30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅਜਨਾਲਾ ’ਚ ਕੂੜੇ ਦਾ ਡੰਪ ਬਣੀ ਥਾਂ ’ਤੇ ਚੱਲੀ ਵਿਧਾਇਕ ਧਾਲੀਵਾਲ ਦੀ ਕਹੀ * ਹੁਣ ਆਲੀਸ਼ਾਨ ਪਾਰਕਿੰਗ ਬਣਾਉਣ ਦੀ ਤਜਵੀਜ਼

ਅਜਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ’ਚ ਪੁਰਾਣੀ ਸਬਜ਼ੀ ਮੰਡੀ ਵਾਲੀ ਜਗ੍ਹਾ ’ਤੇ ਲੰਬੇ ਸਮੇਂ ਤੋਂ ਗੰਦਗੀ ਅਤੇ ਕੂੜੇ ਦੀ ਸਮੱਸਿਆ ਦਾ ਕਾਰਨ ਬਣੀ ਆ ਰਹੀ ਥਾਂ ਨੂੰ ਹੁਣ ਨਵਾਂ ਰੂਪ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ । ਜਿੱਥੇ ਅੱਜ ਸਵੇਰ ਤੱਕ ਕੂੜੇ ਦਾ ਡੰਪ ਬਣਿਆ ਹੋਇਆ ਸੀ ਅਤੇ ਗੰਦਗੀ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤੀ ਤੁਰੰਤ ਕਾਰਵਾਈ ਤੋਂ ਬਾਅਦ ਪੱਥਰ ਮਿਲੀ ਮਿੱਟੀ ਪਾ ਕੇ ਆਲੀਸ਼ਾਨ ਪਾਰਕਿੰਗ ਬਣਾਉਣ ਲਈ ਮਾਰਕੀਟ ਕਮੇਟੀ ਵਲੋਂ ਲੋੜੀਂਦੀ ਪ੍ਰਕਿਰਿਆ ਵੀ ਆਰੰਭ ਦਿੱਤੀ ਗਈ ਹੈ ।

Ad Position 21
No active advertisement
ਅਜੀਤ ਡੈਸਕ 30-08-2026
ਅਜਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ’ਚ ਪੁਰਾਣੀ ਸਬਜ਼ੀ ਮੰਡੀ ਵਾਲੀ ਜਗ੍ਹਾ ’ਤੇ ਲੰਬੇ ਸਮੇਂ ਤੋਂ ਗੰਦਗੀ ਅਤੇ ਕੂੜੇ ਦੀ ਸਮੱਸਿਆ ਦਾ ਕਾਰਨ ਬਣੀ ਆ ਰਹੀ ਥਾਂ ਨੂੰ ਹੁਣ ਨਵਾਂ ਰੂਪ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ । ਜਿੱਥੇ ਅੱਜ ਸਵੇਰ ਤੱਕ ਕੂੜੇ ਦਾ ਡੰਪ ਬਣਿਆ ਹੋਇਆ ਸੀ ਅਤੇ ਗੰਦਗੀ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤੀ ਤੁਰੰਤ ਕਾਰਵਾਈ ਤੋਂ ਬਾਅਦ ਪੱਥਰ ਮਿਲੀ ਮਿੱਟੀ ਪਾ ਕੇ ਆਲੀਸ਼ਾਨ ਪਾਰਕਿੰਗ ਬਣਾਉਣ ਲਈ ਮਾਰਕੀਟ ਕਮੇਟੀ ਵਲੋਂ ਲੋੜੀਂਦੀ ਪ੍ਰਕਿਰਿਆ ਵੀ ਆਰੰਭ ਦਿੱਤੀ ਗਈ ਹੈ । ਅੱਜ ਦੁਪਹਿਰ ਸਮੇਂ ਉਕਤ ਜਗ੍ਹਾ ’ਤੇ ਮੁੜ ਪੁੱਜੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਕਰਨ ਉਪਰੰਤ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਥਾਂ ’ਤੇ ਕਈ ਦਹਾਕਿਆਂ ਤੋਂ ਕੂੜੇ ਦਾ ਡੰਪ ਬਣਿਆ ਹੋਇਆ ਸੀ ਅਤੇ ਨੇੜੇ ਹੀ ਮਾਤਾ ਰਾਣੀ ਦਾ ਮੰਦਰ ਹੋਣ ਕਰਕੇ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਗੰਦਗੀ ਅਤੇ ਬਦਬੂ ਕਾਰਨ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ । ਉਨ੍ਹਾਂ ਦੱਸਿਆ ਕਿ ਪਹਿਲਾਂ ਮਾਰਕੀਟ ਕਮੇਟੀ ਅਜਨਾਲਾ ਦੀ ਇਸ ਜਗ੍ਹਾ ਸਬੰਧੀ ਕੁੱਝ ਦੁਕਾਨਦਾਰਾਂ ਨਾਲ ਅਦਾਲਤ ਵਿਚ ਕੇਸ ਚੱਲ ਰਿਹਾ ਸੀ, ਜੋ ਹੁਣ ਮਾਰਕੀਟ ਕਮੇਟੀ ਦੇ ਹੱਕ ’ਚ ਹੋ ਗਿਆ ਹੈ। ਅਦਾਲਤੀ ਮਾਮਲਾ ਹੱਲ ਹੋਣ ਤੋਂ ਬਾਅਦ ਹੁਣ ਇਸ ਥਾਂ ਦੀ ਸੁਚੱਜੀ ਵਰਤੋਂ ਕਰਨ ਦਾ ਰਾਹ ਸਾਫ਼ ਹੋ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਜਗ੍ਹਾ ‘ਤੇ ਪਾਰਕਿੰਗ ਬਣਾਉਣ ਦੀ ਤਜਵੀਜ਼ ਹੈ । ਇਸ ਮੌਕੇ ਮਾਰਕੀਟ ਕਮੇਟੀ ਅਜਨਾਲਾ ਦੇ ਸਕੱਤਰ ਸੰਦੀਪ ਸਿੰਘ ਰਿਆੜ, ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਨਿਰਮਲਜੀਤ ਸਿੰਘ ਸੰਧੂ, ਸਰਪੰਚ ਇਕਬਾਲ ਸਿੰਘ ਰਿਆੜ, ਗੁਰਪ੍ਰੀਤ ਸਿੰਘ ਚਮਿਆਰੀ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਦੀਵਾਨਾਂ ਦੀ ਸਮਾਪਤੀ ਅੱਜ ਹੋਵੇਗਾ ਮਹਾਨ ਅੰਮ੍ਰਿਤ ਸੰਚਾਰ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ, ਪਰਚਾ ਦਰਜ
Ad Position 24