31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ

ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ, ਗੇਟ ਭਗਤਾਂ ਵਾਲਾ ਵਿਖੇ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 01-09-2026
ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ, ਗੇਟ ਭਗਤਾਂ ਵਾਲਾ ਵਿਖੇ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ। ਇਸ ਦੌਰਾਨ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਮਰੀਜ਼ਾਂ ਲਈ ਵੱਖ-ਵੱਖ ਸਿਹਤ ਜਾਂਚ ਸਹੂਲਤਾਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ, ਜਿਨ੍ਹਾਂ ਵਿਚ ਫਿਬਰੋ ਸਕੈਨ, ਹੱਡੀਆਂ ਦੀ ਜਾਂਚ, ਬਲੱਡ ਪ੍ਰੈਸ਼ਰ ਦੀ ਜਾਂਚ, ਮੈਮੋਗ੍ਰਾਫੀ ਅਤੇ ਨਿਊਰੋ ਸਕੈਨ ਸਮੇਤ ਹੋਰ ਟੈਸਟ ਸ਼ਾਮਿਲ ਸਨ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਬਿਲਾਸ ਫਾਊਂਡੇਸ਼ਨ, ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਇਸ ਨੇਕ ਕਾਰਜ ਲਈ ਧੰਨਵਾਦ ਕੀਤਾ। ਫਾਊਂਡੇਸ਼ਨ ਦੇ ਪ੍ਰਧਾਨ ਦੀਪ ਸਿੰਘ ਕੰਬੋਜ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਵਲੋਂ ਲੋਕ ਭਲਾਈ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ ਅਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਦੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਏ ਜਾਣਗੇ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਰਿੰਕੂ, ਸ਼ੇਰੇ ਪੰਜਾਬ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਕੰਵਰ ਜਗਦੀਪ ਸਿੰਘ, ਕੁਲਜੀਤ ਸਿੰਘ, ਪਰਮਜੀਤ ਸਿੰਘ ਬਿੱਲਾ, ਧਿਆਨ ਸਿੰਘ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਰੰਦੇ ਵਾਲੇ, ਮਹਿੰਗਾ ਸਿੰਘ, ਰਾਕੇਸ਼ ਕੰਬੋਜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨੇ ਵਿਗਿਆਨ ’ਚ ਕਰੀਅਰ ਵਿਸ਼ੇ ’ਤੇ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਵਰਕਸ਼ਾਪ
Ad Position 24