21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਕੂਲ ’ਚ ਨਸ਼ਿਆਂ ਤੇ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ

ਜਗਦੇਵ ਕਲਾਂ, 20 ਅਗਸਤ (ਸ਼ਰਨਜੀਤ ਸਿੰਘ ਗਿੱਲ)-ਸੇਂਟ ਮੈਰੀਜ਼ ਕਾਨਵੈਂਟ ਸਕੂਲ ਮਾਛੀਨੰਗਲ ਵਿਖੇ ਨਸ਼ਿਆਂ ਦੀ ਰੋਕਥਾਮ ਤੇ ਟ੍ਰੈਫਿਕ ਨਿਯਮਾਂ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਈਵੈਂਟ ਕੋਆਰਡੀਨੇਟਰ ਗੁਲਜ਼ਾਰ ਖੋਖਰ ਦੀ ਦੇਖ ਰੇਖ ਹੇਠ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਵਿਚ ਪੁਲਿਸ ਵਿਭਾਗ ਵਲੋਂ ਏ.

Ad Position 21
No active advertisement
ਅਜੀਤ ਡੈਸਕ 21-08-2026
ਜਗਦੇਵ ਕਲਾਂ, 20 ਅਗਸਤ (ਸ਼ਰਨਜੀਤ ਸਿੰਘ ਗਿੱਲ)-ਸੇਂਟ ਮੈਰੀਜ਼ ਕਾਨਵੈਂਟ ਸਕੂਲ ਮਾਛੀਨੰਗਲ ਵਿਖੇ ਨਸ਼ਿਆਂ ਦੀ ਰੋਕਥਾਮ ਤੇ ਟ੍ਰੈਫਿਕ ਨਿਯਮਾਂ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਈਵੈਂਟ ਕੋਆਰਡੀਨੇਟਰ ਗੁਲਜ਼ਾਰ ਖੋਖਰ ਦੀ ਦੇਖ ਰੇਖ ਹੇਠ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਵਿਚ ਪੁਲਿਸ ਵਿਭਾਗ ਵਲੋਂ ਏ. ਐੱਸ. ਆਈ. ਇੰਦਰ ਮੋਹਨ (ਟ੍ਰੈਫਿਕ ਐਜੂਕੇਸ਼ਨ ਸੈੱਲ), ਮਨਪ੍ਰੀਤ ਕੌਰ ਤੇ ਪ੍ਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਿਆਂ ਤੋਂ ਦੂਰ ਰਹਿਣ ਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ, ਸੜਕ ਸੁਰੱਖਿਆ, ਹੈਲਮੈਟ ਪਹਿਨਣ, ਸੀਟ ਬੈਲਟ ਲਗਾਉਣ ਤੇ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਿਸਟਰ ਮਿੰਨੀ ਜੌਨ, ਸਕੂਲ ਦੇ ਡਾਇਰੈਕਟਰ ਫਾਦਰ ਅਨੀਸ਼, ਸਿਸਟਰ ਮਿਲੂਮਾ, ਸਿਸਟਰ ਰੀਨਾ, ਵੀਰਪਾਲ ਕੌਰ, ਪਰਮਿੰਦਰ, ਸੰਗੀਤਾ, ਸੁਬਿਤਾ ਹੰਸ, ਕਿਰਨਪ੍ਰੀਤ ਕੌਰ ਆਦਿ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 27... ਅਗਲੀ ਖ਼ਬਰ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਸਰਪ੍ਰੀਤ ਸਿੰਘ ਗਿੱਲ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Ad Position 24