ਜਮਹੂਰੀ ਕਿਸਾਨ ਸਭਾ ਤੇ ਹੋਰਨਾਂ ਜਥੇਬੰਦੀਆਂ ਵਲੋਂ ਭਲਕੇ ਥਾਣਾ ਭਿੰਡੀ ਸੈਦਾਂ ਮੂਹਰੇ ਲਗਾਇਆ ਜਾਵੇਗਾ ਧਰਨਾ- ਡਾ. ਸਤਨਾਮ ਸਿੰਘ
ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਭਿੰਡੀ ਸੈਦਾਂ ਦੇ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਨੂੰ ਲੈ ਕੇ ਜਨਤਕ ਜਥੇਬੰਦੀਆਂ ਵਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ । ਇਹ ਜਾਣਕਾਰੀ ਦਿੰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਕਿਸਾਨ ਸਭਾ, ਦਿਹਾਤੀ ਮਜ਼ਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਔਰਤ ਮੁਕਤੀ ਮੋਰਚਾ ਵਲੋਂ 24 ਅਗਸਤ ਦਿਨ ਸੋਮਵਾਰ ਨੂੰ ਥਾਣਾ ਭਿੰਡੀ ਸੈਦਾਂ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਲਗਾਇਆ ਜਾਵੇਗਾ ।
ਜ
ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਹੋਰ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
23-08-2026
ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਭਿੰਡੀ ਸੈਦਾਂ ਦੇ ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਨੂੰ ਲੈ ਕੇ ਜਨਤਕ ਜਥੇਬੰਦੀਆਂ ਵਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ । ਇਹ ਜਾਣਕਾਰੀ ਦਿੰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਦੱਸਿਆ ਕਿ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਕਿਸਾਨ ਸਭਾ, ਦਿਹਾਤੀ ਮਜ਼ਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਔਰਤ ਮੁਕਤੀ ਮੋਰਚਾ ਵਲੋਂ 24 ਅਗਸਤ ਦਿਨ ਸੋਮਵਾਰ ਨੂੰ ਥਾਣਾ ਭਿੰਡੀ ਸੈਦਾਂ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਲਗਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਥਾਣਾ ਭਿੰਡੀ ਸੈਦਾਂ ਦੇ ਖੇਤਰ ਵਿਚ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਗ਼ਰੀਬਾਂ ਅਤੇ ਪਛੜੇ ਵਰਗਾਂ ਨਾਲ ਸਬੰਧਿਤ ਲੋਕਾਂ ਦੀਆਂ ਸ਼ਿਕਾਇਤਾਂ ਦੀ ਕਥਿਤ ਤੌਰ ‘ਤੇ ਸੁਣਵਾਈ ਨਹੀਂ ਹੋ ਰਹੀ, ਜਦਕਿ ਰਾਜਸੀ ਪ੍ਰਭਾਵ ਜਾਂ ਪਹੁੰਚ ਰੱਖਣ ਵਾਲੇ ਲੋਕਾਂ ਨੂੰ ਤਰਜੀਹ ਮਿਲਣ ਦੇ ਦੋਸ਼ ਲੱਗ ਰਹੇ ਹਨ । ਉਨ੍ਹਾਂ ਥਾਣੇ ਦੇ ਮੌਜੂਦਾ ਐੱਸ.ਐੱਚ.ਓ. ‘ਤੇ ਵੀ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਇਲਾਕੇ ਦੇ ਆਗੂਆਂ ਦੇ ਟੈਲੀਫ਼ੋਨ ਸੁਣਨ ਤੋਂ ਵੀ ਆਨਾ-ਕਾਨੀ ਕਰਦੇ ਹਨ । ਇਸ ਮੌਕੇ ਪ੍ਰਧਾਨ ਜੱਗਾ ਸਿੰਘ ਡੱਲਾ, ਸੁੱਚਾ ਸਿੰਘ ਘੋਗਾ, ਔਰਤ ਮੁਕਤੀ ਮੋਰਚਾ ਦੀ ਸਕੱਤਰ ਬੀਬੀ ਸਰਬਜੀਤ ਕੌਰ ਜਸਰਾਊਰ, ਦੇਸਾ ਸਿੰਘ ਭਿੰਡੀ ਔਲਖ, ਬਲਕਾਰ ਸਿੰਘ ਗੁਲਗੜ੍ਹ, ਗਾਇਕ ਗੁਰਪਾਲ ਗਿੱਲ, ਸਤਵਿੰਦਰ ਸਿੰਘ ਉਠੀਆ, ਹਰਨੇਕ ਸਿੰਘ ਨੇਪਾਲ, ਕਰਨੈਲ ਸਿੰਘ, ਮੈਣ ਸਿੰਘ ਸੰਬੋਧਨ ਕਰਨਗੇ ।