ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਹੋਏ ਨਤਮਸਤਕ
ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ਵਿਸ਼ਾਲ ਕਾਨਫਰੰਸ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਤਿਹਾਸ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਕੁਝ ਸਮਾਂ ਗੁਰਬਾਣੀ ਸਰਵਣ ਕੀਤੀ, ਜਿਥੇ ਕਿ ਸਾਬਕਾ ਵਿਧਾਇਕ ਜਥੇ.
ਬਾਬਾ ਬਕਾਲਾ ਸਾਹਿਬ, 28 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ਵਿਸ਼ਾਲ ਕਾਨਫਰੰਸ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਤਿਹਾਸ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਕੁਝ ਸਮਾਂ ਗੁਰਬਾਣੀ ਸਰਵਣ ਕੀਤੀ, ਜਿਥੇ ਕਿ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਤੇ ਮੈਨੇਜਰ ਭਾਈ ਨਿਸ਼ਾਨ ਸਿੰਘ ਜਫਰਵਾਲ ਨੇ ਉਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਿੰ: ਦਿਲਬਾਗ ਸਿੰਘ ਮਾਨ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਜਥੇ. ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਹਰਦੇਵ ਸਿੰਘ ਨਾਗੋਕੇ, ਡਾ. ਕੁਲਵਿੰਦਰ ਸਿੰਘ ਬਾਣੀਆਂ, ਮੈਨੇਜਰ ਸ਼ੇਰ ਸਿੰਘ, ਐਡੀਸ਼ਨਲ ਮੈਨੇਜਰ ਬਲਜੀਤ ਸਿੰਘ ਕੰਗ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਕਾਲੇਕੇ, ਮੋਹਣ ਸਿੰਘ ਕੰਗ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਹੰਸਰਾਜ ਸਿੰਘ ਧਿਆਨਪੁਰ, ਤੇਜਿੰਦਰ ਸਿੰਘ ਅਠੌਲਾ, ਮਾਸਟਰ ਇਕਬਾਲ ਸਿੰਘ, ਗੁਰਮੁਖ ਸਿੰਘ ਦਨਿਆਲ, ਲੱਖਾ ਸਿੰਘ ਪੱਡੇ, ਸੁਖਦੇਵ ਸਿੰਘ ਭਲੋਜਲਾ ਤੇ ਹੋਰ ਹਾਜ਼ਰ ਸਨ ।