ਪਹਿਲੀ ਸਤੰਬਰ ਦੀ ਰੈਲੀ ਸੰਬੰਧੀ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ
ਦੇਸ਼ ਅੰਦਰ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਨੂੰ ਖ਼ਤਰਾ ਬਣਿਆ -ਲਖਬੀਰ ਨਿਜ਼ਾਮਪੁਰ
ਜੰਡਿਆਲਾ, 22 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਨਵੀਂ ਦਿੱਲੀ ਦੇ ਰਾਮਲੀਲ੍ਹਾ ਗਰਾਊਂਡ ਵਿਖੇ ਕਰਵਾਈ ਜਾ ਰਹੀ ‘ਦੇਸ਼ ਬਚਾਓ, ਲੋਕਤੰਤਰ ਬਚਾਓ’ ਰੈਲੀ ਨੂੰ ਕਾਮਯਾਬ ਕਰਨ ਲਈ ਅੱਜ ਇਕ ਜ਼ਰੂਰੀ ਮੀਟਿੰਗ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਦਸਮੇਸ਼ ਨਗਰ ਵਿਖੇ ਸਾਥੀ ਬਲਕਾਰ ਸਿੰਘ, ਗੁਰਜੰਟ ਸਿੰਘ ਦਸਮੇਸ਼ ਨਗਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਲਖਬੀਰ ਸਿੰਘ ਨਿਜਾਮਪੁਰ, ਮੰਗਲ ਸਿੰਘ ਖਜਾਲਾ ਅਤੇ ਗੁਰਮੁਖ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਅੱਜ ਦੇਸ਼ ਅੰਦਰ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਨੂੰ ਖ਼ਤਰਾ ਬਣਿਆ ਹੋਇਆ ਹੈ।
ਜੰਡਿਆਲਾ, 22 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਨਵੀਂ ਦਿੱਲੀ ਦੇ ਰਾਮਲੀਲ੍ਹਾ ਗਰਾਊਂਡ ਵਿਖੇ ਕਰਵਾਈ ਜਾ ਰਹੀ ‘ਦੇਸ਼ ਬਚਾਓ, ਲੋਕਤੰਤਰ ਬਚਾਓ’ ਰੈਲੀ ਨੂੰ ਕਾਮਯਾਬ ਕਰਨ ਲਈ ਅੱਜ ਇਕ ਜ਼ਰੂਰੀ ਮੀਟਿੰਗ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਦਸਮੇਸ਼ ਨਗਰ ਵਿਖੇ ਸਾਥੀ ਬਲਕਾਰ ਸਿੰਘ, ਗੁਰਜੰਟ ਸਿੰਘ ਦਸਮੇਸ਼ ਨਗਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਲਖਬੀਰ ਸਿੰਘ ਨਿਜਾਮਪੁਰ, ਮੰਗਲ ਸਿੰਘ ਖਜਾਲਾ ਅਤੇ ਗੁਰਮੁਖ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਅੱਜ ਦੇਸ਼ ਅੰਦਰ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਨੂੰ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬੀਜੇਪੀ, ਆਰ. ਐੱਸ. ਐੱਸ ਵਲੋਂ ਦੇਸ਼ ਅੰਦਰ ਫਿਰਕੂ ਨਫਰਤ ਦਾ ਵਾਤਾਵਰਣ ਪੈਦਾ ਕਰਕੇ ਭਾਈਚਾਰਕ ਸਾਂਝ ਨੂੰ ਖ਼ਤਰਾ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਵੱਧ ਰਹੀ ਮਹਿੰਗਾਈ ਅਤੇ ਐਨ, ਪੀ. ਕੇ. ਖਾਦ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ। ਅੱਜ ਦੀ ਮੀਟਿੰਗ ਅੰਦਰ ਕਿਸਾਨ ਸਭਾ ਵਲੋਂ ਯੂਰੀਆ ਖਾਦ ਸਕੈਂਡਲ ਸੰਬੰਧੀ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕਿ 24 ਅਗਸਤ ਦਿਨ ਸੋਮਵਾਰ ਨੂੰ ਵੱਲਾ ਥਾਣੇ ਸਾਹਮਣੇ ਦਿੱਤੇ ਜਾ ਰਹੇ ਧਰਨੇ ਦੀ ਪੁਰਜ਼ੋਰ ਹਿਮਾਇਤ ਕਰਦਿਆਂ ਇਸ ਵਿਚ ਹਿੱਸਾ ਲੈਣ ਦਾ ਫੈਸਲਾ ਕੀਤਾ। ਇਸ ਸਮੇਂ ਸਾਥੀ ਮੇਜਰ ਸਿੰਘ, ਜੋਗਿੰਦਰ ਸਿੰਘ, ਜਗਰੂਪ ਸਿੰਘ ਦਸ਼ਮੇਸ਼ ਨਗਰ, ਸੁਖਦੇਵ ਸਿੰਘ, ਵਰਦੀਪ ਸਿੰਘ ਗਦਲੀ, ਮਾਸਟਰ ਅਜਾਦ ਸਿੰਘ ਮਹਿਤਾ, ਬੂਟਾ ਸਿੰਘ ਭੱਟੀਕੇ, ਸਵਿੰਦਰ ਸਿੰਘ ਰੂਪੋਵਾਲੀ, ਕੁਲਦੀਪ ਸਿੰਘ ਹਨੇਰੀ ਬੱਗਾ, ਸੱਜਣ ਸਿੰਘ ਜੰਡਿਆਲਾ ਗੁਰੂ, ਕੁਲਵੰਤ ਸਿੰਘ, ਪ੍ਰਗਟ ਸਿੰਘ, ਮੂਖਤਾਰ ਸਿੰਘ ਧਰਮੂ ਚੱਕ, ਸਤਨਾਮ ਸਿੰਘ, ਗੁਰਜੰਟ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।