29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਅਟਾਰੀ ਸਰਹੱਦ ’ਤੇ ਬੀਬੀ ਲਕਸ਼ਮੀ ਕਾਂਤਾ ਚਾਵਲਾ ਨੇ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਬੰਨ੍ਹੀਆਂ ਰੱਖੜੀਆਂ

ਅਟਾਰੀ ਸਰਹੱਦ, 28 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ ਸਰਹੱਦ ਦੀ ਰਾਖੀ ਲਈ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਦੇਸ਼ ਸੇਵਾ ਨਿਭਾਅ ਰਹੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 29-08-2026
ਅਟਾਰੀ ਸਰਹੱਦ, 28 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਭਾਰਤ ਸਰਹੱਦ ਦੀ ਰਾਖੀ ਲਈ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਦੇਸ਼ ਸੇਵਾ ਨਿਭਾਅ ਰਹੇ ਬੀ. ਐੱਸ. ਐੱਫ. ਦੇ ਜਵਾਨਾਂ ਲਈ ਰੱਖੜੀ ਦਾ ਤਿਉਹਾਰ ਉਸ ਸਮੇਂ ਹੋਰ ਵੀ ਭਾਵੁਕ ਹੋ ਗਿਆ, ਜਦੋਂ ਸਾਬਕਾ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਅਟਾਰੀ ਸਰਹੱਦ ’ਤੇ ਪਹੁੰਚ ਕੇ ਜਵਾਨਾਂ ਤੇ ਉੱਚ ਅਧਿਕਾਰੀਆਂ ਨੂੰ ਰੱਖੜੀਆਂ ਬੰਨ੍ਹੀਆਂ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਵਲੋਂ ਬੀ. ਐੱਸ. ਐੱਫ. ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਉਨ੍ਹਾਂ ਨੇ ਸਰਹੱਦ ’ਤੇ ਤਾਇਨਾਤ ਜਵਾਨਾਂ ਨੂੰ ਰੱਖੜੀਆਂ ਬੰਨ੍ਹ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਦੇਸ਼ ਦੀ ਸੁਰੱਖਿਆ ਲਈ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਅਹਿਮ ਜ਼ਿੰਮੇਵਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਬੀਬੀ ਚਾਵਲਾ ਨੇ ਕਿਹਾ ਕਿ ਸਰਹੱਦਾਂ ’ਤੇ ਤਾਇਨਾਤ ਇਹ ਜਵਾਨ ਦੇਸ਼ ਦੀ ਰੱਖਿਆ ਲਈ ਆਪਣੇ ਪਰਿਵਾਰਾਂ ਤੋਂ ਦੂਰ ਰਹਿੰਦੇ ਹਨ। ਰੱਖੜੀ ਦੇ ਤਿਉਹਾਰ ਮੌਕੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਉਣਾ ਜ਼ਰੂਰੀ ਹੈ ਕਿ ਉਹ ਆਪਣੇ ਘਰਾਂ ਅਤੇ ਪਰਿਵਾਰਾਂ ਤੋਂ ਭਾਵੇਂ ਦੂਰ ਹਨ, ਪਰ ਦੇਸ਼ ਦੀਆਂ ਭੈਣਾਂ ਉਨ੍ਹਾਂ ਦੇ ਨਾਲ ਖੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਅਟਾਰੀ ਸਰਹੱਦ ’ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਰੱਖੜੀਆਂ ਬੰਨ੍ਹਣ ਦੀ ਇਹ ਪਰੰਪਰਾ ਪਿਛਲੇ 59 ਸਾਲਾਂ ਤੋਂ ਜਾਰੀ ਹੈ। ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਹਰ ਸਾਲ ਰੱਖੜੀ ਦੇ ਮੌਕੇ ਸਰਹੱਦ ’ਤੇ ਤਾਇਨਾਤ ਜਵਾਨਾਂ ਨਾਲ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਮਜ਼ਬੂਤ ਕੀਤਾ ਜਾਂਦਾ ਹੈ। ਰੱਖੜੀ ਬੰਨ੍ਹਣ ਮੌਕੇ ਬੀ. ਐੱਸ. ਐੱਫ. ਦੇ ਜਵਾਨਾਂ ਦੇ ਚਿਹਰਿਆਂ ’ਤੇ ਵੀ ਖੁਸ਼ੀ ਤੇ ਭਾਵਨਾਤਮਕਤਾ ਸਾਫ਼ ਨਜ਼ਰ ਆਈ। ਇਸ ਮੌਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਪ੍ਰਤੀ ਸਤਿਕਾਰ ਅਤੇ ਕ੍ਰਿਤਜਤਾ ਦਾ ਪ੍ਰਗਟਾਵਾ ਕੀਤਾ। ਪ੍ਰੋ: ਚਾਵਲਾ ਨੇ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਰੱਖੜੀ ਦੇ ਤਿਉਹਾਰ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਸੀ, ਸਗੋਂ ਦੇਸ਼ ਦੀ ਸੁਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਬੀ. ਐੱਸ. ਐੱਫ. ਜਵਾਨਾਂ ਪ੍ਰਤੀ ਸਮਾਜ ਦੀ ਸਾਂਝ ਤੇ ਸਤਿਕਾਰ ਦਾ ਵੀ ਪ੍ਰਤੀਕ ਬਣਿਆ। ਇਸ ਮੌਕੇ ਅਟਾਰੀ ਸਰਹੱਦ ਤੇ ਬੀ. ਐੱਸ. ਐੱਫ. ਦੇ ਜਵਾਨ ਤੇ ਅਧਿਕਾਰੀਆਂ ਨਾਲ ਰੱਖੜੀ ਦਾ ਤਿਉਹਾਰ ਮਨਾਉਣ ਮੌਕੇ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨਾਲ ਬੀਬੀ ਮਾਲਾ ਚਾਵਲਾ ਸਮੇਤ ਹੋਰ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਰ ਗੱਡੀ ’ਚ ਆਏ ਨੌਜਵਾਨਾਂ ਤੇ ਲੜਕੀ ਨਾਲ ਕੀਤੀ ਜ਼ਬਰਦਸਤੀ, ਮਾਮਲਾ ਦਰਜ ਅਗਲੀ ਖ਼ਬਰ ਮਜੀਠਾ ਤੇ ਆਸ ਪਾਸ ਦੇ ਇਲਾਕੇ ’ਚ ਰੱਖੜੀ ਦਾ ਤਿਉਹਾਰ ਮਨਾਇਆ
Ad Position 24