29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮਜੀਠਾ ਤੇ ਆਸ ਪਾਸ ਦੇ ਇਲਾਕੇ ’ਚ ਰੱਖੜੀ ਦਾ ਤਿਉਹਾਰ ਮਨਾਇਆ

ਮਜੀਠਾ, 28 ਅਗਸਤ (ਜਗਤਾਰ ਸਿੰਘ ਸਹਿਮੀ)-ਅੱਜ ਜਿਥੇ ਦੇਸ਼ ਭਰ ਵਿਚ ਭੈਣ-ਭਰਾ ਦੇ ਅਟੁੱਟ ਰਿਸ਼ਤੇ ਦੇ ਪ੍ਰਤੀਕ, ਰੱਖੜੀ (ਰਕਸ਼ਾ ਬੰਧਨ) ਦਾ ਪਵਿੱਤਰ ਤਿਉਹਾਰ ਪੂਰੇ ਜੋਸ਼ ਅਤੇ ਸ਼ਰਧਾ ਨਾਲ ਮਨਾਇਆ ਗਿਆ, ਉਥੇ ਅੱਜ ਕਸਬਾ ਮਜੀਠਾ ਤੇ ਆਸ ਪਾਸ ਦੇ ਇਲਾਕੇ ਵਿਚ ਵੀ ਇਸ ਤਿਉਹਾਰ ਨੂੰ ਮਨਾਉਂਦਿਆਂ ਭੈਣਾਂ ਵਲੋਂਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਭਾਦੋਂ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਣ ਵਾਲਾ ਇਹ ਤਿਉਹਾਰ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਦਾ ਅਹਿਮ ਹਿੱਸਾ ਹੈ, ਜੋ ਪਰਿਵਾਰਿਕ ਸਾਂਝ, ਸਮਾਜਿਕ ਏਕਤਾ ਨੂੰ ਪ੍ਰਮੁੱਖਤਾ ਦਿੰਦਾ ਹੈ।

Ad Position 21
No active advertisement
ਅਜੀਤ ਡੈਸਕ 29-08-2026
ਮਜੀਠਾ, 28 ਅਗਸਤ (ਜਗਤਾਰ ਸਿੰਘ ਸਹਿਮੀ)-ਅੱਜ ਜਿਥੇ ਦੇਸ਼ ਭਰ ਵਿਚ ਭੈਣ-ਭਰਾ ਦੇ ਅਟੁੱਟ ਰਿਸ਼ਤੇ ਦੇ ਪ੍ਰਤੀਕ, ਰੱਖੜੀ (ਰਕਸ਼ਾ ਬੰਧਨ) ਦਾ ਪਵਿੱਤਰ ਤਿਉਹਾਰ ਪੂਰੇ ਜੋਸ਼ ਅਤੇ ਸ਼ਰਧਾ ਨਾਲ ਮਨਾਇਆ ਗਿਆ, ਉਥੇ ਅੱਜ ਕਸਬਾ ਮਜੀਠਾ ਤੇ ਆਸ ਪਾਸ ਦੇ ਇਲਾਕੇ ਵਿਚ ਵੀ ਇਸ ਤਿਉਹਾਰ ਨੂੰ ਮਨਾਉਂਦਿਆਂ ਭੈਣਾਂ ਵਲੋਂਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਭਾਦੋਂ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਣ ਵਾਲਾ ਇਹ ਤਿਉਹਾਰ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਦਾ ਅਹਿਮ ਹਿੱਸਾ ਹੈ, ਜੋ ਪਰਿਵਾਰਿਕ ਸਾਂਝ, ਸਮਾਜਿਕ ਏਕਤਾ ਨੂੰ ਪ੍ਰਮੁੱਖਤਾ ਦਿੰਦਾ ਹੈ। ਕਿਉਂਕਿ ਰੱਖੜੀ ਦਾ ਤਿਉਹਾਰ ਸਿਰਫ਼ ਇਕ ਰਸਮ ਨਹੀਂ, ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਜੀਵਨ ਭਰ ਦੀ ਸਾਂਝ ਦਾ ਪ੍ਰਤੀਕ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਗੁੱਟ ’ਤੇ ਰੰਗ-ਬਿਰੰਗੀਆਂ ਰੱਖੜੀਆਂ ਬੰਨ੍ਹਦੀਆਂ ਹਨ ਅਤੇ ਉਨ੍ਹਾਂ ਦੀ ਲੰਮੀ ਉਮਰ, ਸੁੱਖ ਅਤੇ ਸਮਰੱਥਾ ਦੀ ਕਾਮਨਾ ਕਰਦੀਆਂ ਹਨ। ਇਸ ਦੇ ਬਦਲੇ, ਭਰਾ ਆਪਣੀਆਂ ਭੈਣਾਂ ਦੀ ਸੁਰੱਖਿਆ ਅਤੇ ਸਤਿਕਾਰ ਦਾ ਵਾਅਦਾ ਕਰਦੇ ਹਨ, ਜੋ ਇਸ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਦਾ ਹੈ। ਅੱਜ ਰੱਖੜੀ ਦੇ ਤਿਉਹਾਰ ਮੌਕੇ ’ਤੇ ਕਸਬਾ ਮਜੀਠਾ ਦੇ ਬਾਜ਼ਾਰ ਰੰਗ-ਬਿਰੰਗੀਆਂ ਰੱਖੜੀਆਂ ਨਾਲ ਸੱਜੇ ਹੋਏ ਸਨ। ਮੋਤੀਆ, ਚੰਦਨ, ਰੁਦਰਾਕਸ਼ ਅਤੇ ਫੈਂਸੀ ਪੱਥਰਾਂ ਵਾਲੀਆਂ ਰੱਖੜੀਆਂ ਦੇ ਨਾਲ-ਨਾਲ ਬੱਚਿਆਂ ਲਈ ਕਾਰਟੂਨ ਅਤੇ ਘੜੀਆਂ ਵਾਲੀਆਂ ਰੱਖੜੀਆਂ ਵੀ ਬਾਜ਼ਾਰ ਵਿਚ ਖੂਬ ਪਸੰਦ ਕੀਤੀਆਂ ਜਾ ਰਹੀਆਂ ਸਨ। ਅੱਜ ਰੱਖੜੀ ਦੇ ਤਿਉਹਾਰ ਸਬੰਧੀ ਜਿਥੇ ਭੈਣਾਂ (ਔਰਤਾਂ) ਵਿਚ ਭਾਰੀ ਖੁਸ਼ੀ ਵੇਖੀ ਗਈ ਉਥੇ ਬੱਚਿਆਂ ਵਿਚ ਵੀ ਭਾਰੀ ਉਤਸ਼ਾਹ ਵੇਖਿਆ ਗਿਆ। ਕੁੱਲ ਮਿਲਾ ਕੇ ਕਸਬਾ ਮਜੀਠਾ ਤੇ ਆਸ ਪਾਸ ਦੇ ਇਲਾਕਿਆਂ ਵਿਚ ਲੋਕਾਂ ਵਲੋਂ ਰੱਖੜੀ ਦਾ ਤਿਉਹਾਰ ਪੂਰੀ ਖੁਸ਼ੀ ਨਾਲ ਮਨਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਅਟਾਰੀ ਸਰਹੱਦ ’ਤੇ ਬੀਬੀ ਲਕਸ਼ਮੀ ਕਾਂਤਾ ਚਾਵਲਾ ਨੇ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਬੰਨ੍ਹੀਆਂ ਰੱਖੜੀਆਂ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ - ਜਤਿੰਦਰ ਸਿੰਘ ਸੰਧਾ ਫ਼ਤਹਿਪੁਰ
Ad Position 24