28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪਿੰਡ ਅਠਵਾਲ ਵਿਖੇ ਦੁਧਾਰੂ ਪਸ਼ੂਆਂ ਦੀਆਂ ਬਿਮਾਰੀਆਂ ਤੇ ਖੇਤੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ

ਮਜੀਠਾ, 27 ਅਗਸਤ (ਜਗਤਾਰ ਸਿੰਘ ਸਹਿਮੀ)- ਪੀ. ਏ.

Ad Position 21
No active advertisement
ਅਜੀਤ ਡੈਸਕ 28-08-2026
ਮਜੀਠਾ, 27 ਅਗਸਤ (ਜਗਤਾਰ ਸਿੰਘ ਸਹਿਮੀ)- ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਨਾਗਕਲਾਂ ਅੰਮ੍ਰਿਤਸਰ ਵਲੋਂ ਪਸ਼ੂ ਪਾਲਣ ਵਿਭਾਗ ਅੰਮ੍ਰਿਤਸਰ ਦੇ ਸਹਿਯੋਗ ਨਾਲ ਹਲਕਾ ਮਜੀਠਾ ਦੇ ਪਿੰਡ ਅਠਵਾਲ ਵਿਖੇ ਦੁਧਾਰੂ ਪਸ਼ੂਆਂ ’ਚ ਮਾਸਟਾਈਟਿਸ ਅਤੇ ਰਿਪੀਟ ਬ੍ਰੀਡਿੰਗ ਸੰਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ । ਕੈਂਪ ਦੌਰਾਨ ਕਿਸਾਨਾਂ ਨੂੰ ਪਸ਼ੂ ਪਾਲਣ, ਖੇਤੀਬਾੜੀ ਅਤੇ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਸੰਬੰਧੀ ਅਹਿਮ ਜਾਣਕਾਰੀ ਦਿੱਤੀ ਗਈ । ਡਾ. ਕੰਵਰਪਾਲ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਕੇ.ਵੀ.ਕੇ. ਨਾਗਕਲਾਂ ਅੰਮ੍ਰਿਤਸਰ ਨੇ ਕਿਸਾਨਾਂ ਨੂੰ ਦੁਧਾਰੂ ਪਸ਼ੂਆਂ ਵਿਚ ਮਾਸਟਾਈਟਿਸ ਦੀ ਰੋਕਥਾਮ, ਨਿਯੰਤਰਣ ਅਤੇ ਪ੍ਰਬੰਧਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰਿਪੀਟ ਬ੍ਰੀਡਿੰਗ ਨੂੰ ਘਟਾਉਣ ਲਈ ਪ੍ਰਭਾਵਸ਼ਾਲੀ ਪ੍ਰਬੰਧਕੀ ਉਪਾਅ ਵੀ ਦੱਸੇ। ਇਸ ਮੌਕੇ ਕੈਲੀਫੋਰਨੀਆ ਮਾਸਟਾਈਟਿਸ ਟੈਸਟ (ਸੀ.ਐੱਮ.ਟੀ.) ਕਿੱਟ ਰਾਹੀਂ ਸਬਕਲੀਨਿਕਲ ਮਾਸਟਾਈਟਿਸ ਦੀ ਜਾਂਚ ਕਰਨ ਦੀ ਵਿਧੀ ਦਾ ਪ੍ਰਦਰਸ਼ਨ ਕੀਤਾ ਗਿਆ। ਡਾ. ਸਹਿਜਪਾਲ ਸਿੰਘ, ਵੈਟਰਨਰੀ ਅਫ਼ਸਰ ਨੇ ਪਸ਼ੂ ਪਾਲਣ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪਸ਼ੂ-ਚਿਕਿਤਸਾ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਡਾ. ਆਲਮਜੀਤ ਸਿੰਘ, ਵੈਟਰਨਰੀ ਇੰਸਪੈਕਟਰ ਨੇ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ (ਐੱਨ.ਐੱਲ.ਐੱਮ.) ਸਮੇਤ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਦੱਸਿਆ। ਡਾ. ਰਾਜਨ ਭੱਟ, ਪ੍ਰੋਫੈਸਰ (ਭੂਮੀ ਵਿਗਿਆਨ) ਨੇ ਖਾਦਾਂ ਅਤੇ ਨਦੀਨਨਾਸ਼ਕਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਦੀ ਜਾਂਚ ਲਈ ਸਹੀ ਢੰਗ ਨਾਲ ਨਮੂਨੇ ਲੈਣ ਬਾਰੇ ਜਾਗਰੂਕ ਕੀਤਾ । ਡਾ. ਮਨਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ, ਮੁੱਲ ਵਾਧਾ, ਉੱਦਮਤਾ ਅਤੇ ਮਹਿਲਾਵਾਂ ਦੀ ਭਾਗੀਦਾਰੀ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ । ਅੰਤ ਵਿਚ ਪਿੰਡ ਵਾਸੀ ਜਗਰੂਪ ਸਿੰਘ ਨੇ ਮਾਹਿਰਾਂ ਅਤੇ ਪਸ਼ੂ ਪਾਲਣ ਵਿਭਾਗ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ’ਚ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗ੍ਰਾਮ ਪੰਚਾਇਤ ਚਵਿੰਡਾ ਦੇਵੀ ਨੂੰ 51 ਲੱਖ ਦੀ ਗਰਾਂਟ ਦਾ ਚੈੱਕ ਭੇਟ ਮੁੱਖ ਮੰਤਰੀ ਵਲੋਂ...
Ad Position 24