ਜਮਹੂਰੀ ਕਿਸਾਨ ਸਭਾ ਦੀ ਮੱਲੂਨੰਗਲ ਵਿਖੇ ਅਹਿਮ ਇਕੱਤਰਤਾ
ਜਗਦੇਵ ਕਲਾਂ, 27 ਅਗਸਤ (ਸ਼ਰਨਜੀਤ ਸਿੰਘ ਗਿੱਲ) - ਜਮਹੂਰੀ ਕਿਸਾਨ ਸਭਾ ਪੰਜਾਬ ਦੀ ਬ੍ਰਾਂਚ ਕਮੇਟੀ ਮੱਲੂਨੰਗਲ ਦੀ ਅਹਿਮ ਇਕੱਤਰਤਾ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਯਾਦਗਾਰੀ ਟਰੱਸਟ ਦੇ ਦਫ਼ਤਰ ਵਿਖੇ ਸਾਬਕਾ ਸਰਪੰਚ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 20 ਸਤੰਬਰ ਨੂੰ ‘ਚਲੋ ਜਲੰਧਰ ’ ਦੇ ਨਾਅਰੇ ਤਹਿਤ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਣ ਵਾਲੀ ਦੋ ਕਿਸਾਨ ਜਥੇਬੰਦੀਆਂ ਦੀ ਸਾਂਝੀ ਕਨਵੈਂਸ਼ਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਜਗਦੇਵ ਕਲਾਂ, 27 ਅਗਸਤ (ਸ਼ਰਨਜੀਤ ਸਿੰਘ ਗਿੱਲ) - ਜਮਹੂਰੀ ਕਿਸਾਨ ਸਭਾ ਪੰਜਾਬ ਦੀ ਬ੍ਰਾਂਚ ਕਮੇਟੀ ਮੱਲੂਨੰਗਲ ਦੀ ਅਹਿਮ ਇਕੱਤਰਤਾ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਯਾਦਗਾਰੀ ਟਰੱਸਟ ਦੇ ਦਫ਼ਤਰ ਵਿਖੇ ਸਾਬਕਾ ਸਰਪੰਚ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 20 ਸਤੰਬਰ ਨੂੰ ‘ਚਲੋ ਜਲੰਧਰ ’ ਦੇ ਨਾਅਰੇ ਤਹਿਤ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਣ ਵਾਲੀ ਦੋ ਕਿਸਾਨ ਜਥੇਬੰਦੀਆਂ ਦੀ ਸਾਂਝੀ ਕਨਵੈਂਸ਼ਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕਨਵੈਂਸ਼ਨ ਵਿਚ ਇਲਾਕੇ ਭਰ ਵਿਚੋਂ ਵੱਡੇ ਕਾਫਲੇ ਲੈ ਕੇ ਸ਼ਾਮਿਲ ਹੋਣ ਲਈ ਪਿੰਡਾਂ ਵਿਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ। ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਮੱਲੂਨੰਗਲ ਨੇ ਦੱਸਿਆ ਕਿ ਪੰਜਾਬ ਦੀਆਂ ਦੋ ਵੱਡੀਆਂ ਕਿਸਾਨ ਜਥੇਬੰਦੀਆਂ ਦੇ ਰਲੇਵੇਂ ਉਪਰੰਤ ਆਲ ਇੰਡੀਆ ਕਿਸਾਨ ਸਭਾ ਦੀ ਨਵੀਂ ਜਥੇਬੰਦੀ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 20 ਸਤੰਬਰ ਨੂੰ ਦੇਸ਼ ਭਰ ਵਿਚੋਂ ਲਗਭਗ 700 ਡੈਲੀਗੇਟ ਦੇਸ਼ ਭਗਤ ਯਾਦਗਾਰ ਹਾਲ ਵਿਚ ਇਕੱਠੇ ਹੋਣਗੇ ਅਤੇ ਦੋ ਦਿਨਾਂ ਦੀ ਵਿਚਾਰ-ਚਰਚਾ ਉਪਰੰਤ ਦੇਸ਼ ਪੱਧਰੀ ਕਮੇਟੀ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਸਰਬਸੰਮਤੀ ਨਾਲ 20 ਮੈਂਬਰੀ ਬ੍ਰਾਂਚ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਰੇਸ਼ਮ ਸਿੰਘ ਨੂੰ ਪ੍ਰਧਾਨ, ਸੰਦੀਪ ਸਿੰਘ ਨੂੰ ਸਕੱਤਰ, ਪਰਮਜੀਤ ਸਿੰਘ ਨੂੰ ਪ੍ਰੈਸ ਸਕੱਤਰ ਅਤੇ ਜਗਤਾਰ ਸਿੰਘ ਤੇ ਰਣਜੀਤ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਬੇਅੰਤ ਸਿੰਘ, ਪਰਗਟ ਸਿੰਘ, ਕਾਰਜ ਸਿੰਘ, ਸਤਨਾਮ ਸਿੰਘ, ਜੈਲ ਸਿੰਘ, ਗੁਰਵਿੰਦਰ ਸਿੰਘ, ਭਗਵੰਤ ਸਿੰਘ, ਸੇਵਕ ਸਿੰਘ, ਗੁਰਵਿੰਦਰ ਸਿੰਘ ਗੋਲਡੀ, ਗੁਰਦਿਆਲ ਸਿੰਘ, ਸਕੱਤਰ ਸਿੰਘ, ਹਰਿੰਦਰ ਸਿੰਘ, ਇੰਦਰਜੀਤ ਸਿੰਘ, ਰਾਜਵੀਰ ਸਿੰਘ ਅਤੇ ਜਸਪਾਲ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।