21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਸਰਪ੍ਰੀਤ ਸਿੰਘ ਗਿੱਲ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਜੈਂਤੀਪੁਰ, 20 ਅਗਸਤ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਹਲਕਾ ਮਜੀਠਾ ‘ਚ ਚੱਲ ਰਹੇ ਵਿਕਾਸ ਕਾਰਜਾਂ ਤੇ ਹਲਕੇ ਦੇ ਸਮੁੱਚੇ ਵਿਕਾਸ ਨੂੰ ਲੈ ਕੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ । ਇਸ ਮੌਕੇ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਆਪਣੇ ਹਲਕੇ ਨੂੰ ਹੋਰ ਵਿਕਾਸ ਪੁਰਸ਼ ਤੇ ਸੰਵਾਰਨ ਲਈ ਵਿਸਥਾਰ ਨਾਲ ਚਰਚਾ ਕੀਤੀ ।

Ad Position 21
No active advertisement
‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹੋਏ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ, ਸਰਪ੍ਰੀਤ ਸਿੰਘ ਗਿੱਲ । ਅਜੀਤ ਤਸਵੀਰ ਕਸਬਾ ਲੋਪੋਕੇ ਵਿਖੇ ਕਾਂਗਰਸੀ ਆਗੂ ਅਜੈਬੀਰ ਸਿੰਘ ਸੰਧੂ, ਪਿਸ਼ੋਰਾ ਸਿੰਘ, ਡਾ. ਸਤਨਾਮ ਸਿੰਘ, ਮੈਂਬਰ ਸ਼ਨੀ, ਮੈਂਬਰ ਪ੍ਰਗਟ ਸਿੰਘ, ਬਲਰਾਜ ਸਿੰਘ ਨੂੰ ਸਨਮਾਨਿਤ ਕਰਨ ਸਮੇਂ ਸਤਨਾਮ ਸਿੰਘ ਸੱਤੂ, ਦਵਿੰਦਰ ਸਿੰਘ, ਕਰਮਬੀਰ ਸਿੰਘ ਤੇ ਹੋਰ। ਤਸਵੀਰ : ਗੁਰਵਿੰਦਰ ਸਿੰਘ ਕਲਸੀ 21-08-2026
ਜੈਂਤੀਪੁਰ, 20 ਅਗਸਤ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਹਲਕਾ ਮਜੀਠਾ ‘ਚ ਚੱਲ ਰਹੇ ਵਿਕਾਸ ਕਾਰਜਾਂ ਤੇ ਹਲਕੇ ਦੇ ਸਮੁੱਚੇ ਵਿਕਾਸ ਨੂੰ ਲੈ ਕੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ । ਇਸ ਮੌਕੇ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਆਪਣੇ ਹਲਕੇ ਨੂੰ ਹੋਰ ਵਿਕਾਸ ਪੁਰਸ਼ ਤੇ ਸੰਵਾਰਨ ਲਈ ਵਿਸਥਾਰ ਨਾਲ ਚਰਚਾ ਕੀਤੀ । ਮਜੀਠਾ ਹਲਕੇ ਦੇ ਸਮੂਹ ਪਿੰਡਾਂ ਨੂੰ ਸਰਵਪੱਖੀ ਵਿਕਾਸ ਕਰਵਾ ਕੇ ਹੋਰ ਖੁਸ਼ਹਾਲ, ਵਿਕਸਿਤ ਅਤੇ ਸੁੰਦਰ ਬਣਾਉਣ ਲਈ ਭਵਿੱਖ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਸਪੁੱਤਰ ਸਰਪ੍ਰੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਵਲੋਂ ਹਲਕੇ ਦੀ ਤਰੱਕੀ ਅਤੇ ਲੋਕਾਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਸਾਨੂੰ ਹਲਕਾ ਨਿਵਾਸੀਆਂ ਵਲੋਂ ਮਿਲ ਰਹੇ ਸਹਿਯੋਗ ਸਦਕਾ ਸਾਡਾ ਉਤਸ਼ਾਹ ਵੱਧ ਰਿਹਾ ਹੈ ।
Ad Position 22
No active advertisement
ਪਿਛਲੀ ਖ਼ਬਰ ਸਕੂਲ ’ਚ ਨਸ਼ਿਆਂ ਤੇ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਸਾਬਕਾ ਮੁੱਖ ਅਧਿਆਪਕਾ ਲਖਬੀਰ ਕੌਰ ਪੰਜ ਤੱਤਾਂ ’ਚ ਵਲੀਨ
Ad Position 24