31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਨਗਰ ਕੌਂਸਲ ਪ੍ਰਧਾਨ ਤੇ ਵਾਈਸ ਪ੍ਰਧਾਨ ਨੇ ਬਾਜ਼ਾਰਾਂ ਦਾ ਕੀਤਾ ਦੌਰਾ

ਜੰਡਿਆਲਾ ਗੁਰੂ, 30 ਅਗਸਤ (ਅੰਮ੍ਰਿਤ ਪਾਲ ਸਿੰਘ)-ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਅਤੇ ਵਾਈਸ ਪ੍ਰਧਾਨ ਅਮਨਦੀਪ ਸਿੰਘ ਵਿਰਕ ਵਲੋਂ ਆਪਣੇ ਸਾਥੀਆਂ ਸਮੇਤ ਇਲਾਕੇ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸੇ ਲੜੀ ਤਹਿਤ ਮਨਿਆਰੀ, ਰੇਡੀਓ ਅਤੇ ਬੁੱਕਸ ਐਸੋਸੀਏਸ਼ਨ ਦੇ ਪ੍ਰਧਾਨ ਗੁਲਸ਼ਨ ਜੈਨ ਦੇ ਗੁਲਸ਼ਨ ਜਨਰਲ ਸਟੋਰ ਵਿਖੇ ਪਹੁੰਚ ਕੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 31-08-2026
ਜੰਡਿਆਲਾ ਗੁਰੂ, 30 ਅਗਸਤ (ਅੰਮ੍ਰਿਤ ਪਾਲ ਸਿੰਘ)-ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਅਤੇ ਵਾਈਸ ਪ੍ਰਧਾਨ ਅਮਨਦੀਪ ਸਿੰਘ ਵਿਰਕ ਵਲੋਂ ਆਪਣੇ ਸਾਥੀਆਂ ਸਮੇਤ ਇਲਾਕੇ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸੇ ਲੜੀ ਤਹਿਤ ਮਨਿਆਰੀ, ਰੇਡੀਓ ਅਤੇ ਬੁੱਕਸ ਐਸੋਸੀਏਸ਼ਨ ਦੇ ਪ੍ਰਧਾਨ ਗੁਲਸ਼ਨ ਜੈਨ ਦੇ ਗੁਲਸ਼ਨ ਜਨਰਲ ਸਟੋਰ ਵਿਖੇ ਪਹੁੰਚ ਕੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਾਜ਼ਾਰਾਂ ਵਿਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਸਮੇਤ ਪੁਲਿਸ ਸਟੇਸ਼ਨ ਦੀ ਚੌਕੀ ਦਾ ਨਿਰਮਾਣ ਜਲਦ ਤੋਂ ਜਲਦ ਕਰਵਾਉਣ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਇਲਾਕੇ ਦੇ ਵਿਕਾਸ ਅਤੇ ਲੋਕ ਹਿੱਤ ਨਾਲ ਜੁੜੇ ਹੋਰ ਅਹਿਮ ਮਸਲੇ ਵੀ ਵਿਚਾਰੇ ਗਏ। ਗੁਲਸ਼ਨ ਜੈਨ ਨੇ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਵਲੋਂ ਲੋਕਾਂ ਤੱਕ ਖੁਦ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਚਾਰੇ ਗਏ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ। ਇਸ ਮੌਕੇ ਐੱਮ.ਸੀ. ਮੁੱਟੀ, ਸਮਾਜ ਸੇਵਕ ਡਾ. ਸ਼ਂਟੀ ਜੈਨ ਅਤੇ ਡਾ. ਰਾਹੁਲ ਜੈਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਾਰਿਆਂ ਵਲੋਂ ਇਲਾਕੇ ਦੇ ਵਿਕਾਸ ਅਤੇ ਜਨਹਿੱਤ ਨਾਲ ਸਬੰਧਤ ਕੰਮਾਂ ਲਈ ਆਪਸੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੀਨੀ: ਪੱਤਰਕਾਰ ਅਤੇ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਫੀਲਡ ਪੱਤਰਕਾਰ ਐਸੋ: ਸਬ... ਅਗਲੀ ਖ਼ਬਰ 2027 ਦੀਆਂ ਚੋਣਾਂ ਜਿੱਤ ਕੇ ਮੁੜ ਬਣੇਗੀ ਭਗਵੰਤ ਮਾਨ ਸਰਕਾਰ : ਵਿਧਾਇਕ ਟੌਂਗ
Ad Position 24