22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ’ਚ ਭਾਜਪਾ ਸਾਰੀਆਂ 117 ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ- ਚੀਮਾ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਪਹਿਲੀ ਵਾਰ ਹੋਣ ਜਾ ਰਹੀ ਭਾਜਪਾ ਕਾਨਫ਼ਰੰਸ ਦੀਆਂ ਤਿਆਰੀਆਂ ਲਈ ਲਿਆ ਜਾਇਜ਼ਾ

ਬਾਬਾ ਬਕਾਲਾ ਸਾਹਿਬ, 22 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਬਿਕਰਮ ਸਿੰਘ ਚੀਮਾ ਨੇ ਜਿੱਥੇ ਸਜਾਏ ਜਾ ਰਹੇ ਪੰਡਾਲ ਦਾ ਜਾਇਜ਼ਾ ਲਿਆ, ਉਥੇ ਦਾਅਵਾ ਕੀਤਾ ਕਿ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ, ਭਾਜਪਾ ਪਹਿਲੀ ਵਾਰ ਵਿਸ਼ਾਲ ਕਾਨਫਰੰਸ ਕਰਵਾਉਣ ਜਾ ਰਹੀ ਹੈ, ਜਿਸ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੇਂਦਰ ਤੋਂ ਪ੍ਰਮੁੱਖ ਆਗੂ ਸਾਹਿਬਾਨ ਪੁੱਜ ਰਹੇ ਹਨ, ਉਨ੍ਹਾਂ ਸਮੂਹ ਵਰਕਰਾਂ ਨੂੰ ਕਾਨਫਰੰਸ ‘ਚ ਵਧ ਚੜ੍ਹ ਕੇ ਪੁੱਜਣ ਦੀ ਅਪੀਲ ਕੀਤੀ । ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਭਾਜਪਾ ਸਾਰੀਆਂ 117 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ।

Ad Position 21
No active advertisement
ਅਜੀਤ ਡੈਸਕ 23-08-2026
ਬਾਬਾ ਬਕਾਲਾ ਸਾਹਿਬ, 22 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਬਿਕਰਮ ਸਿੰਘ ਚੀਮਾ ਨੇ ਜਿੱਥੇ ਸਜਾਏ ਜਾ ਰਹੇ ਪੰਡਾਲ ਦਾ ਜਾਇਜ਼ਾ ਲਿਆ, ਉਥੇ ਦਾਅਵਾ ਕੀਤਾ ਕਿ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ, ਭਾਜਪਾ ਪਹਿਲੀ ਵਾਰ ਵਿਸ਼ਾਲ ਕਾਨਫਰੰਸ ਕਰਵਾਉਣ ਜਾ ਰਹੀ ਹੈ, ਜਿਸ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੇਂਦਰ ਤੋਂ ਪ੍ਰਮੁੱਖ ਆਗੂ ਸਾਹਿਬਾਨ ਪੁੱਜ ਰਹੇ ਹਨ, ਉਨ੍ਹਾਂ ਸਮੂਹ ਵਰਕਰਾਂ ਨੂੰ ਕਾਨਫਰੰਸ ‘ਚ ਵਧ ਚੜ੍ਹ ਕੇ ਪੁੱਜਣ ਦੀ ਅਪੀਲ ਕੀਤੀ । ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਭਾਜਪਾ ਸਾਰੀਆਂ 117 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ, ਸ: ਅਜੈਬੀਰਪਾਲ ਸਿੰਘ ਰੰਧਾਵਾ, ਸੂਰਜ ਭਾਰਦਵਾਜ਼, ਕਵਰਬੀਰ ਸਿੰਘ ਮਜਰ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ, ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਜ: ਸੈਕਟਰੀ ਰਾਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਹਰਪ੍ਰੀਤ ਸਿੰਘ ਹੈਪੀ ਖੱਖ ਪੀ.ਏ., ਸਾਬਕਾ ਸਰਪੰਚ ਅਵਤਾਰ ਸਿੰਘ ਵਜ਼ੀਰ ਭੁੱਲਰ, ਸਰਕਲ ਪ੍ਰਧਾਨ ਰਾਜੇਸ਼ ਦਨਿਆਲ, ਸਰਕਲ ਪ੍ਰਧਾਨ ਲਾਟ ਸ਼ਾਹ, ਚਾਂਦ ਡੇਅਰੀ ਸਰਕਲ ਪ੍ਰਧਾਨ, ਮਨਦੀਪ ਸਿੰਘ ਬਾਬਾ ਬਕਾਲਾ ਸਾਹਿਬ ਪ੍ਰਦੀਪ ਰਾਮਪਾਲ, ਬਿਕਰਮ ਨਰਿੰਜਨਪੁਰ, ਰਵੀ ਟਪਿਆਲਾ, ਪਿੰਦਰ ਦੌਲੋ ਨੰਗਲ, ਗਾਂਧੀ ਭਿੰਡਰ, ਅਮਰੀਕ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਨਾਟਕ ਵਿਚ ਭਾਗ ਲੈਣ ਵਾਲੇ ਕਲਾਕਾਰਾਂ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਦੇ... ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੂੰ ਬਾਬਾ ਬਕਾਲਾ ਕਾਨਫ਼ਰੰਸ ਲਈ ਮਿਲਿਆ ਵੱਡਾ ਸਮਰਥਨ ਬਿੱਲਾ ਗੁੱਜਰ ਦੀ ਅਗਵਾਈ ਹੇਠ ਗੁੱਜਰ ਭਾਈਚ...
Ad Position 24