ਕਾਨਫਰੰਸ ਨੂੰ ਲੈ ਕੇ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਪਿੰਡਾਂ ਦੇ ਤੂਫਾਨੀ ਦੌਰੇ
ਰਈਆ, 23 ਅਗਸਤ (ਸ਼ਰਨਬੀਰ ਸਿੰਘ ਕੰਗ)- 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ’ਤੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਦੇ ਸੰਬੰਧ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਤੂਫਾਨੀ ਦੌਰੇ ਕਰਕੇ ਲੋਕਾਂ ਨੂੰ ਵੱਧ ਤੋਂ ਵੱਧ ਕਾਨਫਰੰਸ ਵਿਚ ਪਹੁੰਚਣ ਲਈ ਪ੍ਰੇਰਿਤ ਕੀਤਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਇਹ ਕਾਨਫਰੰਸ 2027 ਦੀਆਂ ਵਿਧਾਨਸਭਾ ਚੋਣਾਂ ਦਾ ਇਤਿਹਾਸ ਲਿਖੇਗੀ।
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਨਾਲ ਹਨ ਰੋਬਨ ਮਾਨ, ਪ੍ਰਦੀਪ ਸਿੰਘ ਭਲਾਈਪੁਰ, ਗੁਰਮੇਜ ਸਿੰਘ ਚੀਮਾ ਅਤੇ ਹੋਰ। ਤਸਵੀਰ : ਸ਼ਰਨਬੀਰ ਸਿੰਘ ਕੰਗ
24-08-2026