22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਾਬਕਾ ਵਿਧਾਇਕ ਭਲਾਈਪੁਰ ਨੂੰ ਬਾਬਾ ਬਕਾਲਾ ਕਾਨਫ਼ਰੰਸ ਲਈ ਮਿਲਿਆ ਵੱਡਾ ਸਮਰਥਨ ਬਿੱਲਾ ਗੁੱਜਰ ਦੀ ਅਗਵਾਈ ਹੇਠ ਗੁੱਜਰ ਭਾਈਚਾਰੇ ਕੀਤੀ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ

ਬਾਬਾ ਬਕਾਲਾ ਸਾਹਿਬ, 22 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖੜ ਪੁੰਨਿਆ ਮੌਕੇ ਮਿਤੀ 28 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਵਿਚ ਜੁਟੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਸ਼ਰੀਫ ਮੁਹੰਮਦ (ਬਿੱਲਾ ਗੁਜਰ) ਦੀ ਅਗਵਾਈ ਹੇਠ ਗੁੱਜਰ ਭਾਈਚਾਰੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਸਵਾਰਦੀਨ ਗੁੱਜਰ ਦੇ ਗ੍ਰਹਿ ਵਿਖੇ ਸ਼ਾਮਿਲ ਹੋਣ ਵਾਲਿਆਂ ਵਿਚ ਮੁਖਤਾਰ ਅਲੀ, ਸਵਾਰਦੀਨ, ਮਸ਼ਰੂਮ ਅਲੀ, ਵਸ਼ੀਰ ਦੀਨ, ਕਰੀਮ ਅਲੀ, ਰਹਿਮਦੀਨ, ਗਾਮੀ ਦੀਨ, ਗੱਛੀ ਦੀਨ, ਰੌਸ਼ਨ ਦੀਨ, ਮਸਕੀਹੀ ਅਲੀ ਆਦਿ ਦੇ ਨਾਂ ਵਰਨਣਯੋਗ ਹਨ, ਜਿਨ੍ਹਾਂ ਨੂੰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਾਂਗਰਸ ਦਾ ਝੰਡਾ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਸਾਰਿਆਂ ਦਾ ਬਣਦਾ ਮਾਣ ਸਤਿਕਾਰ ਹੋਵੇਗਾ ।

Ad Position 21
No active advertisement
ਅਜੀਤ ਡੈਸਕ 23-08-2026
ਬਾਬਾ ਬਕਾਲਾ ਸਾਹਿਬ, 22 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖੜ ਪੁੰਨਿਆ ਮੌਕੇ ਮਿਤੀ 28 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਵਿਚ ਜੁਟੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਸ਼ਰੀਫ ਮੁਹੰਮਦ (ਬਿੱਲਾ ਗੁਜਰ) ਦੀ ਅਗਵਾਈ ਹੇਠ ਗੁੱਜਰ ਭਾਈਚਾਰੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਸਵਾਰਦੀਨ ਗੁੱਜਰ ਦੇ ਗ੍ਰਹਿ ਵਿਖੇ ਸ਼ਾਮਿਲ ਹੋਣ ਵਾਲਿਆਂ ਵਿਚ ਮੁਖਤਾਰ ਅਲੀ, ਸਵਾਰਦੀਨ, ਮਸ਼ਰੂਮ ਅਲੀ, ਵਸ਼ੀਰ ਦੀਨ, ਕਰੀਮ ਅਲੀ, ਰਹਿਮਦੀਨ, ਗਾਮੀ ਦੀਨ, ਗੱਛੀ ਦੀਨ, ਰੌਸ਼ਨ ਦੀਨ, ਮਸਕੀਹੀ ਅਲੀ ਆਦਿ ਦੇ ਨਾਂ ਵਰਨਣਯੋਗ ਹਨ, ਜਿਨ੍ਹਾਂ ਨੂੰ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਾਂਗਰਸ ਦਾ ਝੰਡਾ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਸਾਰਿਆਂ ਦਾ ਬਣਦਾ ਮਾਣ ਸਤਿਕਾਰ ਹੋਵੇਗਾ । ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਬੱਲ, ਸਾ: ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਸੱਤੋਵਾਲ (ਸੰਮਤੀ ਮੈਂਬਰ), ਜਨਰਲ ਸਕੱਤਰ ਗੁਰਦਿਆਲ ਸਿੰਘ ਕੰਗ ਬੁਟਾਰੀ, ਪ੍ਰਧਾਨ ਰੌਬਿਨ ਮਾਨ, ਯੂਥ ਵਿੰਗ ਦੇ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਬਲਦੇਵ ਸਿੰਘ ਏਕਲਗੱਡਾ, ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸੇਰੋਂ, ਰਜਮਿੰਦਰ ਸਿੰਘ, ਰਵਿੰਦਰ ਸਿੰਘ, ਡਾ: ਸਮਨ ਬਦੇਸ਼ਾ, ਅਰਸ਼ ਬੁਤਾਲਾ, ਦਸੰਧਾ ਸਿੰਘ ਖਾਨਪੁਰ, ਸਤਪਾਲ ਸਿੰਘ ਖਾਨਪੁਰ, ਸੁਖਦੇਵ ਸਿੰਘ ਬਿੱੇਟੂ, ਸਰਪੰਚ ਦਲਬੀਰ ਸਿੰਘ ਸਠਿਆਲਾ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਗੁਰਮੇਜ ਸਿੰਘ ਚੀਮਾ ਵੜੈਚ, ਗੁਰਦੀਪ ਸਿੰਘ ਐੱਮ.ਸੀ., ਜਗਦੀਪ ਸਿੰਘ ਮਾਨ ਪੀ.ਏ., ਸਰਪੰਚ ਨੌਬੀ ਗਿੱਲ ਤੋਂ ਇਲਾਵਾ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਸਾਰੀਆਂ 117 ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ- ਚੀਮਾ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹ... ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਸਫ਼ਾਇਆ ਤੈਅ-ਹਰਪ੍ਰਤਾਪ * ਬਲਾਕ ਕਾਂਗਰਸ ਅਜਨਾਲਾ 1 ਅਤੇ 2 ਦੀਆਂ...
Ad Position 24