30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕਿਰਤੀ ਕਿਸਾਨ ਯੂਨੀਅਨ ਵਲੋਂ ਇਕੱਤਰਤਾ ਦੌਰਾਨ ਪਹਿਲੀ ਸਤੰਬਰ ਦੇ ਧਰਨੇ ’ਚ ਸ਼ਮੂਲੀਅਤ ਦਾ ਐਲਾਨ

ਮਜੀਠਾ, 30 ਅਗਸਤ (ਜਗਤਾਰ ਸਿੰਘ ਸਹਿਮੀ)- ਕਿਰਤੀ ਕਿਸਾਨ ਯੂਨੀਅਨ ਪੰਜਾਬ ਸਰਕਲ ਮਜੀਠਾ ਦੀ ਬਲਾਕ ਪੱਧਰੀ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਇਕੱਤਰਤਾ ਜਸਪਾਲ ਸਿੰਘ ਨਾਗ ਖੁਰਦ, ਨਰਿੰਦਰ ਸਿੰਘ ਨਾਗ ਕਲਾਂ, ਰਾਜ ਸਿੰਘ ਅਤੇ ਕੁਲਦੀਪ ਸਿੰਘ ਨਾਗ ਕਲਾਂ ਵਲੋਂ ਸਾਂਝੀ ਪ੍ਰਧਾਨਗੀ ਹੇਠ ਨਾਗ ਖੁਰਦ ਵਿਖੇ ਹੋਈ । ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 31-08-2026
ਮਜੀਠਾ, 30 ਅਗਸਤ (ਜਗਤਾਰ ਸਿੰਘ ਸਹਿਮੀ)- ਕਿਰਤੀ ਕਿਸਾਨ ਯੂਨੀਅਨ ਪੰਜਾਬ ਸਰਕਲ ਮਜੀਠਾ ਦੀ ਬਲਾਕ ਪੱਧਰੀ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਇਕੱਤਰਤਾ ਜਸਪਾਲ ਸਿੰਘ ਨਾਗ ਖੁਰਦ, ਨਰਿੰਦਰ ਸਿੰਘ ਨਾਗ ਕਲਾਂ, ਰਾਜ ਸਿੰਘ ਅਤੇ ਕੁਲਦੀਪ ਸਿੰਘ ਨਾਗ ਕਲਾਂ ਵਲੋਂ ਸਾਂਝੀ ਪ੍ਰਧਾਨਗੀ ਹੇਠ ਨਾਗ ਖੁਰਦ ਵਿਖੇ ਹੋਈ । ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ । ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਸੀਨਾ, ਵਿਜੇ ਧਾਰੀਵਾਲ ਅਤੇ ਗੁਰਮੀਤ ਸਿੰਘ ਭਲਾ ਪਿੰਡ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨੀ ਨਾਲ ਜੁੜੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਜਥੇਬੰਦਕ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ । ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਵਲੋਂ ਦਿੱਤੇ ਸੱਦੇ ਤਹਿਤ 1 ਸਤੰਬਰ ਨੂੰ ਚੰਡੀਗੜ੍ਹ ਵਿਚ ਲੱਗਣ ਵਾਲੇ ਧਰਨੇ ਵਿਚ ਹਜਾਰਾਂ ਦੀ ਗਿਣਤੀ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਇਸ ਮੌਕੇ ਹਰਦੀਪ ਸਿੰਘ ਨਾਗ ਖੁਰਦ, ਸਿਮਰਜੀਤ ਸਿੰਘ ਜੱਗਾ, ਨਵਦੀਪ ਸਿੰਘ, ਜਸਵਿੰਦਰ ਸਿੰਘ, ਸਤਬੀਰ ਸਿੰਘ ਆੜ੍ਹਤੀਆ, ਜਗਰੂਪ ਸਿੰਘ, ਮਨਦੀਪ ਸਿੰਘ, ਨਰਿੰਦਰ ਸਿੰਘ, ਅਵਤਾਰ ਸਿੰਘ ਸ਼ਾਹ, ਪ੍ਰਭ ਸਿੰਘ ਸ਼ਾਹ, ਰਣਦੀਪ ਸਿੰਘ ਨਾਗ ਕਲਾਂ, ਮੁਖਵੰਤ ਸਿੰਘ, ਗੋਪਾਲ ਸਿੰਘ ਸੋਹੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਅਗਲੀ ਖ਼ਬਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਕਾਮਰਸ ਵਿਭਾਗ ਵਲੋਂ ਵਰਕਸ਼ਾਪ ਕਰਵਾਈ
Ad Position 24