21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਤਿਅਮ ਇੰਸਟੀਚਿਊਟ ਵਿਚ ‘ਸਵਾਗਤ 2026’ ਫ੍ਰੈਸ਼ਰਜ਼ ਫੈਸਟ ਕਰਵਾਇਆ

ਰਾਮ ਤੀਰਥ, 20 ਅਗਸਤ (ਧਰਵਿੰਦਰ ਸਿੰਘ ਔਲਖ)-ਸਤਿਅਮ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਾਮ ਤੀਰਥ, ਅੰਮ੍ਰਿਤਸਰ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ‘ਸਵਾਗਤ 2026’ ਫ੍ਰੈਸ਼ਰਜ਼ ਫੈਸਟ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਸੰਸਥਾ ਦੇ ਵਾਤਾਵਰਨ ਨਾਲ ਜਾਣੂ ਕਰਵਾਉਣ ਦੇ ਨਾਲ-ਨਾਲ ਸੀਨੀਅਰ ਅਤੇ ਜੂਨੀਅਰ ਵਿਦਿਆਰਥੀਆਂ ਵਿਚਕਾਰ ਆਪਸੀ ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 21-08-2026
ਰਾਮ ਤੀਰਥ, 20 ਅਗਸਤ (ਧਰਵਿੰਦਰ ਸਿੰਘ ਔਲਖ)-ਸਤਿਅਮ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਾਮ ਤੀਰਥ, ਅੰਮ੍ਰਿਤਸਰ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ‘ਸਵਾਗਤ 2026’ ਫ੍ਰੈਸ਼ਰਜ਼ ਫੈਸਟ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਸੰਸਥਾ ਦੇ ਵਾਤਾਵਰਨ ਨਾਲ ਜਾਣੂ ਕਰਵਾਉਣ ਦੇ ਨਾਲ-ਨਾਲ ਸੀਨੀਅਰ ਅਤੇ ਜੂਨੀਅਰ ਵਿਦਿਆਰਥੀਆਂ ਵਿਚਕਾਰ ਆਪਸੀ ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸਤਿਅਮ ਭਾਰਦਵਾਜ ਅਤੇ ਡਾਇਰੈਕਟਰ ਸ਼ੁਭੀ ਭਾਰਦਵਾਜ ਵਲੋਂ ਸ਼ਮਾ ਰੋਸ਼ਨ ਕਰਕੇ ਕੀਤੀ ਗਈ। ਇਸ ਮੌਕੇ ਸੰਸਥਾ ਦੀ ਫੈਕਲਟੀ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਫ੍ਰੈਸ਼ਰਜ਼ ਫੈਸਟ ਦੌਰਾਨ ਵਿਦਿਆਰਥੀਆਂ ਵਲੋਂ ਡਾਂਸ, ਗਾਇਕੀ, ਕਾਮੇਡੀ ਅਤੇ ਫੈਸ਼ਨ ਸ਼ੋਅ ਸਮੇਤ ਵੱਖ-ਵੱਖ ਰੰਗਾਰੰਗ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ‘ਮਿਸਟਰ ਐਂਡ ਮਿਸ ਫ੍ਰੈਸ਼ਰ’ ਮੁਕਾਬਲਾ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ, ਜਿਸ ਵਿਚ ਵਿਦਿਆਰਥੀਆਂ ਨੇ ਰੈਂਪ ਵਾਕ ਅਤੇ ਟੈਲੈਂਟ ਰਾਊਂਡ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਨੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਗਿਆਨ ਹਾਸਿਲ ਕਰਨ ’ਤੇ ਵਿਸ਼ੇਸ਼ ਜ਼ੋਰ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਪ੍ਰੈਕਟੀਕਲ ਗਿਆਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਭਵਿੱਖ ਵਿਚ ਰੁਜ਼ਗਾਰ ਹਾਸਿਲ ਕਰਨ ਵਿਚ ਮੁਸ਼ਕਿਲ ਆ ਸਕਦੀ ਹੈ। ਡਾ. ਮ੍ਰਿਦੁਲਾ ਭਾਰਦਵਾਜ ਨੇ ਨਵੇਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਅਨੁਸ਼ਾਸਨ, ਮਿਹਨਤ ਅਤੇ ਲਗਨ ਨਾਲ ਆਪਣੇ ਟੀਚਿਆਂ ਵੱਲ ਵਧਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਸਤਿਅਮ ਭਾਰਦਵਾਜ ਅਤੇ ਡਾਇਰੈਕਟਰ ਸ਼ੁਭੀ ਭਾਰਦਵਾਜ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ, ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਉਮਰਾਜ ਸਿੰਘ ਧਰਦਿਉ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ
Ad Position 24