28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਿਜਲੀ ਘਰ ਮਜੀਠਾ ਵਿਖੇ ਗੇਟ ਰੈਲੀ

ਮਜੀਠਾ, 27 ਅਗਸਤ (ਮਨਿੰਦਰ ਸਿੰਘ ਸੋਖੀ)- ਪੀ. ਐੱਸ.

Ad Position 21
No active advertisement
ਅਜੀਤ ਡੈਸਕ 28-08-2026
ਮਜੀਠਾ, 27 ਅਗਸਤ (ਮਨਿੰਦਰ ਸਿੰਘ ਸੋਖੀ)- ਪੀ.ਐੱਸ.ਪੀ.ਸੀ.ਐੱਲ/ਟੀ.ਐੱਸ.ਟੀ.ਸੀ.ਐਲ ਸਬ ਅਰਬਨ ਮੰਡਲ ਅੰਮ੍ਰਿਤਸਰ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਰਾਮ ਲੁਭਾਇਆ ਦੀ ਪ੍ਰਧਾਨਗੀ ਹੇਠ ਬਿਜਲੀ ਦਫਤਰ ਮਜੀਠਾ ਵਿਖੇ ਵਿਸ਼ਾਲ ਗੇਟ ਰੈਲੀ ਕੀਤੀ ਗਈ । ਪ੍ਰੈੱਸ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਪ੍ਰੈੱਸ ਸਕੱਤਰ ਜ਼ੋਗਿੰਦਰ ਸਿੰਘ ਸੋਹੀ ਨੇ ਦੱਸਿਆ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ’ਤੇ ਅੱਜ ਸਮੁੱਚੇ ਪੰਜਾਬ ਦੇ ਵੱਖ ਵੱਖ 52 ਵਿਭਾਗਾਂ ਵਲੋਂ ਸਾਂਝੇ ਤੌਰ ’ਤੇ ਹੜਤਾਲ ਕੀਤੀ ਗਈ ਹੈ। ਇਸੇ ਤਹਿਤ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਵੀ ਅੱਜ ਪੰਜਾਬ ਮਹਾਂ ਬੰਦ ਵਿਚ ਆਪਣਾ ਪੂਰਾ ਸਮਰਥਨ ਦਿੱਤਾ ਗਿਆ ਹੈ। ਪੈਨਸ਼ਨਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕਾਰਜਕਾਲ ਦੇ ਸਾਢੇ ਚਾਰ ਸਾਲ ਬੀਤ ਜਾਣ ਤੇ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਇਕ ਵੀ ਧੇਲਾ ਨਹੀਂ ਦਿੱਤਾ ਗਿਆ । ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਆਪਣਾ ਅੜੀਅਲ ਵਤੀਰਾ ਅਤੇ ਟਕਰਾਅ ਦਾ ਰਾਹ ਛੱਡ ਕੇ ਸ਼ਾਂਤਮਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਮੰਗ ਪੱਤਰ ’ਚ ਦਰਜ ਮੰਗਾਂ ਤੇ ਮਸਲਿਆਂ ਦਾ ਹੱਲ ਆਗੂਆਂ ਨੂੰ ਮੀਟਿੰਗ ‘ਚ ਲੈ ਕੇ ਤੁਰੰਤ ਕੀਤਾ ਜਾਵੇ । ਇਸ ਭਰਵੀਂ ਗੇਟ ਰੈਲੀ ਵਿਚ ਰਾਮ ਲੁਭਾਇਆ ਤੋਂ ਇਲਾਵਾ ਜੋਗਿੰਦਰ ਸਿੰਘ ਸੋਹੀ, ਦਰਸ਼ਨ ਕੁਮਾਰ ਕਲੇਰ, ਗੁਰਮੇਜ਼ ਸਿੰਘ ਸੋਹੀ, ਦਲਵਿੰਦਰ ਸਿੰਘ ਸੁਪਾਰੀਵਿੰਡ, ਸੁਖਪਾਲ ਸਿੰਘ ਗਿੱਲ ਮਜੀਠਾ, ਜਗੀਰ ਸਿੰਘ ਸੋਹੀ, ਰਵੇਲ ਸਿੰਘ ਗੋਸਲ, ਸੂਬਾ ਆਗੂ ਕ੍ਰਿਸ਼ਨ ਸਿੰਘ, ਕੁੰਦਨ ਲਾਲ ਜੇ.ਈ, ਰਘਬੀਰ ਸਿੰਘ, ਬਿਕਰਮਜੀਤ ਸਿੰਘ ਜਲਾਲਪੁਰਾ, ਜਗਬੀਰ ਸਿੰਘ, ਹਰਪਾਲ ਸਿੰਘ ਸੋਹੀ, ਗੁਰਜੀਤ ਸਿੰਘ ਚੰਡੇ, ਤਰਸੇਮ ਸਿੰਘ ਤਰਗੜ੍ਹ, ਕੁਲਦੀਪ ਸਿੰਘ ਸੇਠ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਦੇ ਸਮਰਥਨ ’ਚ ਖੰਡ ਮਿੱਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ ਅਗਲੀ ਖ਼ਬਰ ਬਲਾਕ ਰਈਆ-1 ਦੇ ਅਧਿਆਪਕ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ
Ad Position 24