30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸੀ. ਬੀ. ਐਸ. ਈ. ਕਲਸਟਰ ਅਥਲੈਟਿਕਸ ’ਚ ਸੇਂਟ ਸੋਲਜ਼ਰ ਇਲੀਟ ਕੌਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜੰਡਿਆਲਾ ਗੁਰੂ, 30 ਅਗਸਤ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜ਼ਰ ਇਲੀਟ ਕੌਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਸੀ. ਬੀ.

Ad Position 21
No active advertisement
ਮੈਨੇਜਰ-ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ, ਜੇਤੂ ਖਿਲਾੜੀਆਂ ਨਾਲ ਜਾਣਕਾਰੀ ਦਿੰਦੇ ਹੋਏ। ਤਸਵੀਰ : ਅੰਮ੍ਰਿਤ ਪਾਲ ਸਿੰਘ 31-08-2026
ਜੰਡਿਆਲਾ ਗੁਰੂ, 30 ਅਗਸਤ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜ਼ਰ ਇਲੀਟ ਕੌਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਈ. ਕਲਸਟਰ ਅਥਲੈਟਿਕਸ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-17 ਵਰਗ ਦੀ 100 ਮੀਟਰ ਦੌੜ ’ਚ ਕਮਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ 200 ਮੀਟਰ ਦੌੜ ਵਿਚ ਵੀ ਕਮਲਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ। ਟ੍ਰਿਪਲ ਜੰਪ ਦੇ ਅੰਡਰ-17 ਵਰਗ ਵਿਚ ਕੋਮਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਤੇ ਉਸ ਦੀ ਚੋਣ ਕੌਮੀ ਪੱਧਰ ਦੀਆਂ ਖੇਡਾਂ ਲਈ ਵੀ ਹੋਈ। ਇਸੇ ਤਰ੍ਹਾਂ ਅੰਡਰ-19 ਵਰਗ ਦੀ 1500 ਮੀਟਰ ਦੌੜ ਵਿਚ ਪਰਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਜੇਤੂ ਵਿਦਿਆਰਥੀਆਂ ਦੇ ਸਕੂਲ ਪਹੁੰਚਣ ‘ਤੇ ਸਕੂਲ ਦੇ ਮੈਨੇਜਰ-ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜ਼ਰ ਸਕੂਲ ਦੀ ਅੰਡਰ-14 ਵਾਲੀਵਾਲ ਟੀਮ ਨੇ ਜਿੱਤੀ ਸੈਕਿੰਡ ਰਨਰਅੱਪ ਟਰਾਫੀ ਅਗਲੀ ਖ਼ਬਰ ਪੀ.ਐਚ.ਸੀ ਰਮਦਾਸ ਵਿਖੇ ਮੁਲਾਜ਼ਮ ਵਿਰੋਧੀ ਜਾਰੀ ਕੀਤੇ ਟਵੀਟ ਤੇ ਪੱਤਰ ਦੀਆਂ ਸਾੜੀਆਂ ਕਾਪੀਆਂ
Ad Position 24