ਸੁੱਖ ਔਜਲਾ ਦੀ ਅਗਵਾਈ ’ਚ ਸਰਹੱਦੀ ਪਿੰਡ ਖਾਨਵਾਲ ਦੇ ਕਈ ਪਰਿਵਾਰ ‘ਆਪ’ ਛੱਡ ਕੇ ਕਾਂਗਰਸ ’ਚ ਸ਼ਾਮਿਲ
ਸੁੱਖ ਔਜਲਾ ਵਲੋਂ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਕੀਤਾ ਸਨਮਾਨਿਤ
ਅਜਨਾਲਾ, 24 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਖਾਨਵਾਲ ਤੋਂ ਤਾਰਾ ਸਿੰਘ ਖਾਨਵਾਲ ਦੀ ਅਗਵਾਈ ਵਿਚ ਕਈ ਪਰਿਵਾਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ । ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਕਾਂਗਰਸ ’ਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਿਨਤ ਕਰਦਿਆਂ ਉਨ੍ਹਾਂ ਦਾ ਕਾਂਗਰਸ ਪਾਰਟੀ ’ਚ ਸਵਾਗਤ ਕੀਤਾ ਗਿਆ ।
ਅਜਨਾਲਾ, 24 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪਿੰਡ ਖਾਨਵਾਲ ਤੋਂ ਤਾਰਾ ਸਿੰਘ ਖਾਨਵਾਲ ਦੀ ਅਗਵਾਈ ਵਿਚ ਕਈ ਪਰਿਵਾਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ । ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਕਾਂਗਰਸ ’ਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਿਨਤ ਕਰਦਿਆਂ ਉਨ੍ਹਾਂ ਦਾ ਕਾਂਗਰਸ ਪਾਰਟੀ ’ਚ ਸਵਾਗਤ ਕੀਤਾ ਗਿਆ । ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਕਿਹਾ ਕਿ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਅਤੇ ਪਾਰਟੀ ਦੀ ਮਜ਼ਬੂਤ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਕਾਂਗਰਸ ਨਾਲ ਜੁੜ ਰਹੇ ਹਨ । ਉਨ੍ਹਾਂ ਕਿਹਾ ਕਿ ਪਿੰਡ ਖਾਨਵਾਲ ਦੇ ਤਾਰਾ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਕਾਂਗਰਸ ਪਰਿਵਾਰ ’ਚ ਸ਼ਾਮਿਲ ਹੋਣਾ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਦਾ ਸੰਕੇਤ ਹੈ । ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ । ਇਸ ਮੌਕੇ ਭਾਗ ਸਿੰਘ ਪ੍ਰਧਾਨ, ਮੰਗਾ ਸਿੰਘ, ਕੰਵਲ ਸਿੰਘ , ਰਾਜੂ ਸਿੰਘ, ਲੱਭਾ ਸਿੰਘ, ਛਿੰਦਰ ਸਿੰਘ, ਜੱਸਾ ਸਿੰਘ, ਬੱਗਾ ਸਿੰਘ, ਮਹਿੰਦਰ ਸਿੰਘ, ਸੁਖਵਾਜ ਸਿੰਘ, ਨਿਸ਼ਾਨ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਜੱਸਾ ਸਿੰਘ, ਰੂਪ ਸਿੰਘ, ਬਿੱਲਾ, ਫੁੰਮਣ ਸਿੰਘ, ਮਹਿੰਗਾ ਸਿੰਘ ਤੇ ਹੋਰ ਹਾਜ਼ਰ ਸਨ ।