ਅਸਤੀਫ਼ੇ ਤੋਂ ਬਾਅਦ ਦਿਲਬਾਗ ਸਿੰਘ ਕੋਹਾਲੀ ਨੇ ‘ਆਪ’ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
ਹਲਕਾ ਇੰਚਾਰਜ ਵਲੋਂ ਅੱਖੋਂ-ਪਰੋਖੇ ਕਰਨ ਦਾ ਲਾਇਆ ਦੋਸ਼
ਰਾਮ ਤੀਰਥ, 20 ਅਗਸਤ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਕੋਹਾਲੀ ਦੇ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਹੇ ਦਿਲਬਾਗ ਸਿੰਘ ਕੋਹਾਲੀ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪਾਰਟੀ ਦੀ ਕਾਰਗੁਜ਼ਾਰੀ ਅਤੇ ਹਲਕਾ ਪੱਧਰੀ ਲੀਡਰਸ਼ਿਪ ਦੀ ਕਾਰਜਸ਼ੈਲੀ ‘ਤੇ ਸਵਾਲ ਚੁੱਕੇ ਗਏ ਹਨ। ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਲਬਾਗ ਸਿੰਘ ਕੋਹਾਲੀ ਨੇ ਕਿਹਾ ਕਿ ਉਹ ਸਾਲ 2014 ਤੋਂ ਪਾਰਟੀ ਨਾਲ ਜੁੜੇ ਹੋਏ ਸਨ, ਪਰ ਹੁਣ ਉਨ੍ਹਾਂ ਨੂੰ ਮਹਿਸੂਸ ਹੋ ਰਿਹਾ ਸੀ ਕਿ ਪਾਰਟੀ ਅੰਦਰ ਉਨ੍ਹਾਂ ਦੀ ਕੋਈ ਪੁੱਛ-ਪ੍ਰਤੀਤ ਨਹੀਂ ਰਹੀ।
ਰਾਮ ਤੀਰਥ, 20 ਅਗਸਤ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਕੋਹਾਲੀ ਦੇ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਹੇ ਦਿਲਬਾਗ ਸਿੰਘ ਕੋਹਾਲੀ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪਾਰਟੀ ਦੀ ਕਾਰਗੁਜ਼ਾਰੀ ਅਤੇ ਹਲਕਾ ਪੱਧਰੀ ਲੀਡਰਸ਼ਿਪ ਦੀ ਕਾਰਜਸ਼ੈਲੀ ‘ਤੇ ਸਵਾਲ ਚੁੱਕੇ ਗਏ ਹਨ। ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਲਬਾਗ ਸਿੰਘ ਕੋਹਾਲੀ ਨੇ ਕਿਹਾ ਕਿ ਉਹ ਸਾਲ 2014 ਤੋਂ ਪਾਰਟੀ ਨਾਲ ਜੁੜੇ ਹੋਏ ਸਨ, ਪਰ ਹੁਣ ਉਨ੍ਹਾਂ ਨੂੰ ਮਹਿਸੂਸ ਹੋ ਰਿਹਾ ਸੀ ਕਿ ਪਾਰਟੀ ਅੰਦਰ ਉਨ੍ਹਾਂ ਦੀ ਕੋਈ ਪੁੱਛ-ਪ੍ਰਤੀਤ ਨਹੀਂ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਲਈ ਲੰਬੇ ਸਮੇਂ ਤੋਂ ਕੰਮ ਕਰਨ ਵਾਲੇ ਵਰਕਰਾਂ ਦੀ ਬਜਾਏ ਦਲ-ਬਦਲੂ ਆਗੂਆਂ ਨੂੰ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ 10 ਪਿੰਡਾਂ ਦੇ ਬਲਾਕ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਸਨ, ਪਰ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਉਨ੍ਹਾਂ ਨੂੰ ਕਥਿਤ ਤੌਰ ‘ਤੇ ਲਗਾਤਾਰ ਅੱਖੋਂ-ਪਰੋਖੇ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪਿਆ। ਜ਼ਿਕਰਯੋਗ ਹੈ ਕਿ ਦਿਲਬਾਗ ਸਿੰਘ ਕੋਹਾਲੀ ਦੇ ਨਾਲ ਹਲਕਾ ਰਾਜਾਸਾਂਸੀ ਦੇ ਸੋਸ਼ਲ ਮੀਡੀਆ ਇੰਚਾਰਜ ਸ਼ਿਵ ਕੁਮਾਰ ਚੋਗਾਵਾਂ ਵਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ।