23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜੇਠੂਵਾਲ ’ਚ ਕਾਂਗਰਸੀ ਵਰਕਰਾਂ ਨੇ ਕੇਂਦਰ ਦਾ ਵਿਰੋਧ ਕਰ ਕੇ ਪੁਤਲਾ ਫੂਕਿਆ

ਜੇਠੂਵਾਲ, 22 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਪਿੰਡ ਜੇਠੂਵਾਲ ਵਿਖੇ ਭਾਰਤੀ ਯੁਵਾ ਕਾਂਗਰਸ ਦੀ ਸਕੱਤਰ ਨਵਨੀਤ ਕੌਰ ਦੀ ਅਗਵਾਈ ‘ਚ ਹਲਕਾ ਅਟਾਰੀ ਦੇ ਕਾਂਗਰਸੀ ਵਰਕਰਾਂ ਨੇ ਕੇਂਦਰ ਵਿਚਲੀ ਭਾਜਪਾ ਸਰਕਾਰ ਤੇ ਆਰ. ਐੱਸ.

Ad Position 21
No active advertisement
ਅਜੀਤ ਡੈਸਕ 23-08-2026
ਜੇਠੂਵਾਲ, 22 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਪਿੰਡ ਜੇਠੂਵਾਲ ਵਿਖੇ ਭਾਰਤੀ ਯੁਵਾ ਕਾਂਗਰਸ ਦੀ ਸਕੱਤਰ ਨਵਨੀਤ ਕੌਰ ਦੀ ਅਗਵਾਈ ‘ਚ ਹਲਕਾ ਅਟਾਰੀ ਦੇ ਕਾਂਗਰਸੀ ਵਰਕਰਾਂ ਨੇ ਕੇਂਦਰ ਵਿਚਲੀ ਭਾਜਪਾ ਸਰਕਾਰ ਤੇ ਆਰ. ਐੱਸ. ਐੱਸ. ਵਲੋਂ ਦਲਿਤਾਂ ਦੇ ਸਨਮਾਨ ਤੇ ਹੱਕਾਂ ਅਤੇ ਅਧਿਕਾਰਾਂ ਨੂੰ ਲੈ ਕੇ ਅਪਣਾਈ ਜਾ ਰਹੀ ਰਾਜਨੀਤੀ ਦੇ ਵਿਰੋਧ ਵਿਚ ਰੋਸ ਮੁਜ਼ਾਹਰਾ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਕਿਹਾ ਕਿ ਬੀਤੇ ਦਿਨ ਹਲਦਵਾਨੀ ਵਿਚ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਵਲੋਂ ਕੀਤੀ ਗਈ ਰੈਲੀ ਤੋਂ ਬਾਅਦ ਕੀਤੇ ਗਏ ਸ਼ੁੱਧੀਕਰਨ ਡਰਾਮੇ ਪ੍ਰਦਰਸ਼ਨਕਾਰੀਆਂ ਨੇ ਵਿਰੋਧ ਕੀਤਾ ਇਸ ਕਾਰਵਾਈ ਨੂੰ ਲੈ ਕੇ ਕੇਂਦਰ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ ਜਦਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰ ਦਾ ਅਧਿਕਾਰ ਦਿੰਦਾ ਹੈ ਕਿਸੇ ਵੀ ਵਿਅਕਤੀ ਨੂੰ ਜਾਤ, ਵਰਗ ਜਾਂ ਸਮਾਜਿਕ ਪਛਾਣ ਦੇ ਅਧਾਰ ‘ਤੇ ਅਪਮਾਨਿਤ ਕਰਨਾ ਸੰਵਿਧਾਨਿਕ ਭਾਵਨਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੇ ਹੱਕਾਂ ਅਤੇ ਸੰਵਿਧਾਨਿਕ ਅਧਿਕਾਰਾਂ ਦੀ ਰੱਖਿਆ ਲਈ ਬੁਲੰਦ ਕਰਨਾ ਚਾਹੀਦਾ ਹੈ ਜਿਸ ਕਰਕੇ ਸੰਵਿਧਾਨ ਸਾਡੀ ਤਾਕਤ ਹੈ ਅਤੇ ਬਰਾਬਰੀ ਸਾਡਾ ਹੱਕ ਹੈ ਤੇ ਸਨਮਾਨ ਹਰ ਵਿਅਕਤੀ ਦਾ ਅਧਿਕਾਰ ਹੈ। ਇਸ ਮੌਕੇ ਸਾਬਕਾ ਕਾਂਗਰਸੀ ਪੰਚ ਮਲਕੀਤ ਸਿੰਘ ਜੇਠੂਵਾਲ, ਪ੍ਰਧਾਨ ਗੁਰਮੇਜ ਸਿੰਘ, ਸੁਖਦੇਵ ਸਿੰਘ, ਜਗਜੀਤ ਸਿੰਘ, ਅਮਨਦੀਪ ਕੌਰ, ਸਰਬਜੀਤ ਕੌਰ, ਜਗੀਰ ਕੌਰ, ਰਾਜਵਿੰਦਰ ਕੌਰ ਸਮੇਤ ਹੋਰ ਕਾਂਗਰਸੀ ਵਰਕਰ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ ਅਗਲੀ ਖ਼ਬਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਅਜਨਾਲਾ-ਲੋਪੋਕੇ ਸੜਕ ਦੀ ਮੁਰੰਮਤ ਤੇ ਲੇਅਰਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਈ
Ad Position 24