ਕਾਰੋਬਾਰ ਸਿਰਫ਼ ਮੁਨਾਫ਼ੇ ਲਈ ਨਹੀਂ, ਸਮਾਜ ਅਤੇ ਵਾਤਾਵਰਨ ਦੀ ਜ਼ਿੰਮੇਵਾਰੀ ਵੀ ਜ਼ਰੂਰੀ : ਰਾਜਬੀਰ ਸਿੰਘ
-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਟਿਕਾਊ ਉੱਦਮਸ਼ੀਲਤਾ’ ’ਤੇ ਵਿਸ਼ੇਸ਼ ਸਮਾਗਮ ਕਰਵਾਇਆ
ਅੰਮ੍ਰਿਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਾਰੋਬਾਰ ਦੀ ਸਫਲਤਾ ਨੂੰ ਸਿਰਫ਼ ਮੁਨਾਫ਼ੇ ਨਾਲ ਨਹੀਂ ਮਾਪਿਆ ਜਾ ਸਕਦਾ, ਸਗੋਂ ਸਮਾਜ ਅਤੇ ਵਾਤਾਵਰਨ ‘ਤੇ ਪੈਣ ਵਾਲੇ ਇਸ ਦੇ ਪ੍ਰਭਾਵ ਨੂੰ ਵੀ ਧਿਆਨ ‘ਚ ਰੱਖਣਾ ਜ਼ਰੂਰੀ ਹੈ। ਆਰਥਿਕ ਵਿਕਾਸ ਦੇ ਨਾਲ-ਨਾਲ ਸਮਾਜਿਕ ਅਤੇ ਵਾਤਾਵਰਣ ਨਾਲ ਸਬੰਧਤ ਵਿਕਾਸ ਵੀ ਅੱਗੇ ਵਧਣਾ ਚਾਹੀਦਾ ਹੈ।
ਅੰਮ੍ਰਿਤਸਰ, 21 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਾਰੋਬਾਰ ਦੀ ਸਫਲਤਾ ਨੂੰ ਸਿਰਫ਼ ਮੁਨਾਫ਼ੇ ਨਾਲ ਨਹੀਂ ਮਾਪਿਆ ਜਾ ਸਕਦਾ, ਸਗੋਂ ਸਮਾਜ ਅਤੇ ਵਾਤਾਵਰਨ ‘ਤੇ ਪੈਣ ਵਾਲੇ ਇਸ ਦੇ ਪ੍ਰਭਾਵ ਨੂੰ ਵੀ ਧਿਆਨ ‘ਚ ਰੱਖਣਾ ਜ਼ਰੂਰੀ ਹੈ।ਆਰਥਿਕ ਵਿਕਾਸ ਦੇ ਨਾਲ-ਨਾਲ ਸਮਾਜਿਕ ਅਤੇ ਵਾਤਾਵਰਣ ਨਾਲ ਸਬੰਧਤ ਵਿਕਾਸ ਵੀ ਅੱਗੇ ਵਧਣਾ ਚਾਹੀਦਾ ਹੈ। ਇਹ ਵਿਚਾਰ ਭਗਤ ਪੂਰਨ ਸਿੰਘ ਕੁਦਰਤੀ ਖੇਤੀ ਫਾਰਮ, ਡੇਹਰੀ ਕੋਟ, ਪਿੰਗਲਵਾੜਾ ਦੇ ਇੰਚਾਰਜ ਰਾਜਬੀਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵਲੋਂ ਕਰਵਾਏ ਗਏ ‘ਟਿਕਾਊ ਉੱਦਮਸ਼ੀਲਤਾ : ਸਮਾਜਿਕ, ਆਰਥਿਕ ਅਤੇ ਵਾਤਾਵਰਨਕ ਮੁੱਲ ਦੀ ਸਿਰਜਣਾ’ ਵਿਸ਼ੇ ‘ਤੇ ਵਿਚਾਰ-ਵਟਾਂਦਰੇ ਦੌਰਾਨ ਪ੍ਰਗਟ ਕੀਤੇ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਵਿਚਾਰ-ਵਟਾਂਦਰੇ ਵਿਚ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮਾਗਮ ਵਿਚ ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਮੁਖੀ ਪ੍ਰੋ. ਡਾ. ਵਿਕਰਮ ਸੰਧੂ ਨੇ ਰਾਜਬੀਰ ਸਿੰਘ ਦਾ ਧੰਨਵਾਦ ਕੀਤਾ। ਸੈਸ਼ਨ ਦੀ ਕੋਆਰਡੀਨੇਟਰ ਡਾ. ਰਮਿੰਦਰਪ੍ਰੀਤ ਕੌਰ ਨੇ ਟਿਕਾਊ ਉੱਦਮਸ਼ੀਲਤਾ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਆਰਥਿਕ, ਸਮਾਜਿਕ ਅਤੇ ਵਾਤਾਵਰਨਕ ਵਿਕਾਸ ਨੂੰ ਇਕਠੇ ਲੈ ਕੇ ਚੱਲਣਾ ਜ਼ਰੂਰੀ ਹੈ।ਅੰਤ ‘ਚ ਰਾਜਬੀਰ ਸਿੰਘ ਨੇ ਕਿਹਾ ਕਿ ਪ੍ਰਬੰਧਨ ਇਕ ਅਜਿਹਾ ਵਿਸ਼ਾ ਹੈ ਜੋ ਵਾਤਾਵਰਨ, ਖੇਤੀਬਾੜੀ ਅਤੇ ਸਮਾਜ ਨਾਲ ਜੁੜੇ ਵੱਖ-ਵੱਖ ਪੱਖਾਂ ਨੂੰ ਇੱਕ-ਦੂਜੇ ਨਾਲ ਜੋੜਦਾ ਹੈ।