23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਗਦੇਵ ਖ਼ੁਰਦ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ

ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਮਕਸਦ ਨਾਲ ਭਾਰਤੀ ਫ਼ੌਜ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਰਹੱਦੀ ਪਿੰਡ ਜਗਦੇਵ ਖ਼ੁਰਦ ਦੇ ਖੇਡ ਸਟੇਡੀਅਮ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 23-08-2026
ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਮਕਸਦ ਨਾਲ ਭਾਰਤੀ ਫ਼ੌਜ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਰਹੱਦੀ ਪਿੰਡ ਜਗਦੇਵ ਖ਼ੁਰਦ ਦੇ ਖੇਡ ਸਟੇਡੀਅਮ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਜਗਦੇਵ ਖ਼ੁਰਦ ਅਤੇ ਨੇਪਾਲ ਦੀ ਟੀਮ ਵਿਚਾਲੇ ਬੇਹੱਦ ਰੋਮਾਂਚਕ ਰਿਹਾ, ਜਿਸ ਵਿਚ ਜਗਦੇਵ ਖ਼ੁਰਦ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਭਾਰਤੀ ਫ਼ੌਜ ਦੇ ਸੀ.ਓ. ਕਰਨਲ ਪੁਸ਼ਪ ਰਾਜ, ਜਗਦੇਵ ਖ਼ੁਰਦ ਦੇ ਸਰਪੰਚ ਡਾ. ਨਰਿੰਦਰ ਸਿੰਘ ਅਤੇ ਥਾਣਾ ਰਮਦਾਸ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਵਲੋਂ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਨੇ ਭਾਰਤੀ ਫ਼ੌਜ ਵਲੋਂ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤਮੰਦ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਵਿਚ ਵੀ ਸਹਾਈ ਹੁੰਦੇ ਹਨ। ਇਸ ਮੌਕੇ ਭਾਰਤੀ ਫ਼ੌਜ ਦੇ ਸੀ.ਓ. ਕਰਨਲ ਪੁਸ਼ਪ ਰਾਜ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸ਼ਖ਼ਸੀਅਤ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਵਲੋਂ ਅਜਿਹੇ ਉਪਰਾਲਿਆਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿਚ ਵੀ ਯਤਨ ਜਾਰੀ ਰੱਖੇ ਜਾਣਗੇ। ਇਸ ਮੌਕੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਅਤੇ ਸਰਪੰਚ ਡਾ: ਨਰਿੰਦਰ ਸਿੰਘ ਨੇ ਭਾਰਤ ਦੀ ਫ਼ੌਜ ਦੇ ਇਸ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਨੌਜਵਾਨ ਆਗੂ ਕਰਨ ਜਗਦੇਵ ਖ਼ੁਰਦ, ਸਬਜ਼ੀ ਮੰਡੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਸ਼ਾਹੋਵਾਲ, ਮੈਂਬਰ ਪੰਚਾਇਤ ਮੰਗਲ ਸਿੰਘ, ਸੁਖਵੰਤ ਸਿੰਘ, ਰੋਮੀ ਮਸੀਹ, ਪੰਚ ਸੋਨਾ, ਕਪਤਾਨ ਗੁਰਕੀਰਤ ਸਿੰਘ, ਕੋਚ ਚੰਨਪ੍ਰੀਤ ਸਿੰਘ, ਰਾਜਨ ਮਸੀਹ, ਸੂਬੇਦਾਰ ਵਿਜੇ ਕੁਮਾਰ ਅਤੇ ਸੂਬੇਦਾਰ ਅਸ਼ੋਕਵੇਟ ਅਹਿਮਦ ਆਦਿ ਹਾਜ਼ਰ ਸਨ। ਅੰਤ ਵਿਚ ਜਗਦੇਵ ਖ਼ੁਰਦ ਦੀ ਸਮੁੱਚੀ ਪੰਚਾਇਤ ਵਲੋਂ ਕਰਨਲ ਪੁਸ਼ਪ ਰਾਜ ਅਤੇ ਐੱਸ.ਐੱਚ.ਓ. ਨਰਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਵਿਚੋਂ ਲੰਘ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ ਦਿਆਲਪੁਰਾ ਵਿਖੇ ਹਰਪ੍ਰਤਾਪ ਸਿੰਘ ਅਜਨ... ਅਗਲੀ ਖ਼ਬਰ ਕ੍ਰਾਂਤੀਕਾਰੀਆਂ ਵਲੋਂ ਕਾਨੂੰਨ ਮੁਤਾਬਕ ਆਪਣੀ ਸਜ਼ਾ ਭੁਗਤ ਚੁੱਕੇ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ
Ad Position 24