- ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ-
* ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਮੋਹਨ ਨਗਰ ਸੁਲਤਾਨਵਿੰਡ ਰੋਡ ਵਿਖੇ ਸਜਾਇਆ 14ਵਾਂ ਜੀਵਨ ਜੁਗਤਿ ਸਮਾਗਮ
ਅੰਮ੍ਰਿਤਸਰ, 21 ਅਗਸਤ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੇ 12 ਸਤੰਬਰ ਨੂੰ ਆ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਆਰੰਭੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦੌਰਾਨ 14ਵਾਂ ਅੰਮ੍ਰਿਤ ਵੇਲੇ ਦਾ ਗੁਰਮਤਿ ਸਮਾਗਮ ਗਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਮੋਹਨ ਨਗਰ ਸੁਲਤਾਨਵਿੰਡ ਰੋਡ ਵਿਖੇ ਸਜਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅੰਮ੍ਰਿਤ ਵੇਲੇ.
ਅੰਮ੍ਰਿਤਸਰ, 21 ਅਗਸਤ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੇ 12 ਸਤੰਬਰ ਨੂੰ ਆ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਆਰੰਭੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦੌਰਾਨ 14ਵਾਂ ਅੰਮ੍ਰਿਤ ਵੇਲੇ ਦਾ ਗੁਰਮਤਿ ਸਮਾਗਮ ਗਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਮੋਹਨ ਨਗਰ ਸੁਲਤਾਨਵਿੰਡ ਰੋਡ ਵਿਖੇ ਸਜਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅੰਮ੍ਰਿਤ ਵੇਲੇ.430 ਵਜੇ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਭਾਈ ਜਸਬੀਰ ਸਿੰਘ ਅਜੀਤ ਗੁਰਦਾਸਪੁਰ ਵਾਲੇ ਤੇ ਭਾਈ ਹਰਜੋਤ ਸਿੰਘ ਨੇ ਧੁਰ ਕੀ ਬਾਣੀ ਦੇ ਸ਼ਬਦ ਕੀਰਤਨ ਦੀ ਛਹਿਬਰ ਲਗਾ ਕੇ ਤੇ ਗਿਆਨੀ ਤਰਸੇਮ ਸਿੰਘ ਖਾਲਸਾ ਨੇ ਗੁਰਮਤਿ ਵਿਚਾਰਾਂ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਸੇਵਾ ਭਾਈ ਦਵਿੰਦਰ ਸਿੰਘ ਨੇ ਨਿਭਾਈ। ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਵਧੀਕ ਮੈਨੇਜਰ ਬਿਕਰਮ ਸਿੰਘ ਤੇ ਸੁਸਾਇਟੀ ਪ੍ਰਬੰਧਕਾਂ ਵਲੋਂ ਰਾਗੀ ਸਿੰਘਾਂ ਤੇ ਕਥਾ ਵਾਚਕਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਵਿਚ ਕੌਂਸਲਰ ਅਵਤਾਰ ਸਿੰਘ ਟਰੱਕਾਂ ਵਾਲੇ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਉਦੈ ਸਿੰਘ, ਜਵਾਹਰ ਲਾਲ ਸਿੰਘ, ਜੋਗਿੰਦਰ ਸਿੰਘ ਟੰਡਨ, ਜਸਬੀਰ ਸਿੰਘ ਅਰੋੜਾ, ਸ਼ਰਨਜੀਤ ਸਿੰਘ ਡੀ. ਈ. ਸੀ. ਫੈਨ, ਕਾਰਜਕਾਰੀ ਪ੍ਰਧਾਨ ਸਤਿੰਦਰ ਸਿੰਘ ਚਾਵਲਾ, ਜਗਦੀਸ਼ ਸਿੰਘ ਬਾਰਦਾਨੇ ਵਾਲੇ, ਜਗਦੀਸ਼ ਸਿੰਘ ਆਹਲੂਵਾਲੀਆ, ਗੁਰਬਖਸ਼ ਸਿੰਘ ਬੱਗਾ, ਬੀਬੀ ਸਰਬਜੀਤ ਕੌਰ, ਬੀਬੀ ਸੁਰਿੰਦਰ ਕੌਰ, ਮਨਜੀਤ ਕੌਰ ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲ ਜੀਤ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ। ਕੱਲ੍ਹ ਦਾ ਸਮਾਗਮ : ਮਿਤੀ : 23 ਅਗਸਤ, ਐਤਵਾਰ। ਸਮਾਂ : ਸਵੇਰੇ 7 ਤੋਂ 10 ਵਜੇ ਤੱਕ। ਸਥਾਨ : ਖ਼ਾਲਸਾ ਦੀਵਾਨ ਵੈਲਫੇਅਰ ਸੁਸਾਇਟੀ, ਗਲੀ ਮੰਗਲ ਸਿੰਘ, ਮਾਹਣਾ ਸਿੰਘ ਰੋਡ, ਅੰਦਰੂਨ ਸੁਲਤਾਨਵਿੰਡ ਗੇਟ।