ਟੀ.ਐੱਸ.ਯੂ. ਵਲੋਂ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਜ਼ੋਰਦਾਰ ਰੋਸ ਧਰਨਾ
ਮਜੀਠਾ, 22 ਅਗਸਤ (ਜਗਤਾਰ ਸਿੰਘ ਸਹਿਮੀ) -ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸਬ ਅਰਬਨ ਮੰਡਲ ਅੰਮ੍ਰਿਤਸਰ ਦੇ ਬਿਜਲੀ ਕਾਮਿਆਂ ਵਲੋਂ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਲੋਂ ਮੰਗਾਂ ਪ੍ਰਤੀ ਧਾਰਨ ਕੀਤੇ ਅੜੀਅਲ ਵਤੀਰੇ ਵਿਰੁੱਧ ਸਬ ਡਵੀਜਨ ਮਜੀਠਾ ਕੰਪਲੈਕਸ ਵਿਚ ਧਰਨਾ ਦਿੱਤਾ ਗਿਆ । ਜਿਸ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਰਘਬੀਰ ਸਿੰਘ ਮਜੀਠਾ ਨੇ ਕੀਤੀ।
ਮਜੀਠਾ, 22 ਅਗਸਤ (ਜਗਤਾਰ ਸਿੰਘ ਸਹਿਮੀ) -ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸਬ ਅਰਬਨ ਮੰਡਲ ਅੰਮ੍ਰਿਤਸਰ ਦੇ ਬਿਜਲੀ ਕਾਮਿਆਂ ਵਲੋਂ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਲੋਂ ਮੰਗਾਂ ਪ੍ਰਤੀ ਧਾਰਨ ਕੀਤੇ ਅੜੀਅਲ ਵਤੀਰੇ ਵਿਰੁੱਧ ਸਬ ਡਵੀਜਨ ਮਜੀਠਾ ਕੰਪਲੈਕਸ ਵਿਚ ਧਰਨਾ ਦਿੱਤਾ ਗਿਆ । ਜਿਸ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਰਘਬੀਰ ਸਿੰਘ ਮਜੀਠਾ ਨੇ ਕੀਤੀ। ਧਰਨੇ ਨੂੰ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ, ਸਰਕਲ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ, ਸਰਕਲ ਸਕੱਤਰ ਸੁਖਪਾਲ ਸਿੰਘ ਮਜੀਠਾ, ਸਰਕਲ ਕੈਸ਼ੀਅਰ ਕੁੰਦਨ ਲਾਲ ਹਰੀਆਂ, ਗੁਰਪ੍ਰੀਤ ਸਿੰਘ ਸੋਹੀਆਂ, ਜੁਗਰਾਜ ਸਿੰਘ ਛੀਨਾ, ਲਖਵਿੰਦਰ ਸਿੰਘ ਭੋਮਾ ਨੇ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਡਵੀਜ਼ਨ ਸਕੱਤਰ ਸੰਦੀਪ ਨੇ ਨਿਭਾਈ।