24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਆਵਾਜਾਈ ਤੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਸੈਮੀਨਾਰ

ਮਜੀਠਾ, 23 ਅਗਸਤ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਅੰਮ੍ਰਿਤਸਰ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਅਤੇ ਨਸ਼ਿਆਂ ਸੰਬੰਧੀ ਜਾਗਰੂਕ ਕਰਨ ਵਾਸਤੇ ਇੰਚਾਰਜ ਏ. ਐੱਸ.

Ad Position 21
No active advertisement
ਸੈਮੀਨਾਰ ਦੌਰਾਨ ਗੱਲਬਾਤ ਕਰਦੇ ਹੋਏ ਇੰਚਾਰਜ ਇੰਦਰ ਮੋਹਨ ਸਿੰਘ ਨਾਲ ਨਰਿੰਦਰਪਾਲ ਸਿੰਘ, ਪ੍ਰਿੰਸੀਪਲ ਵਰਿੰਦਰ ਨਈਅਰ ਤੇ ਹੋਰ। ਤਸਵੀਰ : ਮਨਿੰਦਰ ਸਿੰਘ ਸੋਖੀ 24-08-2026
ਮਜੀਠਾ, 23 ਅਗਸਤ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਅੰਮ੍ਰਿਤਸਰ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਅਤੇ ਨਸ਼ਿਆਂ ਸੰਬੰਧੀ ਜਾਗਰੂਕ ਕਰਨ ਵਾਸਤੇ ਇੰਚਾਰਜ ਏ. ਐੱਸ. ਆਈ. ਇੰਦਰਮੋਹਨ ਸਿੰਘ ਦੀ ਅਗਵਾਈ ਵਿਚ ਇੰਚਾਰਜ ਪੁਲਿਸ ਸਾਂਝ ਕੇਂਦਰ ਮਜੀਠਾ ਦੇ ਸਹਿਯੋਗ ਨਾਲ ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਜਾਗਰੂਕਤਾ ਸੈਮੀਨਾਰ ਕਰਾਇਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਸੰਬੰਧੀ ਵਿਸਥਾਰ ਪੂਰਵਕ ਦੱਸਿਆ ਅਤੇ ਸੜਕ ‘ਤੇ ਵਾਹਨ ਚਲਾਉਂਦੇ ਸਮੇਂ ਅਤੇ ਪੈਦਲ ਚੱਲਣ ਸਮੇਂ ਆਵਾਜਾਈ ਨਿਯਮਾਂ ਨੂੰ ਧਿਆਨ ਵਿਚ ਰੱਖ ਕੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਇੰਚਾਰਜ ਇੰਦਰਮੋਹਨ ਸਿੰਘ ਵਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਵਾਹਨ ਚਲਾਉਂਦੇ ਸਮੇਂ ਵਰਤੀ ਗਈ ਲਾਪਰਵਾਹੀ ਮਨੁੱਖੀ ਜਾਨ ਵੀ ਲੈ ਸਕਦੀ ਹੈ ਜਾਂ ਸਰੀਰਿਕ ਤੌਰ ‘ਤੇ ਵਿਅਕਤੀ ਨੂੰ ਅਪਾਹਜ ਬਣਾ ਸਕਦੀ ਹੈ। ਇਸ ਦੇ ਨਾਲ ਹੀ ਆਵਾਜਾਈ ਦੇ ਨਿਯਮਾਂ ਦੀ ਉਲੰਘਨਾ ਕਰਨ ਤੇ ਪ੍ਰਸ਼ਾਸਨ ਵਲੋਂ ਭਾਰੀ ਜੁਰਮਾਨਾ ਜਾਂ ਸਜ਼ਾ ਵੀ ਕੀਤੀ ਜਾ ਸਕਦੀ ਹੈ। ਇਸ ਲਈ ਸੜਕ ‘ਤੇ ਚੱਲਦੇ ਸਮੇਂ ਆਵਾਜਾਈ ਦੇ ਨਿਯਮਾਂ ਨੂੰ ਧਿਆਨ ਵਿਚ ਰਖਿਆ ਜਾਵੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਾਇਆ ਗਿਆ। ਵਿਦਿਆਰਥੀਆਂ ਨੂੰ ਅਵਾਜਾਈ ਤੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਜਾਗਰੂਕ ਰਨ ਲਈ ਪੈਂਫਲੇਟ ਵੰਡੇ ਗਏ। ਇਸ ਮੌਕੇ ਇੰਚਾਰਜ ਇੰਦਰਮੋਹਨ ਸਿੰਘ, ਸਾਂਝ ਕੇਂਦਰ ਮਜੀਠਾ ਤੋਂ ਨਰਿੰਦਰਪਾਲ ਸਿੰਘ, ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਮਰਪ੍ਰੀਤ ਸਿੰਘ, ਮੈਡਮ ਗੁਰਪ੍ਰੀਤ ਕੌਰ, ਪ੍ਰਿੰਸੀਪਲ ਵਰਿੰਦਰ ਨਈਅਰ ਸਮੇਤ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਦੇ ਬੱਚਿਆਂ ਨੇ ਜ਼ੋਨਲ ਅਥਲੈਟਿਕਸ ਮੁਕਾਬਲਿਆਂ ’ਚ ਪ੍ਰਾਪਤ ਕੀਤੀਆਂ ਸ਼ਾਨਦਾਰ ਜਿੱਤਾਂ ਅਗਲੀ ਖ਼ਬਰ ਕਾਨਫਰੰਸ ਨੂੰ ਲੈ ਕੇ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਪਿੰਡਾਂ ਦੇ ਤੂਫਾਨੀ ਦੌਰੇ
Ad Position 24