24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਿਧਾਇਕ ਧਾਲੀਵਾਲ ਵਲੋਂ ਚਮਿਆਰੀ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਚਮਿਆਰੀ, 24 ਅਗਸਤ (ਜਗਪ੍ਰੀਤ ਸਿੰਘ)-ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ 43. 43 ਲੱਖ ਦੀ ਲਾਗਤ ਨਾਲ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ।

Ad Position 21
No active advertisement
ਪਿੰਡ ਚਮਿਆਰੀ ਦੇ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਹੀ ਤੇ ਹੋਰ। ਤਸਵੀਰ : ਜਗਪ੍ਰੀਤ ਸਿੰਘ 25-08-2026
ਚਮਿਆਰੀ, 24 ਅਗਸਤ (ਜਗਪ੍ਰੀਤ ਸਿੰਘ)-ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ 43.43 ਲੱਖ ਦੀ ਲਾਗਤ ਨਾਲ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਵਲੋਂ ਵਿਧਾਇਕ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਵਿਚ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਤਿਆਰ ਕਰਕੇ ਨੌਜਵਾਨ ਖਿਡਾਰੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ । ਪਿੰਡ ਵਾਸੀਆਂ ਨੇ ਖੇਡ ਸਟੇਡੀਅਮ ਦੀ ਸਹੂਲਤ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਗੁਰਜੰਟ ਸਿੰਘ ਸੋਹੀ, ਸਰਪੰਚ ਜੁਗਰਾਜਪਾਲ ਕੌਰ, ਸਾਬਕਾ ਸਰਪੰਚ ਜਰਨੈਲ ਸਿੰਘ ਵੜੈਚ, ਚਮਿਆਰੀ ਚੌਕੀ ਇੰਚਾਰਜ ਜੋਗਿੰਦਰ ਸਿੰਘ, ਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ ਲਾਲੀ ਢਿੱਲੋਂ, ਡਾ. ਜੱਸ ਮਸੀਹ, ਗੁਰਮੀਤ ਸਿੰਘ ਸੋਹੀ, ਸੁਖਦੇਵ ਸਿੰਘ, ਪ੍ਰਭਦੀਪ ਸਿੰਘ ਸੋਹਲ, ਰਿੰਕੂ ਸਿੰਘ, ਸੀਤਲ ਸਿੰਘ, ਬਲਦੇਵ ਸਿੰਘ ਸੋਹੀ, ਗੁਰਜੰਟ ਸਿੰਘ, ਬਲਬੀਰ ਸਿੰਘ ਅਤੇ ਪਿੰਡ ਦੇ ਪਤਵੰਤੇ, ਨੌਜਵਾਨ, ਖੇਡ ਪ੍ਰੇਮੀ ਅਤੇ ਹੋਰ ਇਲਾਕਾ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੀ ਸਿਆਸਤ ’ਚ ਨਵੀਂ ਹਲਚਲ * ਸਤਿੰਦਰਜੀਤ ਛੱਜਲਵੱਡੀ ਨੇ ਸਰਪੰਚਾਂ ਤੇ ਮੁਹਤਬਰਾਂ ਨਾਲ ਕੀਤੀ ਅਹ... ਅਗਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਵਿਚ ਵਿਕਾਸ ਕਾਰਜਾਂ ਨੂੰ ਮਿਲੀ ਤੇਜ਼ ਰਫ਼ਤਾਰ - ਸੋਢੀ ਭੁੱਲਰ
Ad Position 24