‘ ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ‘ਰੱਖੜ ਪੁੁੰਨਿਆ’ ਅੱਜ ਤੋਂ
ਬਾਬਾ ਬਕਾਲਾ ਸਾਹਿਬ, 26 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ’ਚ ‘ਸਾਚਾ ਗੁਰੂ ਲਾਧੋ ਰੇ’’ ਦਿਵਸ ਨੂੰ ਸਮਰਪਿਤ ਤਿੰਨ ਰੋਜਾ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ 27, 28 ਤੇ 29 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ 26 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ ਮਿਤੀ 28 ਨੂੰ ਸਵੇਰੇ 9.
ਬਾਬਾ ਬਕਾਲਾ ਸਾਹਿਬ, 26 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ’ਚ ‘ਸਾਚਾ ਗੁਰੂ ਲਾਧੋ ਰੇ’’ ਦਿਵਸ ਨੂੰ ਸਮਰਪਿਤ ਤਿੰਨ ਰੋਜਾ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ 27, 28 ਤੇ 29 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ 26 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ ਮਿਤੀ 28 ਨੂੰ ਸਵੇਰੇ 9.30 ਵਜੇ ਪੈਣਗੇ । 27 ਤੋਂ 29 ਅਗਸਤ ਤੱਕ ਤਿੰਨੋਂ ਦਿਨ ਦੀਵਾਨ ਹਾਲ ਵਿਖੇ ਦੀਵਾਨ ਸਜਾਏ ਜਾਣਗੇ, ਜਿਸ ’ਚ ਪੰਥ ਪ੍ਰਸਿੱਧ ਰਾਗੀ-ਢਾਡੀ-ਪ੍ਰਚਾਰਕ ਅਤੇ ਕਵੀਸ਼ਰੀ ਜਥੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । 30 ਅਗਸਤ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਅੰਮ੍ਰਿਤ ਸੰਚਾਰ ਹੋਵੇਗਾ । ਉਨ੍ਹਾਂ ਨੇ ਦੱਸਿਆ ਕਿ 28 ਅਗਸਤ ਨੂੰ ਪ੍ਰਮੁੱਖ ਦੀਵਾਨਾਂ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੂਹ ਮੈਂਬਰ ਸ਼੍ਰੋਮਣੀ ਕਮੇਟੀ ਸਾਹਿਬਾਨ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਅਤੇ ਬਾਬਾ ਗੁਰਨਾਮ ਸਿੰਘ ਯੂ.ਪੀ. ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀ ਕਾਰ ਸੇਵਾ ਅਧੀਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੀ ਦੂਸਰੀ ਮੰਜ਼ਿਲ ਤਿਆਰ ਹੋ ਚੁੱਕੀ ਹੈ, ਜਿਸ ’ਚ 28 ਅਗਸਤ ਨੂੰ ਮੇਲੇ ਉਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਰਸਮੀਂ ਤੌਰ ’ਤੇ ਉਦਘਾਟਨ ਕਰਨਗੇ । ਇਸ ਮੌਕੇ ਇਸ ਮੌਕੇ ਬਾਬਾ ਅਵਤਾਰ ਸਿੰਘ ਬੱਬੂ ਕਾਰ ਸੇਵਾ ਵਾਲੇ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਪ੍ਰਤਾਪ ਸਿੰਘ, ਅਮਰਜੀਤ ਸਿੰਘ ਅਕਾਊਟੈਂਟ, ਹੈੱਡ ਗ੍ਰੰਥੀ ਗਿ: ਹਰਦੇਵ ਸਿੰਘ, ਭਾਈ ਹਰਪ੍ਰੀਤ ਸਿੰਘ ਪ੍ਰਚਾਰਕ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਜਰਮਨਜੀਤ ਸਿੰਘ ਜਲਾਲ ਉਸਮਾ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਪ੍ਰੀਤ ਸਿੰਘ ਆਨੰਦ, ਜਗਤਾਰ ਸਿੰਘ ਬਹਾਦਰਪੁਰ, ਖਜ਼ਾਨਚੀ ਸੁਖਵਿੰਦਰ ਸਿੰਘ ਹੈਰੀ, ਨਿਰਮਲ ਸਿੰਘ ਸਟੋਰ ਕੀਪਰ, ਨਿਰੰਜਣ ਸਿੰਘ, ਕੌਂਸਲਰ ਕਰਮ ਸਿੰਘ, ਜਸਬੀਰ ਸਿੰਘ ਖੱਬੇ ਰਾਜਪੂਤਾਂ, ਅਤੇ ਹੋਰ ਹਾਜ਼ਰ ਸਨ ।