28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ’ਚ ਰੱਖੜੀ ਦਾ ਤਿਉਹਾਰ ਮਨਾਇਆ

ਚਵਿੰਡਾ ਦੇਵੀ, 27 ਅਗਸਤ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਲਈ ਰੱਖੜੀ ਦੇ ਮਹੱਤਵ ਨੂੰ ਉਜਾਗਰ ਕਰਨ ਲਈ ਵੱਖ-ਵੱਖ ਰਚਨਾਤਮਕ ਅਤੇ ਸਿੱਖਿਆਤਮਕ ਗਤੀਵਿਧੀਆਂ ਕਰਵਾਈਆਂ ਗਈਆਂ ।

Ad Position 21
No active advertisement
ਅਜੀਤ ਡੈਸਕ 28-08-2026
ਚਵਿੰਡਾ ਦੇਵੀ, 27 ਅਗਸਤ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਲਈ ਰੱਖੜੀ ਦੇ ਮਹੱਤਵ ਨੂੰ ਉਜਾਗਰ ਕਰਨ ਲਈ ਵੱਖ-ਵੱਖ ਰਚਨਾਤਮਕ ਅਤੇ ਸਿੱਖਿਆਤਮਕ ਗਤੀਵਿਧੀਆਂ ਕਰਵਾਈਆਂ ਗਈਆਂ । ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਸੁੰਦਰ ਰੱਖੜੀਆਂ ਤਿਆਰ ਕੀਤੀਆਂ, ਸਜਾਵਟੀ ਰੱਖੜੀ ਥਾਲੀਆਂ ਬਣਾਈਆਂ ਅਤੇ ਰੱਖੜੀ ਨਾਲ ਸੰਬੰਧਿਤ ਸ਼ੁਭਕਾਮਨਾ ਕਾਰਡ ਤਿਆਰ ਕਰਕੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਨੰਨੇ-ਮੁੰਨੇ ਬੱਚਿਆਂ ਨੇ ਰੰਗ-ਬਿਰੰਗੀਆਂ ਰੱਖੜੀਆਂ ਅਤੇ ਆਕਰਸ਼ਕ ਥਾਲੀਆਂ ਰਾਹੀਂ ਭੈਣ-ਭਰਾ ਦੇ ਪਿਆਰ ਅਤੇ ਆਪਸੀ ਵਿਸ਼ਵਾਸ ਦੇ ਪਵਿੱਤਰ ਰਿਸ਼ਤੇ ਨੂੰ ਬਹੁਤ ਹੀ ਸੋਹਣੇ ਢੰਗ ਨਾਲ ਪੇਸ਼ ਕੀਤਾ । ਵਿਦਿਆਰਥੀਆਂ ਨੇ ਸਕੂਲ ਮੈਨੇਜਮੈਂਟ, ਡਰਾਈਵਰਾਂ ਅਤੇ ਸਕਿਉਰਿਟੀ ਗਾਰਡਾਂ ਨੂੰ ਰੱਖੜੀ ਬੰਨ੍ਹ ਕੇ ਉਨ੍ਹਾਂ ਪ੍ਰਤੀ ਸਤਿਕਾਰ ਅਤੇ ਸਨੇਹ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰ: ਨਿਤਿਕਾ ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਤਿਉਹਾਰ ਸਾਡੀ ਸੰਸਕ੍ਰਿਤੀ ਦੀ ਅਮੁੱਲੀ ਧਰੋਹਰ ਹਨ । ਉਨ੍ਹਾਂ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਅਟੁੱਟ ਪਿਆਰ, ਜ਼ਿੰਮੇਵਾਰੀ ਅਤੇ ਆਪਸੀ ਸਾਂਝ ਦਾ ਪ੍ਰਤੀਕ ਹੈ । ਪ੍ਰੋਗਰਾਮ ਨੂੰ ਸਫ਼ਲ ਬਣਾਉਣ ’ਚ ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ ਅਤੇ ਸਮੂਹ ਅਧਿਆਪਕਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਬਰਡਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਸਪੈਕਟਰਾ ਖੇਡ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਪਿੰਡ ਅਠਵਾਲ ਵਿਖੇ ਦੁਧਾਰੂ ਪਸ਼ੂਆਂ ਦੀਆਂ ਬਿਮਾਰੀਆਂ ਤੇ ਖੇਤੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ
Ad Position 24