02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਕੋਟਲੀ ਸੱਕਾ ’ਚ ਸਰਕਾਰੀ ਟੈਂਕੀ ਵਾਲੀ ਜਗ੍ਹਾ ਤੋਂ 1800 ਲੀਟਰ ਨਾਜਾਇਜ਼ ਲਾਹਣ ਬਰਾਮਦ

ਓਠੀਆ, 1 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਐਕਸਾਈਜ਼ ਵਿਭਾਗ ਤੇ ਪੁਲਿਸ ਦੀ ਸਾਂਝੀ ਛਾਪੇਮਾਰੀ ਦੌਰਾਨ ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟਲੀ ਸੱਕਾ ਵਿਖੇ ਐਕਸਾਈਜ਼ ਵਿਭਾਗ ਅਤੇ ਪੁਲਿਸ ਟੀਮ ਵਲੋਂ ਕੀਤੀ ਗਈ ਵੱਡੀ ਛਾਪੇਮਾਰੀ ਦੌਰਾਨ ਸਰਕਾਰੀ ਥਾਂ ’ਤੇ ਬਣੀ ਟੈਂਕੀ ਵਾਲੀ ਜਗ੍ਹਾ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਲਾਹਣ ਬਰਾਮਦ ਕੀਤੀ ਗਈ ਹੈ। ਐਕਸਾਈਜ਼ ਇੰਸਪੈਕਟਰ ਜਗਦੀਪ ਕੌਰ ਅਤੇ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਓਠੀਆ, 1 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਐਕਸਾਈਜ਼ ਵਿਭਾਗ ਤੇ ਪੁਲਿਸ ਦੀ ਸਾਂਝੀ ਛਾਪੇਮਾਰੀ ਦੌਰਾਨ ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟਲੀ ਸੱਕਾ ਵਿਖੇ ਐਕਸਾਈਜ਼ ਵਿਭਾਗ ਅਤੇ ਪੁਲਿਸ ਟੀਮ ਵਲੋਂ ਕੀਤੀ ਗਈ ਵੱਡੀ ਛਾਪੇਮਾਰੀ ਦੌਰਾਨ ਸਰਕਾਰੀ ਥਾਂ ’ਤੇ ਬਣੀ ਟੈਂਕੀ ਵਾਲੀ ਜਗ੍ਹਾ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਲਾਹਣ ਬਰਾਮਦ ਕੀਤੀ ਗਈ ਹੈ। ਐਕਸਾਈਜ਼ ਇੰਸਪੈਕਟਰ ਜਗਦੀਪ ਕੌਰ ਅਤੇ ਐੱਸ. ਐੱਚ. ਓ. ਥਾਣਾ ਰਾਜਾਸਾਂਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਤੇ ਰਹਿਨੁਮਾਈ ਹੇਠ ਪਿੰਡ ਕੋਟਲੀ ਸੱਕਾ ਵਿਖੇ ਛਾਪੇਮਾਰੀ ਦੌਰਾਨ 10 ਡਰੰਮਾਂ ਵਿਚ ਭਰੀ ਤਕਰੀਬਨ 1800 ਲੀਟਰ ਲਾਹਣ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਹ ਲਾਹਣ ਫਿਲਹਾਲ ਲਾਵਾਰਿਸ ਹਾਲਤ ਵਿਚ ਮਿਲੀ ਹੈ, ਪਰ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰਵਾ ਦਿੱਤੀ ਗਈ ਹੈ। ਆਬਕਾਰੀ ਇੰਸਪੈਕਟਰ ਜਗਦੀਪ ਕੌਰ, ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਖੁਲਾਸਾ ਕੀਤਾ ਕਿ ਇਸੇ ਸਰਕਾਰੀ ਥਾਂ ਤੋਂ ਪਹਿਲਾਂ ਵੀ ਨਾਜਾਇਜ਼ ਲਾਹਣ ਬਰਾਮਦ ਕੀਤੀ ਗਈ ਸੀ। । ਇਸ ਮੌਕੇ ਐੱਮ. ਧੀ. ਤੇਜੀ ਬਾਉ, ਐੱਮ. ਜਤਿੰਦਰ ਸਿੰਘ ਦਿਓਲ, ਗੁਰਮੀਤ ਸਿੰਘ, ਠੇਕਾ ਇੰਚਾਰਜ ਮਾਂਜੂ ਚੋਗਾਵਾਂ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮਸ਼ਹੂਰ ਢਾਡੀ ਜਥਾ ਭਾਈ ਨਿਰਮਲ ਸਿੰਘ ਦਾ ਯੂ. ਕੇ. ਤੋਂ ਵਾਪਸ ਜੇਠੂਵਾਲ ਪੁੱਜਣ ’ਤੇ ਕੀਤਾ ਸਨਮਾਨ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੈਂਸਰਾ ਨੇ ਰੱਸਾਕਸ਼ੀ ਮੁਕਾਬਲੇ ਵਿਚ ਮੱਲਾਂ ਮਾਰੀਆਂ
Ad Position 24