ਸਪਰਿੰਗ ਬਰਡਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਸਪੈਕਟਰਾ ਖੇਡ ’ਚ ਮਾਰੀਆਂ ਮੱਲਾਂ
ਤਰਸਿੱਕਾ, 27 ਅਗਸਤ (ਅਤਰ ਸਿੰਘ ਤਰਸਿੱਕਾ)-ਪੰਜਾਬ ਸਕੂਲ ਖੇਡਾਂ ਦੀਆਂ ਜ਼ਿਲ੍ਹਾ ਪੱਧਰੀ ਸਪੈਕਟਰਾ ਖੇਡਾਂ ਅਜੀਤ ਵਿਦਿਆਲਯ ਸਕੂਲ ਵਿਖੇ ਕਰਵਾਈਆਂ ਗਈਆਂ । ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਤਰਸਿੱਕਾ, 27 ਅਗਸਤ (ਅਤਰ ਸਿੰਘ ਤਰਸਿੱਕਾ)-ਪੰਜਾਬ ਸਕੂਲ ਖੇਡਾਂ ਦੀਆਂ ਜ਼ਿਲ੍ਹਾ ਪੱਧਰੀ ਸਪੈਕਟਰਾ ਖੇਡਾਂ ਅਜੀਤ ਵਿਦਿਆਲਯ ਸਕੂਲ ਵਿਖੇ ਕਰਵਾਈਆਂ ਗਈਆਂ । ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਪਰਿੰਗ ਬਰਡਜ਼ ਸਕੂਲ ਅੱਡਾ ਸੈਦੋਲੇਹਲ, ਖਜ਼ਾਲਾ ਮਹਿਤਾ ਰੋਡ (ਅੰਮ੍ਰਿਤਸਰ) ਦੀਆਂ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕੀਆਂ ਦੀਆਂ ਟੀਮਾਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਅੰਡਰ-14 ਲੜਕੀਆਂ ਨੇ ਦੂਜਾ ਸਥਾਨ ਹਾਸਿਲ ਕਰਕੇ ਸਿਲਵਰ ਮੈਡਲ, ਅੰਡਰ-17 ਲੜਕੀਆਂ ਨੇ ਦੂਜਾ ਸਥਾਨ ਹਾਸਿਲ ਕਰਕੇ ਸਿਲਵਰ ਮੈਡਲ ਅਤੇ ਅੰਡਰ-19 ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ । ਇਹ ਵੀ ਵਿਸ਼ੇਸ਼ ਤੌਰ ’ਤੇ ਦੱਸਣਯੋਗ ਹੈ ਕਿ ਸਕੂਲ ਦੀਆਂ ਸੱਤ ਵਿਦਿਆਰਥਣਾਂ ਦੀ ਪੰਜਾਬ ਸਕੂਲ ਖੇਡਾਂ ਲਈ ਰਾਜ ਪੱਧਰੀ ਲਈ ਚੁਣੀਆਂ ਗਈਆਂ ਹਨ ਜੋ ਕਿ ਸਕੂਲ ਲਈ ਬਹੁਤ ਹੀ ਮਾਣ ਵਾਲੀ ਪ੍ਰਾਪਤੀ ਹੈ। ਸਕੂਲ ਦੇ ਵਿਹੜੇ ’ਚ ਪ੍ਰਿੰਸੀਪਲ ਗੁਰਪ੍ਰੀਤ ਕੌਰ, ਐੱਮ. ਡੀ. ਪਰਮਿੰਦਰ ਸਿੰਘ, ਸਮੂਹ ਸਟਾਫ ਅਤੇ ਕੋਚ ਮਨਵਿੰਦਰ ਸਿੰਘ ਵਲੋਂ ਜੇਤੂ ਵਿਦਿਆਰਥਣਾਂ ਦੀ ਹੌਂਸਲਾ-ਅਫ਼ਜ਼ਾਈ ਕਰਦਿਆਂ ਮੂੰਹ ਮਿੱਠਾ ਕਰਵਾਇਆ ਗਿਆ ।