ਸੇਂਟ ਸੋਲਜਰ ਸਕੂਲ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ
ਜੰਡਿਆਲਾ ਗੁਰੂ, 27 ਅਗਸਤ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਲੋਂ ‘ਨਸ਼ਾ ਮੁਕਤ ਵਿਦਿਆਲਿਆ’ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਅਤੇ ਸਿਹਤਮੰਦ ਜੀਵਨ ਪ੍ਰਤੀ ਜਾਗਰੂਕਤਾ ਫੈਲਾਉਂਦੇ ਸਲੋਗਨ ਲਿਖੀਆਂ ਤਖ਼ਤੀਆਂ ਰਾਹੀਂ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੱਤਾ।
ਜੰਡਿਆਲਾ ਗੁਰੂ, 27 ਅਗਸਤ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਲੋਂ ‘ਨਸ਼ਾ ਮੁਕਤ ਵਿਦਿਆਲਿਆ’ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਅਤੇ ਸਿਹਤਮੰਦ ਜੀਵਨ ਪ੍ਰਤੀ ਜਾਗਰੂਕਤਾ ਫੈਲਾਉਂਦੇ ਸਲੋਗਨ ਲਿਖੀਆਂ ਤਖ਼ਤੀਆਂ ਰਾਹੀਂ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਰੂਪ ਰਾਣੀ ਮਹਿਲਾ ਕਾਲਜ ਅੰਮ੍ਰਿਤਸਰ ਦੇ ਸਹਾਇਕ ਪ੍ਰੋਫੈਸਰ ਸਰੀਰਕ ਸਿੱਖਿਆ ਹਰਮਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਮੋਬਾਈਲ ਫੋਨ ਦੀ ਬੇਲੋੜੀ ਵਰਤੋਂ ਵੀ ਵਿਦਿਆਰਥੀਆਂ ਦੇ ਜੀਵਨ ’ਚ ਨਸ਼ੇ ਵਰਗੀ ਆਦਤ ਬਣਦੀ ਜਾ ਰਹੀ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਇਸ ਤੋਂ ਵੀ ਸੁਚੇਤ ਰਹਿ ਕੇ ਆਪਣੇ ਭਵਿੱਖ ਨੂੰ ਉਜਵਲ ਬਣਾਉਣ ਲਈ ਪ੍ਰੇਰਿਤ ਕੀਤਾ । ਸਕੂਲ ਦੀ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਕਿਹਾ ਕਿ ਜ਼ਿੰਦਗੀ ਬਹੁਤ ਅਨਮੋਲ ਹੈ, ਇਸ ਨੂੰ ਨਸ਼ਿਆਂ ਵਿਚ ਗੁਆ ਕੇ ਬਰਬਾਦ ਨਹੀਂ ਕਰਨਾ ਚਾਹੀਦਾ । ਉਨ੍ਹਾਂ ਵਿਦਿਆਰਥੀਆਂ ਨੂੰ ‘ਨਸ਼ਿਆਂ ਨੂੰ ਕਹੋ ਨਾ ਅਤੇ ਜ਼ਿੰਦਗੀ ਨੂੰ ਕਹੋ ਹਾਂ’ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰਿੰ: ਸੰਦੀਪ ਸ਼ਰਮਾ, ਵਾਈਸ ਪ੍ਰਿੰ: ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।