ਸਮਾਰਟ ਸਕੂਲ ਤਰਸਿੱਕਾ ਨੇ 70ਵੀਆਂ ਜ਼ੋਨਲ ਖੇਡਾਂ ’ਚ ਓਵਰਆਲ ਟਰਾਫੀ ’ਤੇ ਕੀਤਾ ਕਬਜ਼ਾ
ਤਰਸਿੱਕਾ, 18 ਅਗਸਤ (ਅਤਰ ਸਿੰਘ ਤਰਸਿੱਕਾ)-ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤਰਸਿੱਕਾ ਨੇ ਖੇਡਾਂ ਦੇ ਮੈਦਾਨ ਵਿਚ ਆਪਣੀ ਸਰਦਾਰੀ ਕਾਇਮ ਰੱਖਦਿਆਂ 70ਵੀਆਂ ਜ਼ੋਨਲ ਖੇਡਾਂ ਵਿਚ ਇਤਿਹਾਸਕ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦੇ ਹੋਏ ‘ਓਵਰਆਲ ਚੈਂਪੀਅਨਸ਼ਿਪ ਟਰਾਫੀ’ ਆਪਣੇ ਨਾਮ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਸ
ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ ਦੀ ਓਵਰਆਲ ਟਰਾਫੀ ਜਿੱਤਣ ਵਾਲੀ ਟੀਮ ਪ੍ਰਿੰਸੀਪਲ ਦੀਪਕ ਕੁਮਾਰ ਤੇ ਸਮੂਹ ਸਟਾਫ ਮੈਂਬਰਾਂ ਨਾਲ। ਤਸਵੀਰ : ਅਤਰ ਸਿੰਘ ਤਰਸਿੱਕਾ
19-08-2026
ਤਰਸਿੱਕਾ, 18 ਅਗਸਤ (ਅਤਰ ਸਿੰਘ ਤਰਸਿੱਕਾ)-ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤਰਸਿੱਕਾ ਨੇ ਖੇਡਾਂ ਦੇ ਮੈਦਾਨ ਵਿਚ ਆਪਣੀ ਸਰਦਾਰੀ ਕਾਇਮ ਰੱਖਦਿਆਂ 70ਵੀਆਂ ਜ਼ੋਨਲ ਖੇਡਾਂ ਵਿਚ ਇਤਿਹਾਸਕ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦੇ ਹੋਏ ‘ਓਵਰਆਲ ਚੈਂਪੀਅਨਸ਼ਿਪ ਟਰਾਫੀ’ ਆਪਣੇ ਨਾਮ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਸਕੂਲ ਦਾ ਖੋ-ਖੋ ਵਿਚ ਪੂਰਾ ਦਬਦਬਾ ਰਿਹਾ, ਜਿੱਥੇ ਲੜਕੀਆਂ ਦੇ ਅੰਡਰ-17 ਅਤੇ ਅੰਡਰ-19 ਵਰਗ ਦੇ ਨਾਲ-ਨਾਲ ਅੰਡਰ-19 ਲੜਕਿਆਂ ਦੀ ਟੀਮ ਨੇ ਵੀ ਵਿਰੋਧੀ ਟੀਮਾਂ ਨੂੰ ਚਿਤ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਬੱਡੀ ਸਰਕਲ ਸਟਾਈਲ ਦੇ ਅੰਡਰ-17 ਮੁਕਾਬਲੇ ਵਿਚ ਵੀ ਸਕੂਲ ਦੀ ਟੀਮ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਰੱਸਾਕਸ਼ੀ ਦੇ ਅੰਡਰ-17 ਅਤੇ ਅੰਡਰ-19 ਮੁਕਾਬਲਿਆਂ ਵਿਚ ਸਕੂਲ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਖਿਡਾਰੀਆਂ ਨੇ ਕਬੱਡੀ ਨੈਸ਼ਨਲ ਸਟਾਈਲ, ਵਾਲੀਬਾਲ ਅਤੇ ਰੱਸਾਕਸ਼ੀ ਦੇ ਹੋਰ ਮੁਕਾਬਲਿਆਂ ਵਿਚ ਵੀ ਵਧੀਆ ਖੇਡ ਦਿਖਾਉਂਦੇ ਹੋਏ ਤੀਸਰਾ ਸਥਾਨ ਹਾਸਲ ਕਰਕੇ ਓਵਰਆਲ ਟਰਾਫੀ ਜਿੱਤਣ ਵਿਚ ਅਹਿਮ ਯੋਗਦਾਨ ਪਾਇਆ। ਖਿਡਾਰੀਆਂ ਦੀ ਇਸ ਬੇਮਿਸਾਲ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਖੇਡ ਕੋਆਰਡੀਨੇਟਰ ਆਸ਼ੂ ਵਿਸ਼ਾਲ ਜੀ, ਸਕੂਲ ਦੇ ਪ੍ਰਿੰਸੀਪਲ-ਕਮ-ਜ਼ੋਨ ਕਨਵੀਨਰ ਦੀਪਕ ਕੁਮਾਰ ਅਤੇ ਸਕੂਲ ਦੇ ਖੇਡ ਅਧਿਆਪਕਾਂ ਹਰਪ੍ਰੀਤ ਕੌਰ ਤੇ ਰਮਨਦੀਪ ਕੌਰ ਨੇ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਆਸ਼ੂ ਵਿਸ਼ਾਲ ਨੇ ਖਿਡਾਰੀਆਂ ਦੇ ਬਿਹਤਰੀਨ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਹੋਣਹਾਰ ਖਿਡਾਰੀ ਹੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਮਿਹਨਤ ਰੰਗ ਲਿਆਈ ਹੈ। ਪ੍ਰਿੰਸੀਪਲ ਦੀਪਕ ਕੁਮਾਰ ਨੇ ਕਿਹਾ ਕਿ ਇਹ ਇਤਿਹਾਸਕ ਜਿੱਤ ਖਿਡਾਰੀਆਂ ਦੀ ਦਿਨ ਰਾਤ ਸਖਤ ਮਿਹਨਤ ਤੇ ਲਗਨ ਅਤੇ ਆਧਿਆਪਕ ਦੀ ਯੋਗ ਅਗਵਾਈ ਦਾ ਨਤੀਜਾ ਹੈ ਸਕੂਲ ਵਿਖੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।