ਚੇਅਰਮੈਨ ਰਣਜੀਤ ਸਿੰਘ ਮੀਆਂਵੰਡ ਨੇ ਭਾਜਪਾ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਸੰਬੰਧੀ ਵੱਖ ਵੱਖ ਪਿੰਡਾਂ ਵਿਚ ਵਰਕਰਾਂ ਨੂੰ ਪ੍ਰੇਰਿਆ
ਬਾਬਾ ਬਕਾਲਾ ਸਾਹਿਬ, 22 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਜਪਾ ਵਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮੌਕੇ 28 ਅਗਸਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀ ਤਿਆਰੀਆਂ ਵਿਚ ਰੁਝੇ ਸਾਬਕਾ ਵਿਧਾਇਕ ਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਦੇ ਛੋਟੇ ਭਰਾਤਾ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ ਨੇ ਵੀ ਅੱਜ ਵੱਖ-ਵੱਖ ਪਿੰਡਾਂ ਵਿਚ ਤੂਫਾਨੀ ਦੌਰੇ ਕੀਤੇ ਅਤੇ ਵਰਕਰਾਂ ਨੂੰ ਭਾਜਪਾ ਦੀ ਹੋਣ ਜਾ ਰਹੀ ਕਾਨਫਰੰਸ ਵਿਚ ਪੁੱਜਣ ਲਈ ਅਪੀਲ ਕੀਤੀ । ਰਣਜੀਤ ਸਿੰਘ ਮੀਆਂਵਿੰਡ ਨੇ ਕਿਹਾ ਕਿ 28 ਅਗਸਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਭਾਜਪਾ ਪਹਿਲੀ ਵਾਰ ਵਿਸ਼ਾਲ ਕਾਨਫਰੰਸ ਕਰਵਾਉਣ ਜਾ ਰਹੀ ਹੈ, ਜਿਸ ਵਿਚ ਕੇਂਦਰ ਤੋਂ ਪ੍ਰਮੁੱਖ ਆਗੂ ਸਾਹਿਬਾਨ ਪੁੱਜ ਰਹੇ ਹਨ ।
ਬਾਬਾ ਬਕਾਲਾ ਸਾਹਿਬ, 22 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਜਪਾ ਵਲੋਂ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮੌਕੇ 28 ਅਗਸਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀ ਤਿਆਰੀਆਂ ਵਿਚ ਰੁਝੇ ਸਾਬਕਾ ਵਿਧਾਇਕ ਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਦੇ ਛੋਟੇ ਭਰਾਤਾ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ ਨੇ ਵੀ ਅੱਜ ਵੱਖ-ਵੱਖ ਪਿੰਡਾਂ ਵਿਚ ਤੂਫਾਨੀ ਦੌਰੇ ਕੀਤੇ ਅਤੇ ਵਰਕਰਾਂ ਨੂੰ ਭਾਜਪਾ ਦੀ ਹੋਣ ਜਾ ਰਹੀ ਕਾਨਫਰੰਸ ਵਿਚ ਪੁੱਜਣ ਲਈ ਅਪੀਲ ਕੀਤੀ । ਰਣਜੀਤ ਸਿੰਘ ਮੀਆਂਵਿੰਡ ਨੇ ਕਿਹਾ ਕਿ 28 ਅਗਸਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਭਾਜਪਾ ਪਹਿਲੀ ਵਾਰ ਵਿਸ਼ਾਲ ਕਾਨਫਰੰਸ ਕਰਵਾਉਣ ਜਾ ਰਹੀ ਹੈ, ਜਿਸ ਵਿਚ ਕੇਂਦਰ ਤੋਂ ਪ੍ਰਮੁੱਖ ਆਗੂ ਸਾਹਿਬਾਨ ਪੁੱਜ ਰਹੇ ਹਨ । ਉਨ੍ਹਾਂ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਇਸ ਵਿਸ਼ਾਲ ਰੈਲੀ ਵਿਚ ਹੁੰਮ ਹੁੰਮਾ ਕੇ ਪੁੱਜਣ ਤੇ ਆਏ ਹੋਏ ਮਹਿਬੂਬ ਆਗੂਆਂ ਦੇ ਵਿਚਾਰ ਸੁਨਣ। ਇਸ ਮੌਕੇ ਹਰਪ੍ਰੀਤ ਸਿੰਘ ਹੈਪੀ ਖੱਖ ਪੀ. ਏ. ਰਵੀ ਟਪਿਆਲਾ, ਪਿੰਦਰ ਦੌਲੋ ਨੰਗਲ, ਜ਼ਿਲ੍ਹਾ ਜਨਰਲ ਸੈਕਟਰੀ ਰਾਜੇਸ਼ ਟਾਂਗਰੀ, ਜਗਤਾਰ ਸਿੰਘ ਵੇਈਂ ਪੂਈਂ, ਮਲੂਕ ਸਿੰਘ ਮੱਦ, ਬਿਕਰਮਜੀਤ ਸਿੰਘ, ਸੁਖਵੰਤ ਸਿੰਘ, ਬਲਵਿੰਦਰ ਸਿੰਘ ਪੱਡਾ, ਅਰਜਨ ਸਿੰਘ ਰਈਆ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਬਲਵਿੰਦਰ ਸਿੰਘ ਭੁੱਲਰ ਆਦਿ ਹਾਜ਼ਰ ਸਨ।