ਸਿਵਲ ਹਸਪਤਾਲ ਅਜਨਾਲਾ ’ਚ ਓ.ਪੀ.ਡੀ. ਸੇਵਾਵਾਂ ਰਹੀਆਂ ਠੱਪ
ਅਜਨਾਲਾ, 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮਹਾਂਬੰਦ ਦੇ ਸੱਦੇ ਦਾ ਅਸਰ ਅੱਜ ਅਜਨਾਲਾ ਦੇ ਸਿਵਲ ਹਸਪਤਾਲ ਵਿਚ ਵੀ ਪੂਰਨ ਰੂਪ ਵਿਚ ਦੇਖਣ ਨੂੰ ਮਿਲਿਆ । ਹਸਪਤਾਲ ਦੀਆਂ ਓ.
ਅਜਨਾਲਾ, 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮਹਾਂਬੰਦ ਦੇ ਸੱਦੇ ਦਾ ਅਸਰ ਅੱਜ ਅਜਨਾਲਾ ਦੇ ਸਿਵਲ ਹਸਪਤਾਲ ਵਿਚ ਵੀ ਪੂਰਨ ਰੂਪ ਵਿਚ ਦੇਖਣ ਨੂੰ ਮਿਲਿਆ । ਹਸਪਤਾਲ ਦੀਆਂ ਓ.ਪੀ.ਡੀ. ਸੇਵਾਵਾਂ ਠੱਪ ਰਹਿਣ ਕਾਰਨ ਆਮ ਦਿਨਾਂ ਦੇ ਮੁਕਾਬਲੇ ਹਸਪਤਾਲ ਵਿਚ ਸੁੰਨ ਪਸਰੀ ਰਹੀ। ਹਾਲਾਂਕਿ ਐਮਰਜੈਂਸੀ ਸੇਵਾਵਾਂ ਜਾਰੀ ਰਹੀਆਂ ਅਤੇ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਮਹਿਲਾ ਡਾਕਟਰ ਪ੍ਰਿਅੰਕਾ ਵਲੋਂ ਮਰੀਜ਼ਾਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਗਈ । ਡਾ. ਪ੍ਰਿਅੰਕਾ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਸਿਵਲ ਹਸਪਤਾਲ ਅਜਨਾਲਾ ਦੀ ਓ.ਪੀ.ਡੀ. ਵਿਚ ਆਮ ਦਿਨਾਂ ਦੌਰਾਨ ਰੋਜ਼ਾਨਾ ਲਗਭਗ 300 ਤੋਂ 40 0 ਮਰੀਜ਼ ਇਲਾਜ ਅਤੇ ਜਾਂਚ ਲਈ ਪਹੁੰਚਦੇ ਹਨ । ਉਨ੍ਹਾਂ ਸਪੱਸ਼ਟ ਕੀਤਾ ਕਿ ਐਮਰਜੈਂਸੀ ਸੇਵਾਵਾਂ, ਜੱਚਾ-ਬੱਚਾ ਵਿਭਾਗ ਵਿਚ ਐਮਰਜੈਂਸੀ ਮਾਮਲੇ ਅਤੇ ਪੋਸਟਮਾਰਟਮ ਨਾਲ ਸੰਬੰਧਿਤ ਜ਼ਰੂਰੀ ਕੰਮ ਜਾਰੀ ਰੱਖੇ ਗਏ, ਤਾਂ ਜੋ ਗੰਭੀਰ ਹਾਲਾਤ ਵਾਲੇ ਮਰੀਜ਼ਾਂ ਅਤੇ ਹੋਰ ਜ਼ਰੂਰੀ ਮਾਮਲਿਆਂ ਵਿਚ ਸੇਵਾਵਾਂ ਪ੍ਰਭਾਵਿਤ ਨਾ ਹੋਣ। ਡਾਕਟਰ ਪ੍ਰਿਅੰਕਾ ਨੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਰਕਾਰ ਨੂੰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ । ਉਨ੍ਹਾਂ ਬਕਾਇਆ ਡੀ.ਏ. ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਡੀ.ਏ. ਦਿੱਤਾ ਜਾਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਮੁਲਾਜ਼ਮਾਂ ਨਾਲ ਜੁੜੇ ਹੋਰਨਾਂ ਮਸਲਿਆਂ ਦਾ ਵੀ ਜਲਦ ਹੱਲ ਕਰਨਾ ਚਾਹੀਦਾ ਹੈ।