30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਈ. ਟੀ. ਓ. ਨੇ ਸਫਾਈ ਅਭਿਆਨ ’ਚ ਹਿੱਸਾ ਲੈ ਕੇ ਆਪ ਕੀਤੀ ਬਾਜ਼ਾਰਾਂ ਦੀ ਸਫਾਈ ਕਿਹਾ, ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਫਰਜ਼

ਜੰਡਿਆਲਾ ਗੁਰੂ, 29 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਅਜੀਤ ਡੈਸਕ 30-08-2026
ਜੰਡਿਆਲਾ ਗੁਰੂ, 29 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਵੇਰੇ ਜੰਡਿਆਲਾ ਗੁਰੂ ਸ਼ਹਿਰ ਵਿਚ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਆਪ, ਆਪਣੇ ਸਾਥੀਆਂ, ਕੌਂਸਲਰਾਂ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਸਮੇਤ ਜੰਡਿਆਲਾ ਗੁਰੂ ਸ਼ਹਿਰ ਦੇ ਬਾਜ਼ਾਰਾਂ ’ਚ ਸਫਾਈ ਕੀਤੀ ਅਤੇ ਕੂੜਾ ਕਰਕਟ ਚੁੱਕਦਿਆਂ ਲੋਕਾਂ ਨੂੰ ਆਪਣੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸੰਦੇਸ਼ ਦਿੱਤਾ । ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜ਼ਿੰਦਗੀ ’ਚ ਸਫਾਈ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਅਸੀਂ ਆਪਣੇ ਜੰਡਿਆਲਾ ਗੁਰੂ ਸ਼ਹਿਰ ਨੂੰ, ਆਪਣੇ ਆਲੇ ਦੁਆਲੇ ਨੂੰ, ਆਪਣੇ ਗਲੀਆਂ ਬਾਜ਼ਾਰਾਂ ਨੂੰ ਸਾਫ ਸੁਥਰਾ ਰੱਖਾਂਗੇ ਤਾਂ ਅਸੀਂ ਤੰਦਰੁਸਤ ਵੀ ਰਹਾਂਗੇ ਅਤੇ ਪ੍ਰਦੂਸ਼ਣ ਵੀ ਨਹੀਂ ਹੋਵੇਗਾ ਜਿਸ ਕਾਰਨ ਸਾਨੂੰ ਕਈ ਬਿਮਾਰੀਆਂ ਤੋਂ ਨਿਜਾਤ ਮਿਲੇਗੀ । ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਹਰ ਪਿੰਡ ’ਚ ਵੱਡੇ ਪੱਧਰ ’ਤੇ ਵਿਕਾਸ ਜਾਰੀ ਹਨ ਤੇ ਗਰਾਂਟਾਂ ਦੀ ਕੋਈ ਕਮੀ ਨਹੀਂ ਹੈ । ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ, ਮੀਤ ਪ੍ਰਧਾਨ ਅਮਨਦੀਪ ਸਿੰਘ ਵਿਰਕ, ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਸੁਨੈਨਾ ਰੰਧਾਵਾ ਅਤੇ ਹੋਰ ਕੌਂਸਲਰ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਵਿਕਾਸ ਲਈ ਪੰਜਾਬ ’ਚ ਡਬਲ ਇੰਜਣ ਵਾਲੀ ਸਰਕਾਰ ਜ਼ਰੂਰੀ-ਟਿਵਾਣਾ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ
Ad Position 24