19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

‘ਪੰਥ ਬਚਾਓ, ਪੰਜਾਬ ਬਚਾਓ’ ਪੰਥਕ ਕਾਨਫਰੰਸ ‘ਅਕਾਲੀ ਦਲ (ਵਾਰਿਸ ਪੰਜਾਬ ਦੇ) ਸਰਕਾਰ ਦੀ ਰੱਖੇਗੀ ਨੀਂਹ -ਕੋਟਲਾ ਭਰਾ

ਨਵਾਂ ਪਿੰਡ, 18 ਅਗਸਤ (ਜਸਪਾਲ ਸਿੰਘ)-ਇਤਿਹਾਸਕ ਨਗਰ ਬਾਬਾ ਬਕਾਲਾ ਵਿਖੇ 28 ਅਗਸਤ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਹੋਣ ਜਾ ਰਹੀ ‘ਪੰਥ ਬਚਾਓ, ਪੰਜਾਬ ਬਚਾਓ’ ਪੰਥਕ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਤੇ ਉਨ੍ਹਾਂ ਦੇ ਭਰਾ ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਦੇ ਤੂਫ਼ਾਨੀ ਦੌਰੇ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 19-08-2026
ਨਵਾਂ ਪਿੰਡ, 18 ਅਗਸਤ (ਜਸਪਾਲ ਸਿੰਘ)-ਇਤਿਹਾਸਕ ਨਗਰ ਬਾਬਾ ਬਕਾਲਾ ਵਿਖੇ 28 ਅਗਸਤ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਹੋਣ ਜਾ ਰਹੀ ‘ਪੰਥ ਬਚਾਓ, ਪੰਜਾਬ ਬਚਾਓ’ ਪੰਥਕ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਤੇ ਉਨ੍ਹਾਂ ਦੇ ਭਰਾ ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਦੇ ਤੂਫ਼ਾਨੀ ਦੌਰੇ ਕੀਤੇ ਗਏ। ਇਸ ਮੌਕੇ ਡਾ. ਦਲਬੀਰ ਸਿੰਘ ਕੋਟਲਾ ਤੇ ਬਿਕਰਮਜੀਤ ਸਿੰਘ ਕੋਟਲਾ ਨੇ ਪੱਤਰਕਾਰ ਮਿਲਣੀ ਮੌਕੇ ਦੱਸਿਆ ਕਿ ਉਨ੍ਹਾਂ ਵਲੋਂ ਕੀਤੇ ਗਏ ਵੱਖ ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਉਨ੍ਹਾਂ ਨੇ ਟਕਸਾਲੀ ਅਕਾਲੀਆਂ ਨਾਲ ਮਿਲ ਕੇ ਉਨ੍ਹਾਂ ਨੂੰ 28 ਦੀ ਬਾਬਾ ਬਕਾਲਾ ਪੰਥਕ ਕਾਨਫਰੰਸ ‘ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ, ਜਿਸ ‘ਤੇ ਉਨ੍ਹਾਂ ਨੇ ਭਰਵਾਂ ਹੁੰਗਾਰਾ ਭਰਦਿਆਂ ਕਾਨਫਰੰਸ ਨੂੰ ਕਾਮਯਾਬ ਬਣਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਕੋਟਲਾ ਭਰਾਵਾਂ ਦਾਅਵਾ ਕਰਦਿਆਂ ਕਿਹਾ ਕਿ ਇਹ ਕਾਨਫਰੰਸ ਜਨਤਕ ਇਕੱਠ ਪੱਖੋਂ ਇਤਿਹਾਸਕ ਤੇ ਰਿਕਾਰਰਡ ਤੋੜ ਹੋਵੇਗੀ, ਜੋ ਕਿ 2027 ‘ਚ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ‘ਚ ਅਕਾਲੀ ਦਲ ਵਾਰਿਸ ਪੰਜਾਬ ਦੇ, ਦੀ ਬਣਨ ਵਾਲੀ ਸਰਕਾਰ ਦੀ ਨੀਂਹ ਰੱਖੇਗੀ। ਇਸ ਮੌਕੇ ਬਾਬਾ ਸੁੱਖਾ ਸਿੰਘ ਜੰਡਿਆਲਾ, ਕੁਲਦੀਪ ਸਿੰਘ ਜੰਡਿਆਲਾ, ਸੁਪਨਦੀਪ ਸਿੰਘ ਸਾਬੀ ਖਾਨਕੋਟ, ਭਾਈ ਜਰਮਨੀਤ ਸਿੰਘ ਡੱਡੂਆਣਾ, ਮਹਿਲ ਸਿੰਘ ਛਾਪਾ, ਮਨਜੀਤ ਸਿੰਘ ਰਾਏਪੁਰ, ਮਣਧੀਰ ਸਿੰਘ ਰਸੂਲਪੁਰ, ਸੁਖਵਿੰਦਰ ਸਿੰਘ ਤੇ ਅਮਰੀਕ ਸਿੰਘ ਨਿਜ਼ਾਮਪੁਰ, ਮੁਖਵੰਤ ਸਿੰਘ ਨਵਾਂ ਪਿੰਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਤੋਂ ਦੁਖੀ ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ ਅਗਲੀ ਖ਼ਬਰ ਪੰਜਾਬ ਨੰਬਰਦਾਰ ਐਸੋਸੀਏਸ਼ਨ ਵਲੋਂ ਅਜਨਾਲਾ ਵਿਖੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
Ad Position 24