23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਟਾਂਗਰਾ, 22 ਅਗਸਤ (ਹਰਜਿੰਦਰ ਸਿੰਘ ਕਲੇਰ)-ਪੁਲਿਸ ਵਲੋਂ ਲੁੱਟਾਂ-ਖੋਹਾਂ, ਚੋਰੀ ਦੀਆਂ ਵਾਰਦਾਤਾਂ ਤੇ ਹੋਰ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਵਿਰੁੱਧ ਨਾਕਾਬੰਦੀ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਚੌਕੀ ਟਾਂਗਰਾ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ।

Ad Position 21
No active advertisement
ਪੁਲਿਸ ਚੌਕੀ ਟਾਂਗਰਾ ਦੇ ਇੰਚਾਰਜ ਨਰਿੰਦਰਪਾਲ ਸਿੰਘ ਗ੍ਰਿਫਤਾਰ ਕੀਤੇ ਵਿਅਕਤੀਆਂ ਨਾਲ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਤਸਵੀਰ : ਹਰਜਿੰਦਰ ਸਿੰਘ ਕਲੇਰ 23-08-2026
ਟਾਂਗਰਾ, 22 ਅਗਸਤ (ਹਰਜਿੰਦਰ ਸਿੰਘ ਕਲੇਰ)-ਪੁਲਿਸ ਵਲੋਂ ਲੁੱਟਾਂ-ਖੋਹਾਂ, ਚੋਰੀ ਦੀਆਂ ਵਾਰਦਾਤਾਂ ਤੇ ਹੋਰ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਵਿਰੁੱਧ ਨਾਕਾਬੰਦੀ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਚੌਕੀ ਟਾਂਗਰਾ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਪੁਲਿਸ ਚੌਕੀ ਟਾਂਗਰਾ ਦੇ ਇੰਚਾਰਜ ਐੱਸ. ਆਈ. ਨਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਸੂਚਨਾ ਦੇ ਆਧਾਰ ’ਤੇ ਟਾਂਗਰਾ ਤੋਂ ਪਿੰਡ ਮੁੱਛਲ ਨੂੰ ਜਾਣ ਵਾਲੀ ਸੜਕ ’ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਮੋਟਰਸਾਈਕਲ ਨੰਬਰ ਪੀ.ਬੀ-02-ਈ ਐਲ-6861 ’ਤੇ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਛਾਣ ਅਬਜਲ ਨਾਥ ਪੁੱਤਰ ਦਲੇਰ ਨਾਥ, ਵਾਸੀ ਰਾਮਦੇਵ ਕਾਲੋਨੀ, ਵਾਰਡ ਨੰਬਰ 9, ਮੁਦਪੁਰਾ, ਜ਼ਿਲ੍ਹਾ ਤਰਨਤਾਰਨ, ਅਤੇ ਜਰਮਨਜੀਤ ਸਿੰਘ ਉਰਫ਼ ਗੁੱਲੀ ਪੁੱਤਰ ਲੱਖਾ ਸਿੰਘ, ਵਾਸੀ ਪਿੰਡ ਰੁਮਾਣਾਚੱਕ, ਥਾਣਾ ਤਰਸਿੱਕਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ। ਪੁਲਿਸ ਵਲੋਂ ਮੋਟਰਸਾਈਕਲ ਦੇ ਦਸਤਾਵੇਜ਼ਾਂ ਸੰਬੰਧੀ ਪੁੱਛਗਿੱਛ ਕਰਨ ’ਤੇ ਦੋਵਾਂ ਨੇ ਕਥਿਤ ਤੌਰ ’ਤੇ ਦੱਸਿਆ ਕਿ ਉਕਤ ਮੋਟਰਸਾਈਕਲ ਉਨ੍ਹਾਂ ਨੇ ਤਰਨਤਾਰਨ ਬੱਸ ਅੱਡੇ ਤੋਂ ਚੋਰੀ ਕੀਤਾ ਸੀ ਅਤੇ ਉਹ ਇਸ ਨੂੰ ਅੱਗੇ ਕਿਸੇ ਅਣਪਛਾਤੇ ਵਿਅਕਤੀ ਨੂੰ ਵੇਚਣ ਲਈ ਲੈ ਕੇ ਜਾ ਰਹੇ ਸਨ। ਪੁਲਿਸ ਨੇ ਮੋਟਰਸਾਈਕਲ ਕਬਜ਼ੇ ਵਿਚ ਲੈ ਕੇ ਦੋਵਾਂ ਖ਼ਿਲਾਫ਼ ਮੁਕੱਦਮਾ ਨੰਬਰ 97 ਤਹਿਤ ਧਾਰਾ 305(ਬੀ)/3(5) ਬੀ. ਐੱਨ. ਐੱਸ. ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਐੱਸ.ਆਈ. ਹਜ਼ਾਰਾ ਸਿੰਘ, ਐੱਸ. ਟੀ. ਰਫ਼ੀਕ ਮੁਹੰਮਦ, ਪੀ. ਐੱਚ. ਜੀ. ਗੁਰਪ੍ਰੀਤ ਸਿੰਘ ਸਮੇਤ ਪੁਲਿਸ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਰਮਦਾਸ ਦੇ ਪਰਮਜੀਤ ਵਾਹਲਾ ਪ੍ਰਧਾਨ ਚੁਣੇ ਅਗਲੀ ਖ਼ਬਰ ਜੇਠੂਵਾਲ ’ਚ ਕਾਂਗਰਸੀ ਵਰਕਰਾਂ ਨੇ ਕੇਂਦਰ ਦਾ ਵਿਰੋਧ ਕਰ ਕੇ ਪੁਤਲਾ ਫੂਕਿਆ
Ad Position 24