25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਇਮਤਿਹਾਨਾਂ ’ਚ ਮਾਰੀਆਂ ਮੱਲਾਂ

ਰਈਆ, 25 ਅਗਸਤ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਫਾਰ ਵੂਮੈਨ ਰਈਆ ਦਾ ਸਰਟੀਫਿਕੇਟ ਇਨ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 26-08-2026
ਰਈਆ, 25 ਅਗਸਤ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਫਾਰ ਵੂਮੈਨ ਰਈਆ ਦਾ ਸਰਟੀਫਿਕੇਟ ਇਨ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਅਨੂ ਕਪਿਲ ਵਲੋਂ ਬਹੁਤ ਮਾਣ ਨਾਲ ਦੱਸਿਆ ਗਿਆ ਕਿ ਰੋਬਿਨਪ੍ਰੀਤ ਕੌਰ ਅਤੇ ਅਵਨੀਤ ਕੌਰ ਨੇ ਸੀ.ਜੀ.ਪੀ.ਏ 8.50 ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਲਿਸਟ ਵਿਚੋਂ ਦੂਸਰਾ ਸਥਾਨ, ਜ਼ਿਲ੍ਹੇ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਤਨੂਪ੍ਰੀਤ ਕੌਰ ਅਤੇ ਪਰਮਿੰਦਰ ਕੌਰ ਵਲੋਂ ਸੀ.ਜੀ.ਪੀ.ਏ 8.13 ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਚੌਥਾ, ਕਾਲਜ ਵਿਚੋਂ ਦੂਸਰਾ ਅਤੇ ਜ਼ਿਲ੍ਹੇ ਵਿੱਚੋਂ ਤੀਸਰਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਵਲੋਂ ਕਾਲਜ ਅਧਿਆਪਕਾਂ, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ। ਫੇਰੂਮਾਨ ਟਰੱਸਟ ਅਤੇ ਕਾਲਜ ਦੇ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ ਵਲੋਂ ਵੀ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਕਰਕੇ ਆਏ ਇਸ ਸ਼ਾਨਦਾਰ ਨਤੀਜੇ ਲਈ ਕਾਲਜ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਅਤੇ ਵਿਦਿਆਰਥਣਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਕਾਨਫਰੰਸ ਦੀ ਮਜਬੂਤੀ ਲਈ ਅਕਾਲੀ ਦਲ ( ਬ ) ਦੀ ਗਹਿਰੀ ਮੰਡੀ ’ ਚ ਵਿਸ਼ਾਲ ਮੀਟਿੰਗ
Ad Position 24