੰਜਾਬ ਨੰਬਰਦਾਰ ਐਸੋਸੀਏਸ਼ਨ ਵਲੋਂ ਅਜਨਾਲਾ ਵਿਖੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
ਅਜਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਬ) ਵਲੋਂ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿਚ ਆਏ ਨੂੰ ਲਗਭਗ ਸਾਢੇ ਚਾਰ ਸਾਲ ਦਾ ਸਮਾਂ ਪੂਰਾ ਹੋ ਚੁੱਕਾ ਹੈ ਪਰ ਹੁਣ ਤੱਕ ਇਸ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ।
ਮਜੀਠਾ ਦੀ ਦਾਣਾ ਮੰਡੀ ਵਿਚ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਸੱਭਿਆਚਾਰਕ ਸਮਾਗਮ ਵਿਚ ਹਿੱਸਾ ਲੈਣ ’ਤੇ ਗੁਰੂ ਖਾਲਸਾ ਹਾਈ ਸਕੂਲ ਸ਼ਾਮਨਗਰ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਐੱਸ. ਡੀ. ਐੱਮ. ਰਜਨੀਸ਼ ਅਰੋੜਾ, ਨਾਲ ਤਹਿਸੀਲਦਾਰ ਅਜੇ ਕੁਮਾਰ, ਦਰਸ਼ਨ ਸਿੰਘ, ਐੱਸ. ਐੱਮ. ਓ. ਡਾ. ਸਤਨਾਮ ਸਿੰਘ ਤੇ ਹੋਰ। ਤਸਵੀਰ : ਜਗਤਾਰ ਸਿੰਘ ਸਹਿਮੀ
19-08-2026