21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਦੀ ਲੋੜ - ਪ੍ਰਧਾਨ ਲੁੱਧੜ

ਚਵਿੰਡਾ ਦੇਵੀ, 20 ਅਗਸਤ (ਸਤਪਾਲ ਸਿੰਘ ਢੱਡੇ)—ਮਨੁੱਖਤਾ ਦੀ ਸੇਵਾ ਨੂੰ ਆਪਣਾ ਫਰਜ ਸਮਝਦਿਆਂ ਗਰੀਬ ਲੋੜਵੰਦ ਅਤੇ ਬੇਸਹਾਰਾ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿਉਂਕਿ ਸਮਾਜ ਦੀ ਅਸਲ ਤਰੱਕੀ ਉਸ ਵੇਲੇ ਹੁੰਦੀ ਹੈ ਜਦੋਂ ਕੋਈ ਗਰੀਬ ਪਰਿਵਾਰ ਭੁੱਖ, ਬੇਰੁਜ਼ਗਾਰੀ, ਬੇਇਨਸਾਫੀ ਜਾਂ ਮੁੱਢਲੀਆਂ ਸਹੂਲਤਾਂ ਦੀ ਘਾਟ ਕਾਰਨ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ। ਇਹ ਵਿਚਾਰ ਆਮ ਆਦਮੀ ਪਾਰਟੀ ਵਿਚ ਹਲਕਾ ਮਜੀਠਾ ਦੇ ਐੱਸ.

Ad Position 21
No active advertisement
ਐੱਸ. ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਸਰਪੰਚ ਰਾਏ ਕੁਮਾਰ ਲੁਧੜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਸਤਪਾਲ ਸਿੰਘ ਢੱਡੇ 21-08-2026
ਚਵਿੰਡਾ ਦੇਵੀ, 20 ਅਗਸਤ (ਸਤਪਾਲ ਸਿੰਘ ਢੱਡੇ)—ਮਨੁੱਖਤਾ ਦੀ ਸੇਵਾ ਨੂੰ ਆਪਣਾ ਫਰਜ ਸਮਝਦਿਆਂ ਗਰੀਬ ਲੋੜਵੰਦ ਅਤੇ ਬੇਸਹਾਰਾ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿਉਂਕਿ ਸਮਾਜ ਦੀ ਅਸਲ ਤਰੱਕੀ ਉਸ ਵੇਲੇ ਹੁੰਦੀ ਹੈ ਜਦੋਂ ਕੋਈ ਗਰੀਬ ਪਰਿਵਾਰ ਭੁੱਖ, ਬੇਰੁਜ਼ਗਾਰੀ, ਬੇਇਨਸਾਫੀ ਜਾਂ ਮੁੱਢਲੀਆਂ ਸਹੂਲਤਾਂ ਦੀ ਘਾਟ ਕਾਰਨ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ। ਇਹ ਵਿਚਾਰ ਆਮ ਆਦਮੀ ਪਾਰਟੀ ਵਿਚ ਹਲਕਾ ਮਜੀਠਾ ਦੇ ਐੱਸ.ਸੀ. ਵਿੰਗ ਦੇ ਪ੍ਰਧਾਨ ਸਰਪੰਚ ਰਾਜ ਕੁਮਾਰ ਲੁੱਧੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਿਸੇ ਇਕ ਵਰਗ, ਧਰਮ ਜਾਂ ਵਿਅਕਤੀ ਦੀ ਜਿੰਮੇਵਾਰੀ ਨਹੀਂ ਸਗੋਂ ਸਮੁੱਚੇ ਸਮਾਜ ਦਾ ਫਰਜ ਹੈ, ਗਰੀਬ ਅਤੇ ਲੋੜਵੰਦਾਂ ਦੀ ਮਦਦ ਸਿਰਫ ਰਾਸ਼ਨ ਜਾਂ ਆਰਥਿਕ ਸਹਾਇਤਾ ਤੱਕ ਸੀਮਤ ਨਹੀਂ ਹੋਣੀ ਚਾਹੀਦੀ ਬਲ ਕਿ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ ਸਿਹਤ ਸਨਮਾਨ ਅਤੇ ਆਪਣੇ ਹੱਕਾਂ ਪ੍ਰਤੀ ਜਾਗਰੂਕਤਾ ਵੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਕੁਰੀਤੀਆਂ, ਨਸ਼ਿਆਂ, ਭੇਦਭਾਵ, ਛੂਆ ਛਾਤ, ਦਾਜ ਪ੍ਰਥਾ ਅਤੇ ਗਰੀਬੀ ਵਰਗੀਆਂ ਸਮੱਸਿਆਵਾਂ ਵਿਰੁੱਧ ਲੋਕਾਂ ਨੂੰ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਪਵੇਗੀ। ਜਿਹੜਾ ਸਮਾਜ ਆਪਣੇ ਕਮਜ਼ੋਰ ਵਰਗ ਦੀ ਬਾਂਹ ਫੜਦਾ ਹੈ, ਉਹੀ ਅਸਲ ਅਰਥਾਂ ਵਿਚ ਮਜਬੂਤ ਤੇ ਤਰੱਕੀਸੀਲ ਸਮਾਜ ਬਣਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਸਮਾਜ ਦੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ ਅਤੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਲਈ ਸਾਂਝੇ ਯਤਨ ਕਰਨ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਸੋਹੀਆ ਕਲਾਂ ਗੋਦਾਮ ’ਚ 357 ਗੱਟੇ ਕਣਕ ਚੋਰੀ ਮਾਮਲੇ ਦਾ ਮੁੱਖ ਮੁਲਜਮ ਕਾਬੂ ਅਗਲੀ ਖ਼ਬਰ ਗਲੋਬਲ ਇੰਸਟੀਚਿਊਟ ’ਚ 2026 ਦੇ ਨਵੇਂ ਸੈਸ਼ਨ ਲਈ ਵੱਖ-ਵੱਖ ਕੋਰਸਾਂ ਵਿਚ ਵਿਦਿਆਰਥੀ 14 ਤੱਕ ਲੈ ਸਕਣਗੇ ਦਾਖ਼ਲ-ਡਾਇਰੈਕਟਰ ਬ...
Ad Position 24