ਪਿੰਡ ਜੱਬੋਵਾਲ ਵਿਖੇ 13 ਸਾਲਾ ਨੌਜਵਾਨ ਦੀ ਮੌਤ, ਕਤਲ ਦਾ ਸ਼ੱਕ
ਟਾਂਗਰਾ, 21 ਅਗਸਤ (ਹਰਜਿੰਦਰ ਸਿੰਘ ਕਲੇਰ)— ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜੱਬੋਵਾਲ ਵਿਖੇ 13 ਸਾਲਾ ਨੌਜਵਾਨ ਗੁਰਸੇਵਕ ਸਿੰਘ ਪੁੱਤਰ ਦਿਲਬਾਗ ਸਿੰਘ ਦੀ ਭੇਤਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਇਕ ਦੋਸਤ ਨਾਲ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਦੀ ਸੂਚਨਾ ਮਿਲੀ।
ਟਾਂਗਰਾ, 21 ਅਗਸਤ (ਹਰਜਿੰਦਰ ਸਿੰਘ ਕਲੇਰ)— ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜੱਬੋਵਾਲ ਵਿਖੇ 13 ਸਾਲਾ ਨੌਜਵਾਨ ਗੁਰਸੇਵਕ ਸਿੰਘ ਪੁੱਤਰ ਦਿਲਬਾਗ ਸਿੰਘ ਦੀ ਭੇਤਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਇਕ ਦੋਸਤ ਨਾਲ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਦੀ ਸੂਚਨਾ ਮਿਲੀ। ਮਿ੍ਤਕ ਦੀ ਲੱਤ ਨਾਲ ਇਕ ਤਾਰ ਬੰਨੀ ਹੋਈ ਸੀ। ਪਰਿਵਾਰਕ ਮੈਂਬਰਾਂ ਵਲੋਂ ਨੌਜਵਾਨ ਦੀ ਮੌਤ ’ਤੇ ਸ਼ੱਕ ਪ੍ਰਗਟ ਕਰਦਿਆਂ ਕਤਲ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਕੀ ਟਾਂਗਰਾ ਦੇ ਇੰਚਾਰਜ ਨਰਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਜੱਬੋਵਾਲ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ। ਪੁਲਿਸ ਵਲੋਂ ਮੌਤ ਦੇ ਕਾਰਨਾਂ ਸਮੇਤ ਘਟਨਾ ਨਾਲ ਜੁੜੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।