31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮਜੀਠੀਆ ਵਲੋਂ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ- ਸੁਖਜੀਤ, ਭੱਟੀ ਲੁੱਧੜ ’ਚ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ

ਜੇਠੂਵਾਲ, 31 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਨੂੰ ਹਰ ਹਲਕੇ ’ਚ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਦਿੱਤੀਆਂ ਹਦਾਇਤਾਂ ਤਹਿਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ’ਚ ਪਿੰਡ-ਪਿੰਡ ਅਕਾਲੀ ਦਲ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਪੂਰੀ ਤਰ੍ਹਾਂ ਚੜ੍ਹਤ ਬਰਕਰਾਰ ਹੈ ਅਤੇ ਵਿਰੋਧੀਆਂ ਨੂੰ ਇਹ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੇ ਹਨ । ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਸੁਖਜੀਤ ਸਿੰਘ ਤੇ ਪ੍ਰਧਾਨ ਹਰਦਿਆਲ ਸਿੰਘ ਭੱਟੀ ਵਲੋਂ ਲੁੱਧੜ ਵਿਖੇ ਅਕਾਲੀ ਵਰਕਰਾਂ ਨਾਲ ਪਾਰਟੀ ਨੂੰ ਮਜਬੂਤ ਕਰਨ ਲਈ ਹੋਈ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ ।

Ad Position 21
No active advertisement
ਅਜੀਤ ਡੈਸਕ 01-09-2026
ਜੇਠੂਵਾਲ, 31 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਨੂੰ ਹਰ ਹਲਕੇ ’ਚ ਪਿੰਡ ਪੱਧਰ ’ਤੇ ਮਜਬੂਤ ਕਰਨ ਲਈ ਦਿੱਤੀਆਂ ਹਦਾਇਤਾਂ ਤਹਿਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ’ਚ ਪਿੰਡ-ਪਿੰਡ ਅਕਾਲੀ ਦਲ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਬਦੌਲਤ ਹਲਕੇ ’ਚ ਅਕਾਲੀ ਦਲ ਦੀ ਪੂਰੀ ਤਰ੍ਹਾਂ ਚੜ੍ਹਤ ਬਰਕਰਾਰ ਹੈ ਅਤੇ ਵਿਰੋਧੀਆਂ ਨੂੰ ਇਹ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੇ ਹਨ । ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਸੁਖਜੀਤ ਸਿੰਘ ਤੇ ਪ੍ਰਧਾਨ ਹਰਦਿਆਲ ਸਿੰਘ ਭੱਟੀ ਵਲੋਂ ਲੁੱਧੜ ਵਿਖੇ ਅਕਾਲੀ ਵਰਕਰਾਂ ਨਾਲ ਪਾਰਟੀ ਨੂੰ ਮਜਬੂਤ ਕਰਨ ਲਈ ਹੋਈ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ । ਸੁਖਜੀਤ ਤੇ ਭੱਟੀ ਨੇ ਕਿਹਾ ਕਿ ਮਜੀਠੀਆ ਦੀ ਅਗਵਾਈ ’ਚ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜਬੂਤ ਕਰਨ ਲਈ ਆਗੂ ਤੇ ਵਰਕਰ ਹਲਕੇ ਦੇ ਪਿੰਡ ਪਿੰਡ ਦਿਨ ਰਾਤ ਇਕ ਕਰ ਰਹੇ ਹਨ ਅਤੇ ਇਸ ਵਾਰ ਲੋਕ ਸਰਕਾਰ ਨੂੰ ਚਲਦਾ ਕਰਨ ਲਈ ਬੇਸਬਰੀ ਨਾਲ ਲੋਕ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ ਅਤੇ ਮਜੀਠਾ ਹਲਕੇ ਦੇ ਲੋਕ ਇਸ ਵਾਰ ਅਗਲੀ ਸਰਕਾਰ ਅਕਾਲੀ ਦਲ ਦੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਮੀਟਿੰਗ ਵਿਚ ਡਾ. ਦੀਦਾਰ ਸਿੰਘ, ਪ੍ਰਧਾਨ ਅਮਰੀਕ ਸਿੰਘ, ਬੀ.ਓ. ਅਜੀਤ ਸਿੰਘ, ਸਤਿੰਦਰ ਸਿੰਘ ਭੱਟੀ, ਹਰੀ ਸਿੰਘ, ਸੋਨੂ ਭਗਤ, ਠੇਕੇਦਾਰ ਸਰਬਜੀਤ ਸਿੰਘ, ਡਾ. ਸੋਨਾ, ਬਚਿੱਤਰ ਸਿੰਘ ਭੱਟੀ, ਗੋਰਾ ਸਿੰਘ, ਪ੍ਰਤਾਪ ਸਿੰਘ ਭੱਟੀ, ਕਸ਼ਮੀਰ ਸਿੰਘ ਫੌਜੀ, ਜਸਪਾਲ ਸਿੰਘ ਭੱਟੀ, ਨਿਰਮਲ ਸਿੰਘ, ਸੁਖਪਿੰਦਰ ਸਿੰਘ ਭੱਟੀ, ਹਰਜਿੰਦਰ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ ਫੌਜੀ ਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਰਮਦਾਸ ਵਿਖੇ ਵਿਧਾਇਕ ਧਾਲੀਵਾਲ ਨੇ ਮਿਸ਼ਨ ਕਲੀਨ ਪੰਜਾਬ ਮੁਹਿੰਮ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਬੱਜੂਮਾਨ ’ਚ ਨੈਸ਼ਨਲ ਸਪੋਰਟਸ ਡੇ ਨੂੰ ਸਮਰਪਿਤ ਹਾਕੀ ਟੂਰਨਾਮੈਂਟ ਕਰਵਾਇਆ
Ad Position 24