19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ਼੍ਰੋਮਣੀ ਕਮੇਟੀ ਨੇ ਜਥੇਦਾਰ ਬਾਬਾ ਜੋਗਾ ਸਿੰਘ ਨੂੰ ਮੇਲੇ ਮੌਕੇ ਧਾਰਮਿਕ ਦੀਵਾਨਾਂ ’ਚ ਸ਼ਮੂਲੀਅਤ ਲਈ ਦਿੱਤਾ ਸੱਦਾ

ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 27-28-29 ਅਗਸਤ ਨੂੰ ਬਾਬਾ ਬਕਾਲਾ ਸਾਹਿਬ, 19 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ਵਿਚ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੁੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਮਿਤੀ 27-28-29 ਅਗਸਤ, ਦਿਨ ਵੀਰ-ਸ਼ੁਕਰ-ਸ਼ਨੀਵਾਰ ਨੂੰ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ । ਅੱਜ ਸ਼੍ਰੋਮਣੀ ਕਮੇਟੀ ਵਲੋਂ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਦੀ ਅਗਵਾਈ ਹੇਠ ਕਮੇਟੀ ਦੇ ਵਫਦ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੂੰ ਸਾਲਾਨਾ ਜੋੜ ਮੇਲੇ ਮੌਕੇ ਧਾਰਮਿਕ ਦੀਵਾਨਾਂ ’ਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਤੌਰ ‘ਤੇ ਸੱਦਾ ਪੱਤਰ ਦਿੱਤਾ ।

Ad Position 21
No active advertisement
ਅਜੀਤ ਡੈਸਕ 20-08-2026
ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 27-28-29 ਅਗਸਤ ਨੂੰ ਬਾਬਾ ਬਕਾਲਾ ਸਾਹਿਬ, 19 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ਵਿਚ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੁੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਮਿਤੀ 27-28-29 ਅਗਸਤ, ਦਿਨ ਵੀਰ-ਸ਼ੁਕਰ-ਸ਼ਨੀਵਾਰ ਨੂੰ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ । ਅੱਜ ਸ਼੍ਰੋਮਣੀ ਕਮੇਟੀ ਵਲੋਂ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਦੀ ਅਗਵਾਈ ਹੇਠ ਕਮੇਟੀ ਦੇ ਵਫਦ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੂੰ ਸਾਲਾਨਾ ਜੋੜ ਮੇਲੇ ਮੌਕੇ ਧਾਰਮਿਕ ਦੀਵਾਨਾਂ ’ਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਤੌਰ ‘ਤੇ ਸੱਦਾ ਪੱਤਰ ਦਿੱਤਾ । ਬਾਬਾ ਜੋਗਾ ਸਿੰਘ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਉਹ ਦਲ ਪੰਥ ਸਮੇਤ ਧਾਰਮਿਕ ਦੀਵਾਨਾਂ ਵਿਚ ਹਾਜ਼ਰੀ ਭਰਨਗੇ । ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਮਿਤੀ 26 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ ਮਿਤੀ 28 ਅਗਸਤ ਨੂੰ ਸਵੇਰੇ 9.30 ਵਜੇ ਪੈਣਗੇ । 27 ਤੋਂ 29 ਅਗਸਤ ਤੱਕ ਤਿੰਨੋਂ ਦਿਨ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ-ਢਾਡੀ-ਪ੍ਰਚਾਰਕ ਅਤੇ ਕਵੀਸ਼ਰੀ ਜਥੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । 30 ਅਗਸਤ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਮਹਾਨ ਅੰਮ੍ਰਿਤ ਸੰਚਾਰ ਹੋਵੇਗਾ । ਇਸ ਮੌਕੇ ਬਾਬਾ ਸੁੱਖਾ ਸਿੰਘ, ਜਥੇਦਾਰ ਜਰਨੈਲ ਸਿੰਗ ਚੀਮਾਂਬਾਠ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਅਮਰਜੀਤ ਸਿੰਘ ਅਕਾਊਟੈਂਟ, ਹੈੱਡਗ੍ਰੰਥੀ ਗਿ: ਹਰਦੇਵ ਸਿੰਘ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ ਜੰਡਿਆਲਾ ਗੁਰੂ, ਜਸਬੀਰ ਸਿੰਘ ਖੱਬੇ ਰਾਜਪੂਤਾਂ, ਹਰਪ੍ਰੀਤ ਸਿੰਘ ਆਨੰਦ, ਬਲਜਿੰਦਰ ਸਿੰਘ ਭੁੱਲਰ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਆਗੂ ਮੁਹਾਰ ਅਤੇ ਮੁਕਾਮ ਨੂੰ ਇਕ ਸਾਲ ਲਈ ਪਾਰਟੀ ਤੋਂ ਕੀਤਾ ਮੁਅੱਤਲ ਅਗਲੀ ਖ਼ਬਰ ਅੰਮ੍ਰਿਤਸਰ ਵੇਰਕਾ ਬਾਈਪਾਸ ’ਤੇ ਰੋਇਲ ਐਗਰੋ ਟਰੈਕਟਰਜ਼ ਵਲੋਂ ਮਹਿੰਦਰਾ ਟਰੈਕਟਰਜ਼ ਏਜੰਸੀ ਦਾ ਸ਼ਾਨਦਾਰ ਉਦਘਾਟਨ
Ad Position 24