25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐੱਨ. ਆਰ. ਆਈ. ਭਰਾਵਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ਾਂ ਤਹਿਤ 7 ਵਿਅਕਤੀਆਂ ਵਿਰੁੱਧ ਕੇਸ ਦਰਜ

ਜੰਡਿਆਲਾ ਗੁਰੂ, 24 ਅਗਸਤ (ਪ੍ਰਮਿੰਦਰ ਸਿੰਘ ਜੋਸਨ )-ਵਿਦੇਸ਼ ਵਿਚ ਰਹਿੰਦੇ ਪਿੰਡ ਜੋਗਾ ਸਿੰਘ ਵਾਲਾ ਬੰਡਾਲਾ ਬਲਾਕ ਜੰਡਿਆਲਾ ਗੁਰੂ ਦੇ ਐੱਨ. ਆਰ.

Ad Position 21
No active advertisement
ਐੱਨ. ਆਰ. ਆਈ. ਭਰਾ ਦਇਆ ਸਿੰਘ ਅਤੇ ਸੁਖਦੇਵ ਸਿੰਘ ਆਪਣੀ ਜ਼ਮੀਨ ’ਤੇ ਕਿਸੇ ਵਲੋਂ ਕਬਜ਼ਾ ਕਰਨ ਸੰਬੰਧੀ ਜਾਣਕਾਰੀ ਦਿੰਦੇ । ਤਸਵੀਰ : ਪ੍ਰਮਿੰਦਰ ਸਿੰਘ ਜੋਸਨ 25-08-2026
ਜੰਡਿਆਲਾ ਗੁਰੂ, 24 ਅਗਸਤ (ਪ੍ਰਮਿੰਦਰ ਸਿੰਘ ਜੋਸਨ )-ਵਿਦੇਸ਼ ਵਿਚ ਰਹਿੰਦੇ ਪਿੰਡ ਜੋਗਾ ਸਿੰਘ ਵਾਲਾ ਬੰਡਾਲਾ ਬਲਾਕ ਜੰਡਿਆਲਾ ਗੁਰੂ ਦੇ ਐੱਨ. ਆਰ. ਆਈ. ਭਰਾਵਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਉਨ੍ਹਾਂ ਦੇ ਭਤੀਜੇ ਸਮੇਤ ਸੱਤ ਵਿਅਕਤੀਆਂ ਵਿਰੁੱਧ ਅਤੇ 10 - 15 ਨਾਮਾਲੂਮ ਵਿਅਕਤੀਆਂ ਵਿਰੁੱਧ ਥਾਣਾ ਜੰਡਿਆਲਾ ਗੁਰੂ ਵਿਖੇ ਕੇਸ ਦਰਜ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜੰਡਿਆਲਾ ਗੁਰੂ ਦੇ ਪਿੰਡ ਜੋਗਾ ਸਿੰਘ ਵਾਲਾ ਬੰਡਾਲਾ ਦੇ ਦਇਆ ਸਿੰਘ ਅਤੇ ਉਸਦੇ ਭਰਾ ਸੁਖਦੇਵ ਸਿੰਘ ਸਰਪੰਚ ਜੋ ਕਿ ਵਿਦੇਸ਼ ਵਿਚ ਰਹਿੰਦੇ ਹਨ ਨੇ ਇੱਥੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਚਾਰ ਭਰਾ ਹਨ ਅਤੇ ਉਨ੍ਹਾਂ ਦੇ ਦੋ ਭਰਾਵਾਂ ਚਰਨਜੀਤ ਸਿੰਘ ਅਤੇ ਗੁਰਮੇਜ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ 4 ਭਰਾਵਾਂ ਦੀ ਸਾਂਝੀ ਜਮੀਨ ਪਿੰਡ ਜੋਗਾ ਸਿੰਘ ਵਾਲਾ ਵਿਖੇ ਹੈ ਜੋ ਉਨ੍ਹਾਂ ਦੀ ਜੱਦੀ ਪੁਰਸ਼ ਜ਼ਮੀਨ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਅੰਮ੍ਰਿਤਪਾਲ ਸਿੰਘ ਨੇ ਪਹਿਲਾਂ ਹਾਈਵੇ ਤੋਂ ਆਪਣੇ ਹਿੱਸੇ ਦੀ ਜ਼ਮੀਨ ਵੇਚ ਦਿੱਤੀ ਸੀ ਅਤੇ ਬਾਕੀ ਜ਼ਮੀਨ ਦਾ ਰਕਬਾ ਜੋ ਹਟਵਾਂ ਸੀ ਅਤੇ ਉਹ ਕਿਸੇ ਹੋਰ ਨੂੰ ਵੇਚ ਦਿੱਤਾ ਅਤੇ ਜਿਨ੍ਹਾਂ ਨੂੰ ਉਸਨੇ ਇਹ ਜ਼ਮੀਨ ਵੇਚੀ ਉਨ੍ਹਾਂ ਨੂੰ ਆਪਣੇ ਚਾਚੇ ਤਾਇਆਂ ਦੀ ਹਾਈਵੇ ’ਤੇ ਪਈ ਜ਼ਮੀਨ ’ਤੇ ਕਬਜ਼ਾ ਕਰਾਉਣਾ ਚਾਹੁੰਦਾ ਸੀ । ਦੋਵਾਂ ਐੱਨ. ਆਰ. ਆਈ. ਭਰਾਵਾਂ ਨੇ ਦੱਸਿਆ ਕਿ ਸਾਡੇ ਤਿੰਨਾਂ ਭਰਾਵਾਂ ਦੀ ਆਪਣੀ ਜ਼ਮੀਨ ਦਾ ਫਰੰਟ ਹਾਈਵੇ ’ਤੇ ਲੱਗਦਾ ਹੈ ਜੋ ਕਿ ਮਹਿੰਗੀ ਜ਼ਮੀਨ ਹੈ ਅਤੇ ਉਨ੍ਹਾਂ ਦਾ ਭਤੀਜਾ ਅੰਮ੍ਰਿਤ ਪਾਲ ਸਿੰਘ ਬੀਤੇ ਦਿਨੀ ਵੱਡੀ ਤਾਦਾਦ ਵਿਚ ਹੋਰ ਵਿਅਕਤੀਆਂ ਨੂੰ ਮਾਰੂ ਹਥਿਆਰ ਕਿਰਪਾਨ ਦਾਤਰ ਨਾਲ ਲੈਸ ਹੋ ਕੇ ਕਾਰਾਂ, ਟਰੈਕਟਰ ਟਰਾਲੀਆਂ ਲਿਆ ਕੇ ਸਾਡੀ ਤਿੰਨਾਂ ਭਰਾਵਾਂ ਦੀ ਸਾਂਝੀ ਜ਼ਮੀਨ ’ਤੇ ਕਬਜ਼ਾ ਕਰਨ ਲਈ ਆਏ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਣ ਤੇ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਅੰਮ੍ਰਿਤ ਪਾਲ ਸਿੰਘ ਅਤੇ ਇਸ ਦੇ ਨਾਲ ਆਏ ਉਪਰੋਕਤ ਸਾਥੀਆਂ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ’ਚੋਂ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਤੇ ਜ਼ਮੀਨ ਵਿਚ ਦੁਬਾਰਾ ਵੜਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ । ਪੀੜਤ ਐੱਨ. ਆਰ. ਆਈ. ਭਰਾਵਾਂ ਦਇਆ ਸਿੰਘ ਅਤੇ ਸੁਖਦੇਵ ਸਿੰਘ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।। ਇਸ ਸੰਬੰਧੀ ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ. ਹਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਜੋਗਾ ਸਿੰਘ ਵਾਲਾ ਬੰਡਾਲਾ ਦੇ ਐੱਨ. ਆਰ. ਆਈ. ਭਰਾਵਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਆਏ ਅੰਮ੍ਰਿਤ ਪਾਲ ਸਿੰਘ ਸਮੇਤ 7 ਵਿਅਕਤੀਆਂ ਅਤੇ 10 - 15 ਹੋਰ ਨਾਮਾਲੂਮ ਵਿਅਕਤੀਆਂ ਵਿਰੁੱਧ ਧਾਰਾ 329, 351 (3 ), 190, 191 (3) ਅਧੀਨ ਥਾਣਾ ਜੰਡਿਆਲਾ ਗੁਰੂ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਤਫਤੀਸ਼ ਜਾਰੀ ਹੈ ਅਤੇ ਜਿਨ੍ਹਾਂ ਵਿਅਕਤੀਆਂ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਬੰਦ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੁੱਖ ਔਜਲਾ ਦੀ ਅਗਵਾਈ ’ਚ ਸਰਹੱਦੀ ਪਿੰਡ ਖਾਨਵਾਲ ਦੇ ਕਈ ਪਰਿਵਾਰ ‘ਆਪ’ ਛੱਡ ਕੇ ਕਾਂਗਰਸ ’ਚ ਸ਼ਾਮਿਲ ਸੁੱਖ ਔਜਲਾ ਵਲੋਂ ਕ... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡਾਂ ’ਚ ਮੀਟਿੰਗਾਂ ਦਾ ਦੌਰ ਜਾਰੀ
Ad Position 24