22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਭਲਕੇ ਸਤੌਜ ਰੈਲੀ ’ਚ ਵੱਡੀ ਸ਼ਮੂਲੀਅਤ ਦਾ ਐਲਾਨ

ਅੰਮ੍ਰਿਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਦੇ ਬੈਨਰ ਹੇਠ ਸਮੂਹ ਮੁਲਾਜ਼ਮਾਂ ਵਲੋਂ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ’ਚ ਕੀਤੀ ਜਾ ਰਹੀ ਰੈਲੀ ’ਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਵੱਡੀ ਸ਼ਮੂਲੀਅਤ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ, ਸੀਨੀਅਰ ਮੀਤ ਪ੍ਰਧਾਨ ਹੀਰਾ ਸਿੰਘ ਭੱਟੀ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਕੋਈ ਖ਼ੈਰਾਤ ਨਹੀਂ, ਸਗੋਂ ਮੁਲਾਜ਼ਮਾਂ ਦਾ ਹੱਕ ਹੈ, ਜੋ ਉਹ ਪ੍ਰਾਪਤ ਕਰਕੇ ਹੀ ਰਹਿਣਗੇ।

Ad Position 21
No active advertisement
ਅਜੀਤ ਡੈਸਕ 22-08-2026
ਅੰਮ੍ਰਿਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਦੇ ਬੈਨਰ ਹੇਠ ਸਮੂਹ ਮੁਲਾਜ਼ਮਾਂ ਵਲੋਂ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ’ਚ ਕੀਤੀ ਜਾ ਰਹੀ ਰੈਲੀ ’ਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਵੱਡੀ ਸ਼ਮੂਲੀਅਤ ਦਾ ਐਲਾਨ ਕੀਤਾ ਗਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ, ਸੀਨੀਅਰ ਮੀਤ ਪ੍ਰਧਾਨ ਹੀਰਾ ਸਿੰਘ ਭੱਟੀ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਕੋਈ ਖ਼ੈਰਾਤ ਨਹੀਂ, ਸਗੋਂ ਮੁਲਾਜ਼ਮਾਂ ਦਾ ਹੱਕ ਹੈ, ਜੋ ਉਹ ਪ੍ਰਾਪਤ ਕਰਕੇ ਹੀ ਰਹਿਣਗੇ।ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਦੋ ਲੱਖ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ,ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਬਾਅਦ ਮੌਜੂਦਾ ਸਰਕਾਰ ਨੇ ਹੋਂਦ ਵਿਚ ਆਉਣ ਤੋਂ ਬਾਅਦ ਨਵੰਬਰ 2022 ’ਚ ਇਕ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਅਸੀਂ ਪੰਜਾਬ ਅੰਦਰ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ। ਇਸ ਨੋਟੀਫਿਕੇਸ਼ਨ ਤੋਂ ਬਾਅਦ ਪੰਜਾਬ ਅੰਦਰ ਚਾਰ ਸਾਲਾਂ ਵਿਚ ਸੈਂਕੜੇ ਕਰਮਚਾਰੀ ਸੇਵਾ ਮੁਕਤ ਹੋਏ ਪਰ ਇਸ ਅਧੂਰੇ ਨੋਟੀਫਿਕੇਸ਼ਨ ਦਾ ਕੋਈ ਲਾਭ ਨਹੀਂ ਹੋਇਆ। ਇਨ੍ਹਾਂ ਮੰਗਾਂ ਕਰਕੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਹੈ। ਇਸ ਮੌਕੇ ਹਰਪ੍ਰੀਤ ਸਿੰਘ ਸੋਹੀਆਂ, ਹਰਮਨਦੀਪ ਸਿੰਘ ਭੰਗਾਲੀ, ਨਵਜੋਤ ਸਿੰਘ ਰਤਨ, ਜਗਦੀਪ ਸਿੰਘ ਜਲਾਲਪੁਰ, ਹਰਵਿੰਦਰ ਸਿੰਘ ਜਲਾਲਾਬਾਦ, ਗੁਰਮੀਤ ਸਿੰਘ, ਮਨਦੀਪ ਸਿੰਘ, ਮੰਗਲ ਸਿੰਘ ਟਾਂਡਾ, ਨਿਰਮਲ ਸਿੰਘ ਭੋਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਸਿੱਖਿਆ ਖੇਤਰ ’ਚ ਸਰਬੋਤਮ ਪ੍ਰਦਰਸ਼ਨ ਲਈ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਹੋਏ ਸਨਮਾਨਿਤ
Ad Position 24