ਸਾਬਕਾ ਵਿਧਾਇਕ ਤੇ ਸੂਬਾ ਸਕੱਤਰ ਮੰਨਾ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਕਾਰਕੁੰਨ ਭਾਜਪਾ ’ਚ ਸ਼ਾਮਿਲ
ਸਠਿਆਲਾ, 24 ਅਗਸਤ (ਜਗੀਰ ਸਿੰਘ ਸਫਰੀ)-ਪਿੰਡ ਸਠਿਆਲਾ ਵਿਖੇ ਭਾਜਪਾ ਆਗੂ ਗੁਰਦੀਪ ਸਿੰਘ, ਇਕਬਾਲ ਸਿੰਘ ਬੱਲ ਦੀ ਅਗਵਾਈ ’ਚ ਭਰਵਾਂ ਇਕੱਠ ਕਰਵਾਇਆ ਗਿਆ । ਇਸ ਮੌਕੇ ਸਾਬਕਾ ਵਿਧਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਕਈ ਕਾਰਕੁਨਾਂ ਨੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ।
ਸਠਿਆਲਾ, 24 ਅਗਸਤ (ਜਗੀਰ ਸਿੰਘ ਸਫਰੀ)-ਪਿੰਡ ਸਠਿਆਲਾ ਵਿਖੇ ਭਾਜਪਾ ਆਗੂ ਗੁਰਦੀਪ ਸਿੰਘ, ਇਕਬਾਲ ਸਿੰਘ ਬੱਲ ਦੀ ਅਗਵਾਈ ’ਚ ਭਰਵਾਂ ਇਕੱਠ ਕਰਵਾਇਆ ਗਿਆ । ਇਸ ਮੌਕੇ ਸਾਬਕਾ ਵਿਧਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਕਈ ਕਾਰਕੁਨਾਂ ਨੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਨਵੇਂ ਸ਼ਾਮਿਲ ਹੋਏ ਕਾਰਕੁੰਨਾਂ ਦਾ ਭਾਜਪਾ ਪਰਿਵਾਰ ਵਿਚ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸਮਾਗਮ ਦੌਰਾਨ ਭਾਜਪਾ ਦੇ ਸੁਭਾਈ ਸਕੱਤਰ ਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਆਏ ਨਵੇਂ ਮੈਂਬਰਾਂ ਸਰਦੂਲ ਸਿੰਘ, ਸ਼ਿੰਦੂ ਪੇਂਟਰ, ਕੁਲਵੰਤ ਸਿੰਘ,ਜਸਵਿੰਦਰ ਸਿਂਘ ਸੋਢੀ, ਬਾਬਾ ਕਸ਼ਮੀਰ ਸਿੰਘ, ਬਾਬਾ ਰਾਜਵਿੰਦਰ ਸਿੰਘ, ਬਾਬਾ ਤਰਸੇਮ ਸਿੰਘ, ਪਰਮਜੀਤ ਸਿੰਘ ਪੰਮਾ, ਸੁਖਦੇਵ ਸਿੰਘ ਮਿੰਟੂ,ਧਨਦੀਪ ਸਿੰਘ,ਹਰਪ੍ਰੀਤ ਸਿੰਘ ਹੈਪਾ, ਦਿਆਲ ਸੰਘ ਬਾਬਾ ਕੇਵਲ ਸਿੰਘ,ਬਾਬਾ ਅਵਤਾਰ ਸਿੰਘ,ਬਾਬਾ ਮਹਿੰਦਰ ਸਿੰਘ, ਸ਼ਨੀ ਮਿਸਤਰੀ, ਬੀਬੀ ਰਾਜਵਿੰਦਰ ਕੌਰ, ਬੀਬੀ ਦਲਜੀਤ ਕੌਰ, ਬੀਬੀ ਅੰਜੂ ਬਾਲਾ ਆਦਿ ਨੂੰ ਸ਼ਾਮਿਲ ਕਰਕੇ ਸਨਮਾਨਿਤ ਕੀਤਾ ਗਿਆ।